Congress Suspended Leader: ਜਲੰਧਰ 'ਚ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਦੋ ਆਗੂਆਂ ਨੂੰ 6 ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਇੱਕ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ- ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਚਲਦੇ 6 ਸਾਲ ਲਈ ਪਾਰਟੀ ਚੋਂ ਮੁਅੱਤਲ ਕੀਤਾ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਆਗੂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਸੰਪਰਕ ਵਿੱਚ ਸਨ ਅਤੇ ਅਕਾਲੀ ਦਲ ਤੋਂ ਟਿਕਟ ਦੀ ਮੰਗ ਕਰ ਰਹੇ ਸਨ। ਜਿਸ ਬਾਰੇ ਕਾਂਗਰਸ ਪਾਰਟੀ ਨੂੰ ਜਾਣਕਾਰੀ ਮਿਲ ਗਈ। ਜਿਸ ਤੋਂ ਬਾਅਦ ਪਾਰਟੀ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਹੈ। 



ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।


ਆਮ ਆਦਮੀ ਪਾਰਟੀ (Aam Aadmi Party Punjab) ਨੇ ਆਪਣੇ ਉਮੀਦਵਾਰ ਦਾ ਐਲਾਨ (Jalandhar by election,) ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਮਹਿੰਦਰ ਭਗਤ, ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ। ਬੀਜੇਪੀ ਨੇ ਇਸ ਸੀਟ ਤੋਂ ਵਿਧਾਇਕ ਰਹਿ ਚੁੱਕੇ ਸ਼ੀਤਲ ਅੰਗੂਰਾਲ ਨੂੰ ਹੀ ਉਮੀਦਵਾਰ ਐਲਾਨ ਦਿੱਤਾ ਹੈ। ਫਿਲਹਾਲ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਪੱਤੇ ਨਹੀਂ ਖੋਲ੍ਹੇ ਗਏ।