ਉਨ੍ਹਾਂ ਕਿਹਾ ਕਿ ਸਾਡੇ 150 ਬਲਾਕਾਂ ਵਿੱਚੋਂ 78% ਡਾਰਕ ਜ਼ੋਨ ਬਣ ਚੁੱਕੇ ਹਨ, ਜਿਸਦੇ ਚੱਲਦਿਆਂ ਪੰਜਾਬ ਆਪਣਾ ਪਾਣੀ ਕਿਸੇ ਹੋਰ ਰਾਜ ਨਾਲ ਸਾਂਝਾ ਨਹੀਂ ਕਰ ਸਕਦਾ।
Trending Photos
Aam Aadmi Party: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੁਆਰਾ ਬੀਤੇ ਕੱਲ੍ਹ SYL ਦੇ ਮੁੱਦੇ ’ਤੇ ਕੀਤੀ ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਪ੍ਰੈਸ-ਕਾਨਫ਼ਰੰਸ ਕੀਤੀ ਗਈ।
ਇਸ ਦੌਰਾਨ ਕੰਗ ਨੇ ਕਿਹਾ ਕਿ ਪਹਿਲੀ ਵਾਰ ਸਹੀ ਮੰਗ ਉਠਾਈ ਗਈ ਹੈ ਅਤੇ ਪੰਜਾਬ ਦੇ ਘਟਦੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਯਮੁਨਾ ਸਤਲੁਜ ਲਿੰਕ ਨਹਿਰ (ਵਾਈ.ਐਸ.ਐਲ.) ਬਣਾਉਣ ਲਈ ਕਿਹਾ ਹੈ।
ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ਦੇ ਦੋਹਾਂ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਬਕਾ ਮੁੱਖ ਮੰਤਰੀਆਂ ਨੇ ਐਸਵਾਈਐਲ ਮੁੱਦੇ 'ਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਲਈ ਗੁਪਤ ਤਰੀਕੇ ਨਾਲ ਕੰਮ ਕੀਤਾ ਹੈ।
ਕੰਗ ਨੇ ਕਿਹਾ ਕਿ ਜਦੋਂ ਬਾਦਲ 1978 ਵਿੱਚ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਤੱਤਕਾਲੀ ਹਰਿਆਣਾ ਮੁੱਖ ਮੰਤਰੀ ਦੇਵੀ ਲਾਲ ਨੂੰ ਐਸਵਾਈਐਲ ਨਹਿਰ (SYL Canal) ਦਾ ਸਰਵੇਖਣ ਕਰਨ ਦੀ ਇਜਾਜ਼ਤ ਦਿੱਤੀ, ਹੋਰ ਤਾਂ ਹੋਰ ਬਾਦਲ ਨੇ ਹੀ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ।
ਇਸੇ ਤਰ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਿਰਦੇਸ਼ਾਂ 'ਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਐਸਵਾਈਐਲ ਦਾ ਨੀਂਹ ਪੱਥਰ ਰੱਖਿਆ ਸੀ। 'ਆਪ' ਦੇ ਬੁਲਾਰੇ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਵਿਰੁੱਧ ਕੰਮ ਕੀਤਾ।
ਉਨ੍ਹਾਂ ਸਪੱਸ਼ਟ ਕਿਹਾ ਕਿ ‘ਆਪ’ ਆਪਣੇ ਪਾਣੀਆਂ ਦੀ ਰਾਖੀ ਲਈ ਸਾਰੇ ਕਾਨੂੰਨੀ ਵਿਕਲਪ ਅਪਣਾਏਗੀ ਕਿਉਂਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ 150 ਬਲਾਕਾਂ ਵਿੱਚੋਂ 78% ਡਾਰਕ ਜ਼ੋਨ ਬਣ ਚੁੱਕੇ ਹਨ, ਜਿਸਦੇ ਚੱਲਦਿਆਂ ਪੰਜਾਬ ਆਪਣਾ ਪਾਣੀ ਕਿਸੇ ਹੋਰ ਰਾਜ ਨਾਲ ਸਾਂਝਾ ਨਹੀਂ ਕਰ ਸਕਦਾ।
ਇਹ ਵੀ ਪੜ੍ਹੋ: SYL ਨਹਿਰ ਰਾਹੀਂ ਪੰਜਾਬੀਆਂ ਦੇ ਪੈਰਾਂ ’ਚ ਕੰਡੇ ਬੀਜਣ ਵਾਲੇ ਮੈਨੂੰ ਸਲਾਹ ਨਾ ਦੇਣ: CM ਮਾਨ