Sukhjinder Singh Randhawa on Pulwama Attack: ਰਾਜਸਥਾਨ ਕਾਂਗਰਸ (Congress) ਨੇ ਸੋਮਵਾਰ ਨੂੰ ਜੈਪੁਰ 'ਚ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। 'ਰਾਜ ਭਵਨ ਘੇਰਾਬੰਦੀ' ਦੇ ਨਾਂ 'ਤੇ ਰਾਜਧਾਨੀ ਦੇ ਸਿਵਲ ਲਾਈਨ ਗੇਟ 'ਤੇ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਕਾਂਗਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਇੰਚਾਰਜ (Sukhjinder Singh Randhawa) ਸੁਖਜਿੰਦਰ ਸਿੰਘ ਰੰਧਾਵਾ ਨੇ ਵਿਵਾਦਿਤ ਬਿਆਨ ਦਿੱਤਾ।


COMMERCIAL BREAK
SCROLL TO CONTINUE READING

ਸੁਖਜਿੰਦਰ ਸਿੰਘ ਰੰਧਾਵਾ ਨੇ (Sukhjinder Singh Randhawa on Pulwama Attack) ਆਪਣੇ ਸੰਬੋਧਨ 'ਚ ਪੁਲਵਾਮਾ ਹਮਲੇ 'ਤੇ ਹੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਕੀ ਪੁਲਵਾਮਾ ਹਮਲਾ ਲੋਕ ਸਭਾ ਚੋਣਾਂ ਜਿੱਤਣ ਲਈ ਤਾਂ ਨਹੀਂ ਕੀਤਾ ਗਿਆ? ਇੰਨਾ ਹੀ ਨਹੀਂ ਰੰਧਾਵਾ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਪੁਲਵਾਮਾ ਹਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਭ ਦੇ ਸਾਹਮਣੇ ਆ ਸਕੇ। 


ਇਹ ਵੀ ਪੜ੍ਹੋ: Kotkapura Firing Case:  ਕੋਟਕਪੂਰਾ ਗੋਲੀਕਾਂਡ ਮਾਮਲੇ 'ਤੇ SIT ਨੇ ਜਾਰੀ ਕੀਤੀਆਂ ਤਸਵੀਰਾਂ

ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਜੈਪੁਰ 'ਚ ਭਾਜਪਾ ਸੰਸਦ ਕਿਰੋਰੀਲਾਲ ਮੀਨਾ ਪੁਲਵਾਮਾ ਦੇ ਸ਼ਹੀਦਾਂ ਦੀਆਂ ਨਾਇਕਾਵਾਂ ਨੂੰ ਸਨਮਾਨਿਤ ਕਰਨ ਲਈ ਅੰਦੋਲਨ ਕਰ ਰਹੇ ਹਨ। ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਅੰਦੋਲਨ ਨੂੰ ਸ਼ਹੀਦਾਂ ਦਾ ਸਨਮਾਨ ਕਰਨ ਦੀ ਬਜਾਏ ਭਾਜਪਾ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਰੰਧਾਵਾ (Sukhjinder Singh Randhawa)ਨੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਆਪਸੀ ਧੜੇਬੰਦੀ ਅਤੇ ਲੜਾਈ-ਝਗੜੇ ਖਤਮ ਕਰਨ ਦੀ ਸਲਾਹ ਦਿੱਤੀ, ਮੋਦੀ ਅਤੇ ਭਾਜਪਾ ਆਪਣੇ ਆਪ ਖਤਮ ਹੋ ਜਾਣਗੇ।


ਰੰਧਾਵਾ ਨੇ ਕਿਹਾ ਕਿ ਜ਼ਿੰਦਾਬਾਦ ਦੇ ਨਾਅਰਿਆਂ ਨੇ ਆਗੂਆਂ ਦਾ ਦਿਮਾਗ ਖਰਾਬ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਭਾਜਪਾ ਦੇ ਸੀਨੀਅਰ ਆਗੂਆਂ ਨੇ ਰੰਧਾਵਾ 'ਤੇ ਦੇਸ਼ ਅਤੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਨ ਦਾ ਆਰੋਪ ਲਗਾਇਆ ਹੈ।