ਚੰਡੀਗੜ੍ਹ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਰਾਹੁਲ ਗਾਂਧੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੇ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਸਨ। ਚੰਡੀਗੜ੍ਹ ਵਿੱਚ ਮੀਟਿੰਗ ਦੌਰਾਨ ਮੂਸੇਵਾਲਾ ਦੇ ਪਿਤਾ ਨੇ ਸ਼ਾਹ ਤੋਂ ਆਪਣੇ ਪੁੱਤਰ ਦੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਇਸ ਸਮੇਂ ਪੰਜਾਬ ਪੁਲਿਸ ਦੀ ਐਸਆਈਟੀ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਕਰ ਰਹੀ ਹੈ।



ਮਾਨਸਾ 'ਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲੇਆਮ 'ਚ 8 ਫਰਾਰ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਦੀ ਭਾਲ ਲਈ ਕਈ ਸੂਬਿਆਂ ਦੀ ਪੁਲਿਸ ਲੱਗੀ ਹੋਈ ਹੈ।