Gurjit Aujla News: ਅੰਮ੍ਰਿਤਸਰ ਹਲਕੇ ਤੋਂ ਕਾਂਗਰਸੀ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਆਪਣੀ ਪਤਨੀ ਦੇ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਭਰਨ ਜਾ ਰਿਹਾ ਹਨ ਤੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਲਈ ਪੁੱਜੇ ਹਨ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕਾਰਜ ਕਰਨਾ ਹੋਵੇ ਤੇ ਪਹਿਲੇ ਵਾਹਿਗੁਰੂ ਦਾ ਆਸ਼ੀਰਵਾਦ ਜ਼ਰੂਰ ਲੈਣਾ ਚਾਹੀਦਾ ਹੈ ਤਾਂ ਹੀ ਸਾਡੇ ਕੰਮ ਸੰਪੂਰਨ ਹੁੰਦੇ ਹਨ। ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਆਪਣੀ ਧਰਮ ਪਤਨੀ ਦੇ ਨਾਲ ਛਬੀਲ ਦੀ ਸੇਵਾ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਜਿਹੜਾ ਅਸੀਂ ਕੰਮ ਕਰਨ ਜਾ ਰਹੇ ਹਾਂ ਉਸ ਵਿੱਚ ਦੇਸ਼ ਤੇ ਕੌਮ ਦੀ ਅਸੀਂ ਸੇਵਾ ਕਰ ਸਕੀਏ ਤੇ ਸਾਰਾ ਦੇਸ਼ ਚੜ੍ਹਦੀ ਕਲਾ ਵਿੱਚ ਰਹੇ।


ਅੰਮ੍ਰਿਤਸਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਆਪਣੇ ਪਤਨੀ ਦੇ ਨਾਲ ਕਾਗਜ਼ ਦਾਖਲ ਕਰਵਾਉਣ ਤੋਂ ਪਹਿਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਰਿਮੰਦਰ ਸਾਹਿਬ ਪਰਿਕਰਮਾ ਵਿੱਚ ਲੱਗੀ ਛਬੀਲ ਵਿੱਚ ਸੇਵਾ ਕੀਤੀ।


ਇਹ ਵੀ ਪੜ੍ਹੋ : Surjit Patar Cremation: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸਸਕਾਰ


ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅੰਨਦਲੀਬ ਕੌਰ ਔਜਲਾ ਵੀ ਨਾਲ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਗੁਰੂ ਰਾਮਦਾਸ ਦਾ ਓਟ ਆਸਰਾ ਲੈ ਕੇ ਹੀ ਉਹ ਅੱਜ ਕਾਗਜ਼ ਭਰਨ ਜਾ ਰਹੇ ਹਨ ਤੇ ਅੰਮ੍ਰਿਤਸਰ ਦੇ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਦੇਸ਼ ਤੇ ਕੌਮ ਦੀ ਅਸੀਂ ਸੇਵਾ ਕਰ ਸਕੀਏ ਸਭ ਲੋਕਾਂ ਦਾ ਭਲਾ ਹੋਵੇ ਤੇ ਸਾਡਾ ਦੇਸ਼ ਚੜ੍ਹਦੀ ਕਲਾ ਵਿੱਚ ਰਹੇ।


ਕਾਬਿਲੇਗੌਰ ਹੈ ਕਿ ਗੁਰਜੀਤ ਔਜਲਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਹਨ ਅਤੇ ਉਨ੍ਹਾਂ ਨੂੰ ਮੁੜ ਮੌਕਾ ਦਿੱਤਾ ਹੈ।


ਇਹ ਵੀ ਪੜ੍ਹੋ : Punjab Candidate Nomination: ਪੰਜਾਬ ਦੇ ਇਹ ਵੱਡੇ ਸਿਆਸੀ ਲੀਡਰ ਅੱਜ ਨਾਮਜ਼ਦਗੀਆਂ ਕਰਨਗੇ ਦਾਖਲ, ਦੇਖੋ ਲਿਸਟ