Congress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ।
Congress Candidate List: ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਾਂਗਰਸ ਨੇ ਨਵੀਂ ਸੂਚੀ ਜਾਰੀ ਕੀਤੀ ਹੈ। ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ।
ਕੌਣ ਹੈ ਸ਼ੇਰ ਸਿੰਘ ਘੁਬਾਇਆ
2019 ਵਿੱਚ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਵੱਲੋਂ ਲੋਕ ਸਭਾ ਚੋਣ ਲੜੀ ਸੀ ਪਰ ਉਹਨਾਂ ਨੂੰ ਸੁਖਬੀਰ ਸਿੰਘ ਬਾਦਲ ਦੇ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਹਨ। ਇਸ ਵਾਰ ਉਹ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਕਰੀਬੀ ਬੌਬੀ ਮਾਨ ਨੂੰ ਮੈਦਾਨ ਵਿੱਚ ਉਤਾਰਿਆ ਹੈ।