ਮੂਸੇਵਾਲਾ ਕਤਲ ਤੋਂ ਬਾਅਦ ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੀ ਤਿਆਰੀ, ਪੰਜਾਬ ਵਿਚ ਰਾਸ਼ਟਰਪਤੀ ਸਾਸ਼ਨ ਦੀ ਵੀ ਉੱਠੀ ਮੰਗ
Advertisement
Article Detail0/zeephh/zeephh1201685

ਮੂਸੇਵਾਲਾ ਕਤਲ ਤੋਂ ਬਾਅਦ ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੀ ਤਿਆਰੀ, ਪੰਜਾਬ ਵਿਚ ਰਾਸ਼ਟਰਪਤੀ ਸਾਸ਼ਨ ਦੀ ਵੀ ਉੱਠੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ਉਹਨਾਂ ਆਖਿਆ ਹੈ ਕਿ ਅਜਿਹੀ ਸਰਕਾਰ ਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ। ਪਿੰਡ ਜਵਾਹਰਕੇ 'ਚ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। 

ਮੂਸੇਵਾਲਾ ਕਤਲ ਤੋਂ ਬਾਅਦ ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੀ ਤਿਆਰੀ, ਪੰਜਾਬ ਵਿਚ ਰਾਸ਼ਟਰਪਤੀ ਸਾਸ਼ਨ ਦੀ ਵੀ ਉੱਠੀ ਮੰਗ

ਚੰਡੀਗੜ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਉਰਫ਼ ਸ਼ੁਭਦੀਪ ਸਿੰਘ ਦੇ ਕਤਲ ਕੇਸ ਵਿੱਚ ਕਾਂਗਰਸ ਹਾਈ ਕੋਰਟ ਜਾਣ ਦੀ ਤਿਆਰੀ ਕਰ ਰਹੀ ਹੈ। ਪਾਰਟੀ ਨੇ ਮੂਸੇਵਾਲਾ ਦੀ ਸੁਰੱਖਿਆ ਦੀ ਘਾਟ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਵੀ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ਉਹਨਾਂ ਆਖਿਆ ਹੈ ਕਿ ਅਜਿਹੀ ਸਰਕਾਰ ਨੂੰ ਸੱਤਾ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ। ਪਿੰਡ ਜਵਾਹਰਕੇ 'ਚ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਖਾਸ ਗੱਲ ਇਹ ਹੈ ਕਿ ਸੂਬਾ ਸਰਕਾਰ ਨੇ ਇਕ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ।

 

ਰਾਜਾ ਵੜਿੰਗ ਨੇ ਸੁਰੱਖਿਆ ਹਟਾਉਣ 'ਤੇ ਜਤਾਇਆ ਇਤਰਾਜ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਮੂਸੇਵਾਲਾ ਦੀ ਸੁਰੱਖਿਆ ਘੱਟ ਕਰਨ 'ਤੇ ਸਵਾਲ ਚੁੱਕੇ ਹਨ। ਉਹਨਾਂ ਸਰਕਾਰ ਨੂੰ ਸਵਾਲ ਕੀਤਾ ਕਿ ਆਖਿਰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਕਿਉਂ ਘੱਟ ਕੀਤੀ ਗਈ। ਦੋ ਮਹੀਨਿਆਂ ਵਿੱਚ ਕਬੱਡੀ ਖਿਡਾਰੀਆਂ ਸਮੇਤ 40-45 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਨੂੰ ਮਿਲਾਂਗੇ ਅਤੇ ਹਾਈ ਕੋਰਟ ਵਿੱਚ ਵੀ ਅਪੀਲ ਕਰਾਂਗੇ। ਰਾਜਾ ਵੜਿੰਗ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਗਏ ਸਨ।

 

ਪੰਜਾਬ ਸਰਕਾਰ ਨੂੰ ਭੰਗ ਕਰਨ ਦੀ ਮੰਗ

ਕਾਂਗਰਸ ਨੇ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਵੜਿੰਗ ਨੇ ਕਿਹਾ ਸੀ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਹੀ ਮਾਨਸਾ ਵਿੱਚ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਕਰਨ ਦਾ ਆਪਣਾ ਨੈਤਿਕ ਅਧਿਕਾਰ ਗੁਆ ਚੁੱਕੀ ਹੈ ਅਤੇ ਇਸ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ

 

ਕਾਂਗਰਸ ਹਾਈਕਮਾਂਡ ਨੇ ਕੀਤਾ ਟਵੀਟ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਹੋਣਹਾਰ ਕਾਂਗਰਸੀ ਆਗੂ ਅਤੇ ਪ੍ਰਤਿਭਾਸ਼ਾਲੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਨ। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਵੀ ਟਵੀਟ ਕੀਤਾ, ''ਪ੍ਰਤਿਭਾਸ਼ਾਲੀ ਗਾਇਕ ਸਿੱਧੂ ਮੂਸੇਵਾਲਾ ਜੀ ਦੇ ਕਤਲ ਦੀ ਖਬਰ ਬਹੁਤ ਦੁਖਦਾਈ ਹੈ। ਇਸ ਨੇ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਦਿੱਤਾ।" 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਮੂਸੇਵਾਲਾ ਨੇ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ, ਪਰ 'ਆਪ' ਉਮੀਦਵਾਰ ਵਿਜੇ ਸਿੰਗਲਾ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Trending news