Farmers Protest News: ਗੋਇੰਦਵਾਲ ਸਾਹਿਬ ਵਿੱਚ ਦਿੱਲੀ-ਜੰਮੂ ਕੱਟੜਾ ਨੈਸ਼ਨਲ ਹਾਈਵੇ ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਵਿਚਕਾਰ ਟਕਰਾਅ ਵਾਲੀ ਸਥਿਤੀ ਬਣ ਗਈ ਹੈ। ਪੁਲਿਸ ਵੱਲੋਂ ਔਰਤਾਂ ਸਮੇਤ 20-25 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਖੜ੍ਹੀਆਂ ਫਸਲਾਂ ਵਾਹ ਦਿੱਤੀਆਂ ਹਨ ਜਿਸ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਕਿਸਾਨਾਂ ਵੱਲੋਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਜ਼ਮੀਨਾਂ ਦਾ ਮੁੜ ਕਬਜ਼ਾ ਲੈ ਲਿਆ ਹੈ। ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਨੇ ਥਾਣਾ ਗੋਇੰਦਵਾਲ ਸਾਹਿਬ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਸਰਕਾਰ ਕੋਲੋਂ ਐਕਵਾਇਰ ਜ਼ਮੀਨ ਦਾ 1 ਕਰੋੜ 18 ਲੱਖ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਮੌਕੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਸੀ। ਬਾਅਦ ਵਿੱਚ ਪੁਲਿਸ ਨੇ ਕਿਸਾਨ ਰਿਹਾਅ ਕਰ ਦਿੱਤੇ ਹਨ। 


ਦੂਜੇ ਪਾਸੇ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹਰਿੰਦਰ ਸਿੰਘ ਲੱਖੋਵਾਲ, ਜੁਗਿੰਦਰ ਸਿੰਘ ਉਗਰਾਹਾਂ ਅਤੇ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ 26 ਨਵੰਬਰ ਤੋਂ 28 ਨਵੰਬਰ ਤੱਕ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੇ ਅੰਗ ਵਜੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਮੋਰਚੇ ਦੀਆਂ ਤਿਆਰੀਆਂ ਅਤੇ ਰੂਟ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।


ਇਹ ਵੀ ਪੜ੍ਹੋ : Canada E-visa service: ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਦਿੱਤੀ ਵੱਡੀ ਰਾਹਤ ! ਈ-ਵੀਜ਼ਾ ਸੇਵਾਵਾਂ ਮੁੜ ਕੀਤੀਆਂ ਸ਼ੁਰੂ!


ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨਗੀ ਮੰਡਲ ਨੇ ਦੱਸਿਆ ਕਿ ਸਾਰੇ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ, ਕਿਸਾਨ ਅਤੇ ਬੀਬੀਆਂ ਟਰੈਕਟਰ ਟਰਾਲੀਆਂ ਅਤੇ ਗੱਡੀਆਂ ਰਾਹੀਂ ਚੰਡੀਗੜ੍ਹ ਪਹੁੰਚਣਗੇ। ਕਿਸਾਨ ਆਈਸਰ ਚੌਂਕ ਤੋਂ ਟ੍ਰਿਬਿਊਨ ਚੌਕ ਵਾਲੀ ਸੜਕ ਤੋਂ ਆਉਣਗੇ।


ਇਹ ਵੀ ਪੜ੍ਹੋ : Jalandhar-Ludhiana Highway Jam: ਰਾਤ ਭਰ ਹਾਵੀਏ ਰਿਹਾ ਬੰਦ, ਜੇਕਰ ਮੀਟਿੰਗ ਰਹੀ ਬੇਸਿੱਟਾ ਤਾਂ ਕੀ ਰੇਲਵੇ ਟਰੈਕ ਹੋਣਗੇ ਜਾਮ?