Mansa News: ਡਾ. ਅੰਬੇਡਕਰ ਬਾਰੇ ਅਮਿਤ ਸ਼ਾਹ ਵੱਲੋਂ ਕੀਤੀ ਟਿੱਪਣੀ ਦੀ ਨਿਖੇਧੀ, ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ
Mansa News: ਦੇਸ਼ ਦੀ ਪਾਰਲੀਮੈਂਟ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ `ਤੇ ਟਿੱਪਣੀ ਕੀਤੀ। ਜਿਸ ਦੇ ਵਿਰੁੱਧ ਕਾਂਗਰਸ ਪਾਰਟੀ ਰੋਸ ਪ੍ਰਦਰਸ਼ਨ ਕਰ ਰਹੀ ਹੈ।
Mansa News: ਮਾਨਸਾ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਮਾਰਚ ਕੀਤਾ ਜਾ ਰਿਹਾ ਹੈ। ਬੀਤੇ ਦਿਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਕੁਝ ਟਿੱਪਣੀਆਂ ਕੀਤੀਆਂ ਸਨ, ਜਿਸ ਕਾਰਨ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇਸ਼ ਭਰ ਵਿੱਚ ਅਤੇ ਪਾਰਲੀਮੈਂਟ ਦੇ ਬਾਹਰ ਵੀ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦਾ ਕਾਰਨ ਇਹ ਹੈ ਕਿ ਸਾਡੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਟਿੱਪਣੀਆਂ ਕੀਤੀਆਂ।
ਜਿਸ ਖਿਲਾਫ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਸੰਸਦ ਮੈਂਬਰ ਪ੍ਰਦਰਸ਼ਨ ਕਰ ਰਹੇ ਸਨ, ਜਿਸ ਦੌਰਾਨ ਮਲਿਕ ਅਰਜੁਨ ਖੜਗੇ ਨਾਲ ਵੀ ਧੱਕਾ-ਮੁੱਕੀ ਕੀਤੀ ਗਈ, ਜਿਸਦੀ ਦੇਸ਼ ਭਰ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ, ਜਿਸ ਲਈ ਕਾਂਗਰਸ ਪਾਰਟੀ ਪਹਿਲਾਂ ਵੀ ਦੇਸ਼ ਭਰ ਵਿੱਚ ਇਹ ਖ਼ਬਰ ਫੈਲਾਉਂਦੀ ਰਹੀ ਹੈ ਕਿ ਭਾਜਪਾ ਸਰਕਾਰ ਸੰਵਿਧਾਨ ਬਦਲਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਅੱਜ ਇਹ ਸਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਮਿਤ ਸ਼ਾਹ ਜਲਦੀ ਹੀ ਦੇਸ਼ ਦੇ ਦਲਿਤ ਭਾਈਚਾਰੇ ਤੋਂ ਮੁਆਫ਼ੀ ਨਹੀਂ ਮੰਗਦੇ ਹਨ ਤਾਂ ਕਾਂਗਰਸ ਪਾਰਟੀ ਹਾਈਕਮਾਨ ਦੇ ਹੁਕਮਾਂ ਹੇਠ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗੀ।