19 Nov as Victory Day: ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ, ਇਸ ਮੌਕੇ ਕਿਸਾਨਾਂ ਵਲੋਂ 19 ਨਵੰਬਰ ਵਾਲੇ ਦਿਨ ਨੂੰ 'ਫਤਿਹ ਦਿਵਸ' ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING


ਇਸ ਐਲਾਨ ਮਗਰੋਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਜਿੱਥੇ 19 ਨਵੰਬਰ ਨੂੰ ਹਮੇਸ਼ਾ ਹੀ ਜਿੱਤ ਦੇ ਦਿਨ ਵਜੋਂ ਮਨਾਇਆ ਜਾਵੇਗਾ, ਉੱਥੇ ਹੀ ਇਹ ਵਿਸ਼ਵਾਸਘਾਤ ਦਾ ਦਿਨ ਵੀ ਸੀ, ਕਿਉਂਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਸਰਾਸਰ ਧੋਖਾ ਕੀਤਾ ਹੈ।  
ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਾਂਗ ਕਿਸਾਨਾਂ ਦੀ ਹਮਾਇਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਰਤ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ, ਕਾਂਗਰਸ ਪਾਰਟੀ ਪਿੱਛੇ ਨਹੀਂ ਹਟੇਗੀ ਭਾਵੇਂ ਕੁਝ ਵੀ ਹੋ ਜਾਵੇ। 



ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਦੀ ਚੁੱਪੀ ’ਤੇ ਵੀ ਸਵਾਲ ਚੁੱਕਿਆ। ਵੜਿੰਗ ਨੇ ਕਿਹਾ ਕਿ ਪੰਜਾਬ ’ਚ ਪਿਛਲੇ 8 ਮਹੀਨਿਆਂ ਤੋਂ ਸੱਤਾ ’ਤੇ ਕਾਬਜ਼ ਹੈ, ਪਰ ਮਾਨ ਸਰਕਾਰ ਨੇ ਇੱਕ ਵਾਰ ਵੀ ਕਿਸਾਨਾਂ ਦਾ ਮੁੱਦਾ ਭਾਰਤ ਸਰਕਾਰ ਕੋਲ ਨਹੀਂ ਉਠਾਇਆ। 



ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਸੋ ਸੂਬੇ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਫਰਜ਼ ਬਣਦਾ ਹੈ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇ, ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਮਾਮਲੇ ’ਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਦੁਆਰਾ ਦਿੱਲੀ ਦੀਆਂ ਹੱਦਾਂ ਤੋਂ ਧਰਨਾ ਹਟਾਉਣ ਤੋਂ ਲੈਕੇ ਅੱਜ ਤੱਕ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਸਬੰਧੀ ਕੇਂਦਰ ਸਰਕਾਰ ਨੂੰ ਕੋਈ ਪੱਤਰ ਨਹੀਂ ਲਿਖਿਆ ਗਿਆ। 


ਇਹ ਵੀ ਪੜ੍ਹੋ: ਗਾਜਿਆਬਾਦ ਦੀ ਡਾਸਨਾ ਜੇਲ੍ਹ ’ਚ 140 ਕੈਦੀ HIV ਪਾਜ਼ੀਟਿਵ, ਜੇਲ੍ਹ ਸੁਪਰਡੈਂਟ ਨੇ ਦੱਸਿਆ ਮਾਮੂਲੀ ਗੱਲ!