Punjab Congress Protest: ਪਡਿਆਲਾ ਬਾਈਪਾਸ `ਤੇ ਪੰਜਾਬ ਕਾਂਗਰਸ ਦਾ ਰੋਸ ਪ੍ਰਦਰਸ਼ਨ ਅੱਜ, ਸਰਕਾਰ ਨੂੰ ਘੇਰਨ ਦੀ ਤਿਆਰੀ
Punjab Congress Protest: ਪੰਜਾਬ ਕਾਂਗਰਸ ਇਕਾਈ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
Punjab Congress Protest: ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਪੰਜਾਬ ਦੇ ਮਾੜੇ ਹਾਲਾਤ ਖਿਲਾਫ ਪੰਜਾਬ ਕਾਂਗਰਸ ਅੱਜ ਪੰਜਾਬ ਸਰਕਾਰ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕਰੇਗੀ। ਪੰਜਾਬ ਕਾਂਗਰਸ ਵੱਲੋਂ ਸਵੇਰੇ 11 ਵਜੇ ਪਿੰਡ ਪਡਿਆਲਾ ਬਾਈਪਾਸ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਾਂਗਰਸ ਦਾ ਇਹ ਪ੍ਰਦਰਸ਼ਨ ਅਜਿਹੇ ਸਮੇਂ 'ਚ ਹੋ ਰਿਹਾ ਹੈ, ਜਦੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਇਕੱਠੇ ਲੜ ਰਹੀਆਂ ਹਨ। I.N.D.I.A ਗਠਜੋੜ 'ਚ 'ਆਪ' ਅਤੇ ਕਾਂਗਰਸ ਵੀ ਇਕੱਠੇ ਹਨ ਪਰ ਪੰਜਾਬ ਦੇ ਮਾਮਲੇ ਵਿੱਚ ਸਥਿਤੀ ਥੋੜ੍ਹੀ ਵੱਖਰੀ ਹੈ।
ਅੱਜ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕਾਂਗਰਸੀ ਆਗੂ ਤੇ ਸਮਰਥਕ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਸੜਕਾਂ ਉਤੇ ਉਤਰਨਗੇ। ਕੁਰਾਲੀ ਦੇ ਪਡਿਆਲਾ ਵਿੱਚ ਕਾਂਗਰਸ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ।
ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਇਸ ਵਿੱਚ ਸਾਰੇ ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ।
ਇਹ ਵੀ ਪੜ੍ਹੋ : Punjab Vigilance Bureau: ਵਿਜੀਲੈਂਸ ਜਾਂਚ ਤੋਂ ਪਹਿਲਾਂ ਪਾਵਰਕਾਮ ਦੀ ਫਾਈਲ ਗੁੰਮ, ਥਰਮਲ ਪਲਾਂਟ ਦੀ ਪਹਿਲੀ ਬੋਲੀ ਦਸਤਾਵੇਜ਼ ਗਾਇਬ
ਅਪਰਾਧਿਕ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਤਰਨਤਾਰਨ ਵਿੱਚ ਸੋਨੂੰ ਚੀਮਾ ਦਾ ਕਤਲ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਵਿੱਚ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ। ਹਾਲਾਂਕਿ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੱਸਦੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ : Sadhu Dharamsot Arrest News: ਈਡੀ ਵੱਲੋਂ ਗ੍ਰਿਫਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼