ਸ਼ਹੀਦ ਭਗਤ ਸਿੰਘ ਦੇ ਪਿੰਡ ਵਿਚ ਕਾਂਗਰਸ ਦਾ ਪ੍ਰਦਰਸ਼ਨ, ਮੰਤਰੀ ਫੌਜਾ ਸਿੰਘ ਸਰਾਰੀ ਦੀ ਬਰਖ਼ਾਸਤਗੀ ਦੀ ਕੀਤੀ ਮੰਗ
ਦਰਅਸਲ ਫੌਜਾ ਸਿੰਘ ਸਰਾਰੀ ਅਤੇ ਉਹਨਾਂ ਦੇ ਓ. ਐਸ. ਡੀ. ਵਿਚਾਲੇ ਕੁਝ ਮੱਤਭੇਦ ਚੱਲ ਰਹੇ ਸਨ। ਤਰਸੇਮ ਕਪੂਰ ਮੰਤਰੀ ਸਰਾਰੀ ਨਾਲ ਇਸ ਗੱਲ ਤੋਂ ਨਾਰਾਜ਼ ਸਨ ਕਿ ਉਹਨਾਂ ਨੇ ਤਰਸੇਮ ਦੇ ਰਿਸ਼ਤੇਦਾਰ ਨੂੰ ਪੁਲਿਸ ਕੇਸ ਤੋਂ ਨਹੀਂ ਬਚਾਇਆ। ਤਰਸੇਮ ਕਪੂਰ ਨੇ ਮੰਤਰੀ ਖਿਲਾਫ਼ ਮੋਰਚਾ ਖੋਲਦਿਆਂ ਕਿਹਾ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ।
ਚੰਡੀਗੜ: ਪੰਜਾਬ 'ਚ ਕਾਂਗਰਸ ਪਾਰਟੀ ਵੱਲੋਂ ਅੱਜ ਖੱਟਕੜ ਕਲਾਂ ਵਿਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਅਗਵਾਈ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ। ਕਾਂਗਰਸੀ ਦੀ ਸਮੁੱਚੀ ਲੀਡਰਸ਼ਿਪ ਨੇ ਇਹ ਮੰਗ ਕੀਤੀ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਫਸੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਆਪਣਾ ਸੰਘਰਸ਼ ਹੋਰ ਵੀ ਤੇਜ਼ ਕਰੇਗੀ।
ਫੌਜਾ ਸਿੰਘ ਸਰਾਰੀ ਤੇ ਭ੍ਰਿਸ਼ਟਾਚਾਰ ਦੇ ਦੋਸ਼
ਆਮ ਆਦਮੀ ਪਾਰਟੀ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰ ਗਈ। ਫੌਜਾ ਸਿੰਘ ਸਰਾਰੀ ਦੇ ਖੁਦ ਦੇ ਹੀ ਓ. ਐਸ. ਡੀ. ਤਰਸੇਮ ਕਪੂਰ ਵੱਲੋਂ ਹੀ ਆਡੀਓ ਵਾਇਰਲ ਕੀਤੀ ਗਈ ਸੀ। ਜਿਸ ਆਡੀਓ ਕਲਿਪ ਵਿਚ ਭ੍ਰਿਸ਼ਟਾਚਾਰ ਦੀ ਪਲੈਨਿੰਗ ਕੀਤੀ ਜਾ ਰਹੀ ਸੀ। ਜਿਸ ਵਿਚ ਸਰਾਰੀ ਪੈਸਿਆਂ ਦੀ ਵਸੂਲੀ ਕਰਨ ਲਈ ਗੱਲ ਕਰ ਰਹੇ ਸਨ। ਹਾਲਾਂਕਿ ਇਸ ਵੀਡੀਓ ਦੀ ਜਾਂਚ ਹੋ ਰਹੀ ਹੈ ਕਿ ਫੌਜਾ ਸਿੰਘ ਸਰਾਰੀ ਨੂੰ ਦਰਕਿਨਾਰ ਕਰ ਚੁੱਕੇ ਹਨ। ਪਾਰਟੀ ਨੇ ਨੋਟਿਸ ਜਾਰੀ ਕੀਤਾ ਹੈ ਅਤੇ ਹੁਣ ਫੌਜਾ ਸਿੰਘ ਸਰਾਰੀ ਦੇ ਜਵਾਬ ਦਾ ਇੰਤਜ਼ਾਰ ਹੈ। ਜੇਕਰ ਫੌਜਾ ਸਿੰਘ ਦੋਸ਼ੀ ਪਾਏ ਜਾਂਦੇ ਹਨ ਤਾਂ ਕੈਬਨਿਟ ਉਹਨਾਂ ਨੂੰ ਬਰਖ਼ਾਸਤ ਕੀਤਾ ਜਾ ਸਕਦਾ ਹੈ।
ਓ. ਐਸ. ਡੀ. ਨੇ ਵਾਇਰਲ ਕੀਤੀ ਕਲਿੱਪ
ਦਰਅਸਲ ਫੌਜਾ ਸਿੰਘ ਸਰਾਰੀ ਅਤੇ ਉਹਨਾਂ ਦੇ ਓ. ਐਸ. ਡੀ. ਵਿਚਾਲੇ ਕੁਝ ਮੱਤਭੇਦ ਚੱਲ ਰਹੇ ਸਨ। ਤਰਸੇਮ ਕਪੂਰ ਮੰਤਰੀ ਸਰਾਰੀ ਨਾਲ ਇਸ ਗੱਲ ਤੋਂ ਨਾਰਾਜ਼ ਸਨ ਕਿ ਉਹਨਾਂ ਨੇ ਤਰਸੇਮ ਦੇ ਰਿਸ਼ਤੇਦਾਰ ਨੂੰ ਪੁਲਿਸ ਕੇਸ ਤੋਂ ਨਹੀਂ ਬਚਾਇਆ। ਤਰਸੇਮ ਕਪੂਰ ਨੇ ਮੰਤਰੀ ਖਿਲਾਫ਼ ਮੋਰਚਾ ਖੋਲਦਿਆਂ ਕਿਹਾ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਉਸ ਖਿਲਾਫ਼ ਭ੍ਰਿਸ਼ਟਾਚਾਰ ਦੇ ਸਾਰੇ ਸਬੂਤ ਉਹਨਾਂ ਦੇ ਕੋਲ ਹਨ।
ਵਿਰੋਧੀ ਧਿਰਾਂ ਕਾਰਵਾਈ ਦੀ ਕਰ ਰਹੀਆਂ ਮੰਗ
ਵਿਰੋਧੀ ਧਿਰਾਂ ਫੌਜਾ ਸਿੰਘ ਸਰਾਰੀ ਦੀ ਬਰਖ਼ਾਸਤਗੀ ਦੀ ਲਗਾਤਾਰ ਮੰਗ ਕਰ ਰਹੀਆਂ ਹਨ। ਫੌਜਾ ਸਿੰਘ ਸਰਾਰੀ ਦੀ ਕੈਬਨਿਟ ਵਿਚ ਕੁਰਸੀ ਬਣੀ ਰਹੇਗੀ ਜਾਂ ਨਹੀਂ ਇਸਦਾ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਵਿਚ ਹੈ। ਉਧਰ ਹਿਮਾਚਲ ਅਤੇ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਨੇੜੇ ਹਨ ਅਤੇ ‘ਆਪ’ ਦੋਵਾਂ ਰਾਜਾਂ ਵਿੱਚ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਪਾਰਟੀ ਕਿਸੇ ਵੀ ਕੀਮਤ 'ਤੇ ਪਾਰਟੀ ਦਾ ਅਕਸ ਖਰਾਬ ਕਰਨ ਵਾਲੇ ਨੂੰ ਬਖਸ਼ੇਗੀ ਨਹੀਂ। ਪਾਰਟੀ ਦਾ ਅਕਸ ਬਰਕਰਾਰ ਰੱਖਣ ਲਈ ਪਾਰਟੀ ਵੱਡਾ ਫ਼ੈਸਲਾ ਲੈ ਸਕਦੀ ਹੈ।
WATCH LIVE TV