Amrita Warring apologized: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕਾਂਗਰਸ ਦੇ ਪੰਜੇ ਦੀ ਤੁਲਨਾ ਗੁਰੂ ਸਾਹਿਬਾਨ ਦੇ ਪੰਜੇ ਨਾਲ ਕਰਕੇ ਵਿਵਾਦਾਂ ਵਿੱਚ ਘਿਰ ਗਏ ਸਨ। ਇਸ ਕਾਰਨ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਅੰਮ੍ਰਿਤਾ ਵੜਿੰਗ ਨੇ ਸਿੱਖ ਭਾਈਚਾਰੇ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਨ੍ਹਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋਂ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਤੇ ਉਨ੍ਹਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ।


ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ।


ਉਨ੍ਹਾਂ ਕਿਹਾ ਕਿ ਜਾਣੇ-ਅਣਜਾਣੇ 'ਚ ਬਿਆਨ ਨਾਲ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਉਸ ਲਈ ਮੁਆਫੀ ਮੰਗਦੀ ਹਾਂ। ਉਨ੍ਹਾਂ ਕਿਹਾ ਕਿ ਮੇਰੀ ਅਜਿਹੀ ਕੋਈ ਇੱਛਾ ਨਹੀਂ ਸੀ। ਹਾਲਾਂਕਿ ਪਹਿਲਾਂ ਇਸ ਬਿਆਨ ਦੀ ਨਿੰਦਾ ਕੀਤੀ ਜਾ ਰਹੀ ਸੀ। ਸ਼੍ਰੋਮਣੀ ਕਮੇਟੀ ਨੇ ਵੀ ਉਨ੍ਹਾਂ ਦੇ ਬਿਆਨ ਦੀ ਨਿਖੇਧੀ ਕੀਤੀ ਸੀ। ਨਾਲ ਹੀ ਕਿਹਾ ਕਿ ਉਸ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ।


ਇਸ ਦੇ ਨਾਲ ਹੀ ਇਸ ਬਿਆਨ ਨੂੰ ਲੈ ਕੇ ਚੋਣ ਕਮਿਸ਼ਨ 'ਚ ਸ਼ਿਕਾਇਤ ਵੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਉਕਤ ਮਾਮਲੇ ਵਿੱਚ ਵੜਿੰਗ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।


ਇਹ ਵੀ ਪੜ੍ਹੋ : SSP Ravjot kaur Daughter Death: ਆਈਪੀਐਸ ਪਤੀ-ਪਤਨੀ ਦੀ 4 ਸਾਲਾਂ ਬੱਚੀ ਦੀ ਗਲ਼ੇ 'ਚ ਖਾਣਾ ਫਸਣ ਨਾਲ ਮੌਤ


ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਇਕ ਮੀਟਿੰਗ ਦੌਰਾਨ ਵਿਵਾਦਤ ਬਿਆਨ ਦਿੱਤਾ ਸੀ। ਅੰਮ੍ਰਿਤਾ ਵੜਿੰਗ ਦੇ ਚੋਣ ਨਿਸ਼ਾਨ ਨੂੰ ਲੈ ਕੇ ਉਨ੍ਹਾਂ ਬਿਆਨ ਦਿੱਤਾ ਸੀ ਕਿ ''ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਇਆ ਹਾਂ, ਗੁਰੂ ਨਾਨਕ ਦੇਵ ਜੀ ਨੇ ਵੀ ਪੰਜਾ ਸੀ ਤੇ ਕਾਂਗਰਸ ਨੇ ਵੀ ਪੰਜਾ ਚੁਣਿਆ ਸੀ'', ਜਿਸ ਕਾਰਨ ਲੋਕਾਂ 'ਚ ਗੁੱਸਾ ਸੀ। ਅੰਮ੍ਰਿਤਾ ਵਾਰਡਿੰਗ ਦੇ ਇਸ ਬਿਆਨ ਨੂੰ ਲੈ ਕੇ ਸਿੱਖਾਂ ਵਿੱਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ : Congress Delhi President: ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੂੰ ਮਿਲੀ ਵੱਡੀ ਜਿੰਮੇਵਾਰੀ, ਕਾਂਗਰਸ ਨੇ ਦਿੱਲੀ ਦਾ ਪ੍ਰਧਾਨ ਨਿਯੁਕਤ ਕੀਤਾ