Dharamvir Gandhi Nominated: ਪਟਿਆਲਾ ਤੋਂ ਕਾਂਗਰਸ ਲੋਕ ਸਭਾ ਚੋਣਾਂ ਲਈ ਉਤਾਰੇ ਗਏ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਦਾਖਲ ਕਰਨ ਵੇਲੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਵੜਿੰਗ ਪਟਿਆਲਾ ਜ਼ਿਲ੍ਹਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਕਾਕਾ ਰਜਿੰਦਰ ਸਿੰਘ ਦਪਿੰਦਰ ਸਿੰਘ ਢਿੱਲੋਂ, ਮਹਿਲਾ ਕਾਂਗਰਸੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ, ਜ਼ਿਲਾ ਕਾਂਗਰਸ ਦੇ ਪ੍ਰਧਾਨ ਮਾਨ ਤੇ ਹਰਵਿੰਦਰ ਸਿੰਘ ਖਨੌੜਾ, ਨਰੇਸ਼ ਦੁੱਗਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰਾਂ ਨੇ ਸ਼ਿਰਕਤ ਕੀਤੀ।


COMMERCIAL BREAK
SCROLL TO CONTINUE READING

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਅਮਰਿੰਦਰ ਵੜਿੰਗ ਨੇ ਕਿਹਾ ਕਿ ਮਹਿਲਾ ਵਾਲਿਆਂ ਦਾ ਸਮਾਂ ਹੁਣ ਬੀਤ ਚੁੱਕਾ ਹੈ। ਹੁਣ ਆਮ ਲੋਕਾਂ ਦੇ ਘਰਾਂ ਦੇ ਲੋਕ ਹੀ ਨੇਤਾ ਬਣਨਗੇ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਇੰਨੀ ਗਰਮੀ ਵਿੱਚ ਆਪਣੇ ਮਹਿਲਾ ਵਿੱਚੋਂ ਬਾਹਰ ਨਹੀਂ ਨਿਕਲ ਸਕਦੇ ਹਨ ਮਹਿਲਾ ਵਿੱਚ ਬੈਠ ਕੇ ਹੀ ਵੋਟਾਂ ਹੁਣ ਤੱਕ ਮੰਗਦੇ ਰਹੇ।


ਇਹ ਵੀ ਪੜ੍ਹੋ : Rajpura News: ਰਾਜਪੁਰਾ 'ਚ ਵਿਅਕਤੀਆਂ ਵੱਲੋਂ ਇੱਕ ਪਰਿਵਾਰ 'ਤੇ ਹਮਲਾ, 4 ਮੈਂਬਰਾਂ ਦੀ ਹਾਲਤ ਗੰਭੀਰ


ਪਟਿਆਲਾ ਅਤੇ ਖਾਸ ਤੌਰ ਉਤੇ ਪੰਜਾਬ ਦੇ ਲੋਕਾਂ ਨੇ ਇਹ ਫੈਸਲਾ ਕਰ ਲਿਆ ਹੈ ਕਿ ਰਜਵਾੜਾਸ਼ਾਹੀ ਤੋਂ ਮੁਕਤ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸਾਰੇ ਪੰਜਾਬ ਵਿਚੋਂ ਬਣ ਕੇ ਆਉਣਗੇ।


ਇਸ ਤੋਂ ਇਲਾਵਾ ਸੁਖਪਾਲ ਸਿੰਘ ਖਹਿਰਾ ਨੇ ਸੰਗਰੂਰ ਲੋਕ ਸੀਟ ਲਈ ਅੱਜ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਮੌਕੇ ਕਾਂਗਰਸ ਤੋਂ ਸੀਨੀਅਰ ਨੇਤਾ ਰਜਿੰਦਰ ਕੌਰ ਭੱਠਲ, ਪਰਮਜੀਤ ਸੀਬੀਆ ਤੇ ਹੋਰ ਵਰਕਰ ਅਤੇ ਨੇਤਾ ਮੌਜੂਦ ਰਹੇ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਜਿੰਦਰ ਕੌਰ ਭੱਠਲ ਨੇ ਦੱਸਿਆ ਕਿ ਸੰਗਰੂਰ ਤੋਂ ਵੱਡੀ ਲੀਡ ਨਾਲ ਕਾਂਗਰਸ ਦੇ ਸੁਖਪਾਲ ਖਹਿਰਾ ਦੀ ਜਿੱਤ ਹੋਣ ਜਾ ਰਹੀ ਹੈ। ਉੱਥੇ ਹੀ ਦਲਵੀਰ ਗੋਲਡੀ ਉਤੇ ਉਨ੍ਹਾਂ ਨੇ ਕਿਹਾ ਕਿ ਗੋਲਡੀ ਦੇ ਜਾਣ ਨਾਲ ਸੁਖਪਾਲ ਖਹਿਰਾ ਨੂੰ ਕੋਈ ਫਰਕ ਨਹੀਂ ਪਵੇਗਾ ਅਤੇ ਉਹ ਇੱਕ ਵੱਡੇ ਚਿਹਰੇ ਹਨ ਤੇ ਉਸ ਮੁਤਾਬਕ ਉਨ੍ਹਾਂ ਦੀ ਜਿੱਤ ਪੱਕੀ ਹੈ। ਇਸ ਦੇ ਨਾਲ ਹੀ ਮੀਤ ਹੇਅਰ ਦੇ ਇੱਕ ਬਿਆਨ ਉਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੀਤ ਹੇਅਰ ਖੁਦ ਘਰ ਤੋਂ ਬਾਹਰ ਨਹੀਂ ਨਿਕਲਦੇ ਹਨ। ਉਹ ਦੂਸਰੇ ਨੂੰ ਕੀ ਸਲਾਹ ਦੇਣਗੇ।


ਇਹ ਵੀ ਪੜ੍ਹੋ : Rakesh Soman join AAP: ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ