ਚੰਡੀਗੜ੍ਹ: ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦਾ ਨਾਮ ਲੈਣਾ ਵੀ ਕਾਂਗਰਸੀ ਆਗੂ ਹੁਣ ਚੰਗਾ ਨਹੀਂ ਸਮਝਦੇ। 


COMMERCIAL BREAK
SCROLL TO CONTINUE READING


ਕਿਸੇ ਸਮੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕਰਦੇ ਨਹੀਂ ਥੱਕਦੇ ਸਨ। 


 


ਕੈਪਟਨ, ਸਿਆਸੀ ਕੈਰੀਅਰ ਬਚਾਉਣ ਲਈ ਭਾਜਪਾ ’ਚ ਸ਼ਾਮਲ ਹੋਏ: ਕਾਂਗਰਸੀ ਲੀਡਰ
ਜ਼ੀ ਪੰਜਾਬ ਹਰਿਆਣਾ ਹਿਮਾਚਲ ਦੀ ਟੀਮ ਵਲੋਂ ਜਦੋਂ ਇਨ੍ਹਾਂ ਲੀਡਰਾਂ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਦੇ ’ਤੇ ਉਨ੍ਹਾਂ ਦੀ ਰਾਏ ਜਾਨਣੀ ਚਾਹੀ ਤਾਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕੈਪਟਨ ਭਾਜਪਾ ’ਚ ਸਿਰਫ਼ ਆਪਣੀ ਸਿਆਸੀ ਹੌਂਦ ਬਚਾਉਣ ਦੀ ਖ਼ਾਤਰ ਸ਼ਾਮਲ ਹੋਏ ਹਨ। 
ਉੱਧਰ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਇਸ ਮੁੱਦੇ ਤੋਂ ਕੁਝ ਬੋਲਣ ਤੋਂ ਟਾਲਾ ਵੱਟਦੇ ਨਜ਼ਰ ਆਏ।



ਵੇਖੋ, ਕੀ ਕਿਹਾ ਕੈਪਟਨ ਅਮਰਿੰਦਰ ਸਿੰਘ ਬਾਰੇ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ?