ਚੰਡੀਗੜ : ਪੰਜਾਬ ਕਾਂਗਰਸ ਵਿਚ ਚੱਲ ਰਹੀ ਹਨੇਰੀ ਦੌਰਾਨ ਇਕ ਵੱਡੇ ਤੂਫ਼ਾਨ ਨੇ ਦਸਤਕ ਦਿੱਤੀ, ਲੰਘੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਜੋ 7 ਸਫਿਆਂ ਦਾ ਅਸਤੀਫ਼ਾ ਕਾਂਗਰਸ ਹਾਈਕਮਾਂਡ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ ਕਾਂਗਰਸ ਜਨਰਲ ਸਕੱਤਰ ਕੇ.ਸੀ ਵੇਨੂੰਗੋਪਾਲ ਨੇ ਆਪਣੇ ਟਵਿੱਟਰ ਅਕਾਊਂਟ ਤੇ ਟਵੀਟ ਕਰ ਕੇ ਇਸਦੀ ਪੁਸ਼ਟੀ ਕੀਤੀ ਹੈ।


COMMERCIAL BREAK
SCROLL TO CONTINUE READING

ਉਹਨਾਂ ਟਵੀਟ ਵਿਚ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ ।


 



ਦੱਸ ਦਈਏ ਕਿ ਸਤੰਬਰ ਵਿਚ ਕੈਪਟਨ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ਅਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਓਦੋਂ ਤੋਂ ਕੈਪਟਨ ਅਤੇ ਕਾਂਗਰਸ ਵਿਚਾਲੇ ਖਟਾਸ ਪੈਦਾ ਹੋ ਗਈ ਸੀ ਅਤੇ ਲੰਘੇ ਦਿਨੀਂ ਕੈਪਟਨ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਆਪਣੀ ਨਵੀਂ ਪਾਰਟੀ ਲੋਕ ਕਾਂਗਰਸ ਪਾਰਟੀ ਦਾ ਐਲਾਨ ਕੀਤਾ ਸੀ।