Gurdaspur News: ਬੀਡੀਪੀਓ ਦਫ਼ਤਰ `ਚ ਕਾਂਗਰਸੀ ਤੇ `ਆਪ` ਵਰਕਰ ਹੋਏ ਆਹਮੋ-ਸਾਹਮਣੇ
Gurdaspur News: ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਬੀਡੀਪੀਏ ਦਫਤਰ ਵਿੱਚ ਜ਼ਰੂਰੀ ਦਸਤਾਵੇਜ ਉਪਲਬੱਧ ਨਹੀਂ ਕਰਵਾਏ ਜਾਣ ਉਤੇ ਭਾਰੀ ਹੰਗਾਮਾ ਹੋਇਆ।
Gurdaspur News: ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਏ ਦਫਤਰ ਵਿੱਚ ਜ਼ਰੂਰੀ ਦਸਤਾਵੇਜ ਉਪਲਬੱਧ ਨਹੀਂ ਕਰਵਾਏ ਜਾਣ ਉਤੇ ਭਾਰੀ ਹੰਗਾਮਾ ਹੋਇਆ।
ਕਾਂਗਰਸੀ ਵਰਕਰਾਂ ਦੇ ਨਾਲ ਪਹੁੰਚੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੀ ਆਪਣੇ ਵਰਕਰਾਂ ਨਾਲ ਬੀਡੀਪੀ ਦਫਤਰ ਪਹੁੰਚ ਗਏ।
ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਦੋਵੇਂ ਸਿਆਸੀ ਪਾਰਟੀਆਂ ਦੇ ਵੱਡੀ ਗਿਣਤੀ ਵਿੱਚ ਵਰਕਰ ਪੁੱਜੇ ਹੋਏ ਸਨ। ਇਸ ਦਰਮਿਆਨ ਬੀਡੀਪੀਓ ਦਫ਼ਤਰ ਵਿੱਚ ਦੋਵੇਂ ਪਾਰਟੀਆਂ ਦੇ ਵਰਕਰਾਂ ਵਿੱਚ ਵਿਵਾਦ ਹੋ ਗਿਆ। ਵਰਕਰਾਂ ਨੇ ਇਕ ਦੂਜੇ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਮਾਹੌਲ ਹੋਰ ਤਣਾਅਪੂਰਨ ਹੋ ਗਿਆ।
ਇਸ ਸਬੰਧੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮ ਪਾਰਟੀ ਦੀ ਸਰਕਾਰ ਸਰਪੰਚੀ ਦੀਆਂ ਚੋਣਾਂ ਲਈ ਉਮੀਦਵਾਰਾਂ ਨੂੰ ਚੁੱਲਾ ਟੈਕਸ ਪਰਚੀ ਨਹੀਂ ਦੇ ਰਹੀ ਸੀ।
ਉਨ੍ਹਾਂ ਨੇ ਕਿਹਾ ਕਿ ਜਦ ਉਹ ਬੀਡੀਪੀਓ ਮੈਡਮ ਨੂੰ ਮਿਲ ਕੇ ਬਾਹਰ ਜਾ ਰਹੇ ਸਨ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਆਏ ਅਤੇ ਕਾਂਗਰਸੀ ਵਰਕਰਾਂ ਨਾਲ ਝਗੜਾ ਕਰਨ ਲੱਗੇ। ਇਸ ਦਰਮਿਆਨ ਵਰਕਰਾਂ ਵਿੱਚ ਵਿਵਾਦ ਹੋ ਗਿਆ।
ਇਸ ਮੌਕੇ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਪੰਚਾਇਤੀ ਚੋਣਾਂ ਉਤੇ ਵੀ ਧਿਆਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਸੰਸਦ ਮੈਂਬਰ ਕਲਾਨੌਰ ਬਲਾਕ ਵਿੱਚ ਆਏ ਸਨ ਅਤੇ ਅਧਿਕਾਰੀਆਂ ਨੂੰ ਧਮਕਾਇਆ ਜਾ ਰਿਹਾ ਸੀ।
ਉਨ੍ਹਾਂ ਨੇ ਆਮ ਆਦਮੀ ਪਾਰਟੀ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇਸ ਵਜ੍ਹਾ ਕਰਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਰਕਰਾਂ ਦੇ ਵਿਚਾਲੇ ਟਕਰਾਅ ਹੋਇਆ ਹੈ। ਇਸ ਮੌਕੇ ਜਦ ਐਸਪੀ ਹੈਡ ਕੁਆਰਟਰ ਜੁਗਰਾਜ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਦੋਵੇਂ ਧਿਰਾਂ ਨੂੰ ਸਮਝਾ ਕੇ ਮਾਹੌਲ ਸ਼ਾਂਤ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Govinda Bullet Injury: ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਲੱਗੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਕੀ ਹੈ ਪੂਰਾ ਮਾਮਲਾ?