Congress Protest: ਕਾਂਗਰਸ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਰੋਸ ਮੁਜ਼ਾਹਰਾ
Congress Protest: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਸੂਬੇ ਦੇ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਵਿੱਚ ਰੋਸ ਧਰਨਾ ਦਿੱਤਾ।
Congress Protest: ਕਾਂਗਰਸ ਦੇ ਆਗੂਆਂ ਵੱਲੋਂ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁਆਵਜ਼ੇ ਲਈ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਬਾਹਰ ਸੜਕ ਉਤੇ ਧਰਨਾ ਲਗਾਇਆ ਹੈ। ਫਿਰੋਜ਼ਪੁਰ ਵਿੱਚ ਅੱਜ ਪੰਜਾਬ ਕਾਂਗਰਸ ਵੱਲੋਂ ਭਾਰੀ ਬਾਰਿਸ਼ ਮਗਰੋਂ ਹੜ੍ਹ ਆਉਣ ਕਾਰਨ ਕਿਸਾਨਾਂ ਤੇ ਲੋਕਾਂ ਦਾ ਨੁਕਸਾਨ ਹੋਇਆ ਸੀ, ਉਸ ਦਾ ਮੁਆਵਜ਼ਾ ਨਾ ਮਿਲਣ ਨੂੰ ਲੈ ਕੇ ਡੀਸੀ ਦਫ਼ਤਰ ਦੇ ਬਾਹਰ ਸੜਕ ਉਪਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : Neeraj Chopra Gold: ਨੀਰਜ ਚੋਪੜਾ ਨੇ ਮੁੜ ਰੱਚਿਆ ਇਤਿਹਾਸ! ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ
ਧਰਨੇ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਪਾਲ ਸਿੰਘ ਖਹਿਰਾ, ਸੰਦੀਪ ਸੰਧੂ, ਸਾਬਕਾ ਐਮਪੀ ਫਿਰੋਜ਼ਪੁਰ ਸ਼ੇਰ ਸਿੰਘ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਜਲਾਲਾਬਾਦ ਰਮਿੰਦਰ ਆਵਲਾ, ਸਾਬਕਾ ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ਤੇ ਕਾਂਗਰਸ ਦੇ ਹੋਰ ਨੇਤਾ ਹਾਜ਼ਰ ਸਨ।
ਕਾਂਗਰਸ ਨੇ ਹੜ੍ਹ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਲਈ ਘੱਟੋ-ਘੱਟ 50000 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਉਨ੍ਹਾਂ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ, ਜ਼ਖਮੀਆਂ ਨੂੰ 5-5 ਲੱਖ ਅਤੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਦੁਖੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦੀ ਮੰਗ ਰੱਖੀ ਹੈ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਜਿਨ੍ਹਾਂ ਦੁਕਾਨਦਾਰਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੁਕਾਨਦਾਰਾਂ ਲਈ 2 ਲੱਖ ਰੁਪਏ, ਜਿਨ੍ਹਾਂ ਦੇ ਦੁਧਾਰੂ ਪਸ਼ੂ ਕੁਦਰਤੀ ਆਫ਼ਤ ਵਿੱਚ ਮਰ ਗਏ ਹਨ ਉਨ੍ਹਾਂ ਮਾਲਕਾਂ ਲਈ ਨੂੰ 50,000 ਰੁਪਏ ਦਿੱਤੇ ਜਾਣ। ਵੜਿੰਗ ਨੇ ਕਿਹਾ ਕਿ ਕਾਂਗਰਸ ਸੂਬੇ ਦੇ ਲੋਕਾਂ ਦੇ ਨਾਲ ਹੈ ਅਤੇ ਉਹ ਉਨ੍ਹਾਂ ਲਈ ਲੜਦੀ ਰਹੇਗੀ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਨਿਸ਼ਾਨਾ ਵੀ ਸਾਧਿਆ।
ਸੂਬਾ ਪ੍ਰਧਾਨ ਨੇ ਕਿਹਾ ਕਿ ਉਹ ਆਪਣੇ ਲੋਕਾਂ ਦੇ ਹੱਕਾਂ ਲਈ ਪ੍ਰਦਰਸ਼ਨ ਕਰਦੇ ਰਹੇ ਹਨ ਤੇ ਉਹ ਉਦੋਂ ਤੱਕ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ ਜਦੋਂ ਤੱਕ ਹੜ੍ਹ ਪੀੜਤਾਂ ਲਈ ਢੁੱਕਵਾਂ ਮੁਆਵਜ਼ਾ ਨਹੀਂ ਮਿਲ ਜਾਂਦਾ।
ਇਹ ਵੀ ਪੜ੍ਹੋ : Canada Road Accident news: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ