Jalandhar By-Poll: ਕਾਂਗਰਸ ਨੇ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਨੂੰ ਐਲਾਨਿਆ ਉਮੀਦਵਾਰ, ਰਾਹੁਲ ਗਾਂਧੀ ਨੇ ਨਿਭਾਇਆ ਆਪਣਾ ਵਾਅਦਾ
Jalandhar By-Election News: ਕਾਂਗਰਸ ਨੇ ਜਲੰਧਰ ਉਪ ਚੋਣ ਲਈ ਸਾਬਕਾ ਸੰਸਦ ਮੈਂਬਰ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
Jalandhar By-Election News: ਪੰਜਾਬ (Punjab) ਦੀ ਜਲੰਧਰ ਲੋਕ ਸਭਾ ਸੀਟ ਜ਼ਿਮਨੀ ਚੋਣ ਲਈ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (Santokh Singh Chaudhary) ਦੀ ਪਤਨੀ ਕਰਮਜੀਤ ਕੌਰ (Karamjit Kaur) ਨੂੰ ਟਿਕਟ ਦਿੱਤੀ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ 'ਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਦਰਅਸਲ ਫਿਲੌਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਚੌਧਰੀ ਨੂੰ ਦਿਲ ਦਾ ਦੌਰਾ ਪਿਆ। ਜਲੰਧਰ ਦੀ ਲੋਕ ਸਭਾ ਸੀਟ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਹੈ, ਹਾਲਾਂਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਚੋਣ ਕਮਿਸ਼ਨ ਨੇ ਅਜੇ ਤੱਕ ਉਪ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ।
ਨਿਯਮਾਂ ਮੁਤਾਬਕ ਸੰਤੋਖ ਚੌਧਰੀ (Santokh Singh Chaudhary) ਦੀ ਮੌਤ ਤੋਂ ਬਾਅਦ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਛੇ (Jalandhar By-Election) ਮਹੀਨਿਆਂ ਦੇ ਅੰਦਰ ਕਰਵਾਉਣੀ ਜ਼ਰੂਰੀ ਹੈ। ਛੇ ਮਹੀਨਿਆਂ ਦੀ ਮਿਆਦ ਜੁਲਾਈ ਵਿੱਚ ਖਤਮ ਹੁੰਦੀ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਡਾ: ਕਰਮਜੀਤ ਕੌਰ (Karamjit Kaur) ਨੂੰ ਮੈਦਾਨ ਵਿਚ ਉਤਾਰਿਆ ਹੈ।
ਇਹ ਵੀ ਪੜ੍ਹੋ: Kotkapura Firing Case: ਬਾਦਲਾਂ ਨੂੰ ਲੱਗਾ ਵੱਡਾ ਝਟਕਾ; ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਦੇਖਣ ਲਈ ਪਾਈ ਪਟੀਸ਼ਨ ਅਦਾਲਤ ਨੇ ਕੀਤੀ ਖਾਰਿਜ
ਕਾਂਗਰਸ ਹਾਈਕਮਾਨ ਨੇ ਸੋਮਵਾਰ ਸਵੇਰੇ ਹੀ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ (Karamjit Kaur) ਨੂੰ ਨਵੀਂ ਦਿੱਲੀ ਬੁਲਾਇਆ ਸੀ। ਉਦੋਂ ਤੋਂ ਹੀ ਕਿਆਸਾਂ ਲਗਾਈਆਂ ਜਾ ਰਹੀਆਂ ਸਨ ਕਿ ਕਾਂਗਰਸ ਪਾਰਟੀ ਉਨ੍ਹਾਂ ਨੂੰ ਉਪ ਚੋਣਾਂ ਵਿੱਚ ਉਮੀਦਵਾਰ ਬਣਾ ਸਕਦੀ ਹੈ।