Congress Meeting News: ਕਾਂਗਰਸ ਪਾਰਟੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰਾ- ਰਾਜਾ ਵੜਿੰਗ
Advertisement
Article Detail0/zeephh/zeephh2299108

Congress Meeting News: ਕਾਂਗਰਸ ਪਾਰਟੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰਾ- ਰਾਜਾ ਵੜਿੰਗ

Congress Meeting News: ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।

Congress Meeting News: ਕਾਂਗਰਸ ਪਾਰਟੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰਾ- ਰਾਜਾ ਵੜਿੰਗ

Congress Meeting News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜਲੰਧਰ 'ਚ ਜ਼ਿਮਨੀ ਚੋਣਾਂ ਆ ਰਹੀਆਂ ਹਨ, ਜਿਸ ਲਈ ਅਸੀਂ ਤਿਆਰੀਆਂ ਕਰ ਰਹੇ ਹਾਂ ਅਤੇ ਅੱਜ ਸਾਰੇ ਕਾਂਗਰਸੀ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈਹੈ। ਜਲੰਧਰ 'ਚ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਗਠਜੋੜ ਨੂੰ ਤੋੜਨ ਲਈ ਪਿਛਲੇ ਲੰਮੇ ਸਮੇਂ ਤੋਂ ਇੱਕ ਹੀ ਥਾਣੇ ਵਿੱਚ ਤਾਇਨਾਤ ਪੁਰਾਣੇ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ ਜਾਵੇਗਾ ਤਬਾਦਲੇ ਇਸ ਲਈ ਕੀਤੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਪਾਈ। ਇਸ ਦਾ ਕੀ ਮਤਲਬ ਹੈ ਕਿ ਲੁਧਿਆਣਾ, ਪਟਿਆਲਾ ਵਰਗੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਅਚਾਨਕ ਹਟਾ ਕੇ ਅੰਮ੍ਰਿਤਸਰ ਅਤੇ ਦੂਰ-ਦੁਰਾਡੇ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ?

ਗੈਂਗਸਟਰ ਬਿਸ਼ਨੋਈ ਦੀ ਵਾਇਰਲ ਹੋਈ ਵੀਡੀਓ 'ਤੇ ਬਿਆਨ ਦਿੰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਇਹ ਤਾਂ ਰੋਜ਼ ਦੀ ਗੱਲ ਹੋ ਗਈ ਹੈ। ਲਾਰੈਂਸ ਬਿਸ਼ਨੋਈ ਹਰ ਰੋਜ਼ ਖ਼ਬਰਾਂ ਵਿੱਚ ਹੈ। ਕੇਂਦਰ ਸਰਕਾਰ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਤਰਫੋਂ ਕਿੱਥੇ ਗਲਤੀਆਂ ਹੋ ਰਹੀਆਂ ਹਨ। ਇੰਨੇ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਜੇਕਰ ਕੋਈ ਜੇਲ੍ਹ ਤੋਂ ਫੋਨ ਦੀ ਵਰਤੋਂ ਕਰ ਰਿਹਾ ਹੈ ਤਾਂ ਇਹ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ: Punjab Roadways Strike: ਬੱਸ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ,ਪਨਬਸ/ਪੀਆਰਟੀਸੀ ਨੇ ਕੀਤਾ ਚੱਕਾ ਜਾਮ

ਪੰਜਾਬ 'ਚ ਬਿਜਲੀ ਸਪਲਾਈ ਪੂਰੀ ਨਾ ਹੋਣ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਨਹੀਂ ਮਿਲ ਰਹੀ ਅਤੇ ਇਸ ਤੋਂ ਇਲਾਵਾ ਘਰੇਲੂ ਬਿਜਲੀ ਵੀ ਨਹੀਂ ਚੱਲ ਰਹੀ, ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਸੂਬੇ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਬਿਜਲੀ ਦੇ ਕੱਟਾਂ ਕਰਕੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਹਾਮਣਾ ਕਰਨਾ ਪੈ ਰਿਹਾ ਹੈ।

Trending news