Jalandhar News:  ਆਦਮਪੁਰ ਦੇ ਪਿੰਡ ਮਨਸੂਰਪੁਰ ਮੰਡਾਲਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਾਂਗਰਸ ਦੇ ਪੋਲਿੰਗ ਏਜੰਟ ਦੀ ਕੁੱਟਮਾਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੋਲਿੰਗ ਏਜੰਟ ਦੇ ਸਿਰ ਵਿੱਚ ਜ਼ਖ਼ਮ ਹੋ ਗਿਆ ਹੈ। ਉਨ੍ਹਾਂ ਨੂੰ ਆਦਮਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।


COMMERCIAL BREAK
SCROLL TO CONTINUE READING

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇੱਕ ਬਜ਼ੁਰਗ ਨੂੰ ਵੋਟ ਪਾਉਣ ਦੇ ਮਾਮਲੇ ਵਿੱਚ ਸਾਰੀ ਘਟਨਾ ਵਾਪਰੀ ਹੈ। ਆਦਮਪੁਰ ਦੇ ਹਸਪਤਾਲ ਵਿੱਚ ਦੋਨੋਂ ਜ਼ਖਮੀ ਦਾਖ਼ਲ ਹਨ। ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਰਕਰ ਆਪਸ ਵਿੱਚ ਭਿੜ ਪਏ ਸਨ। ਵੋਟ ਪਾਉਣ ਨੂੰ ਲੈ ਕੇ ਝੜਪ ਵਿੱਚ ਸਿਰ ਵਿੱਚ ਕੜੇ ਨਾਲ ਹਮਲਾ ਕਰ ਦਿੱਤਾ ਹੈ। ਪੁਲਿਸ ਵੱਲੋਂ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।