ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਸਰਕਾਰ ਵਲੋਂ 1 ਕਰੋੜ ਦਾ ਐਲਾਨ, ਕੱਪੜਾ ਵਪਾਰੀ ’ਤੇ ਹਮਲੇ ਦੌਰਾਨ ਹੋਇਆ ਸੀ ਜਖ਼ਮੀ
ਜਲੰਧਰ ਦੇ ਨਕੋਦਰ ’ਚ ਕੱਪੜਾ ਵਪਾਰੀ ਦੇ ਜ਼ਖਮੀ ਹੋਏ ਸੁਰਖੀਆ ਕਰਮਚਾਰੀ ਮਨਦੀਪ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਕਾਂਸਟੇਬਲ ਮਨਦੀਪ ਸਿੰਘ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਨੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ, ਇਸ ਤੋਂ ਇਲਾਵਾ 1 ਕਰੋੜ ਰੁਪਏ ਐੱਚ. ਡੀ. ਐੱਫ਼. ਸੀ.
Constable Mandeep Singh News: ਜਲੰਧਰ ਦੇ ਨਕੋਦਰ ’ਚ ਕੱਪੜਾ ਵਪਾਰੀ ਦੇ ਜ਼ਖਮੀ ਹੋਏ ਸੁਰਖੀਆ ਕਰਮਚਾਰੀ ਮਨਦੀਪ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਕਾਂਸਟੇਬਲ ਮਨਦੀਪ ਸਿੰਘ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਨੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ, ਇਸ ਤੋਂ ਇਲਾਵਾ 1 ਕਰੋੜ ਰੁਪਏ ਐੱਚ. ਡੀ. ਐੱਫ਼. ਸੀ. (HDFC) ਬੈਂਕ ਦੁਆਰਾ ਵੀ ਦਿੱਤੇ ਜਾਣਗੇ।
ਦੱਸ ਦੇਈਏ ਕਿ ਮ੍ਰਿਤਕ ਦੁਕਾਨਦਾਰ (ਭੁਪਿੰਦਰ ਸਿੰਘ ਉਰਫ਼ ਟਿੰਮੀ) ਨੂੰ 2 ਮਹੀਨੇ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ 30 ਲੱਖ ਦੀ ਫਿਰੌਤੀ ਮੰਗੀ ਜਾ ਰਹੀ ਸੀ। ਧਮਕੀਆਂ ਤੋਂ ਬਾਅਦ ਕੱਪੜਾ ਵਪਾਰੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਉਸਦੇ ਨਾਲ ਸੁਰੱਖਿਆ ਗਾਰਡ ਦੀ ਤੈਨਾਤੀ ਕੀਤੀ ਗਈ ਸੀ।
ਜਿਸ ਸਮੇਂ ਕੱਪੜਾ ਵਪਾਰੀ (Cloth merchant) ’ਤੇ ਹਮਲਾ ਹੋਇਆ, ਉਸ ਦੌਰਾਨ ਸੁਰੱਖਿਆ ਗਾਰਡ ਨੂੰ ਵੀ ਗੋਲ਼ੀ ਲੱਗੀ ਸੀ, ਜਿਸਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦਾ ਕੱਪੜਿਆਂ ਦਾ ਚੰਗਾ ਕਾਰੋਬਾਰ ਸੀ ਅਤੇ ਉਸਦੀ ਦੁਕਾਨ ਵੀ ਕਾਫ਼ੀ ਮਸ਼ਹੂਰ ਸੀ।
ਵਾਰਦਾਤ ਦੀ ਸੂਚਨਾ ਪ੍ਰਾਪਤ ਹੋਣ ’ਤੇ ਆਈ. ਜੀ. ਗੁਰਸ਼ਰਨ ਸਿੰਘ, ਐੱਸ. ਐੱਸ. ਪੀ. ਸਵਰਨਦੀਪ ਸਿੰਘ, ਡੀ. ਐੱਸ. ਪੀ. ਸਰਬਜੀਤ ਸਿੰਘ ਬਾਹੀਆ ਅਤੇ ਡੀ. ਐੱਸ. ਪੀ. ਹਰਜਿੰਦਰ ਸਿੰਘ ਵੱਖ-ਵੱਖ ਥਾਣਿਆਂ ਦੀ ਪੁਲਿਸ ਨਾਲ ਮੌਕੇ ’ਤੇ ਪਹੁੰਚੇ
ਕੱਪੜਾ ਵਪਾਰੀ ਦੇ ਕਤਲ ਤੋਂ ਬਾਅਦ ਪੁਲਿਸ ਨੂੰ ਪੂਰੇ ਇਲਾਕੇ ’ਚ ਹਾਈ ਅਲਰਟ(High Alert) ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੀ. ਸੀ. ਟੀ. ਵੀ ਕੈਮਰਿਆਂ ’ਚ ਕੈਦ ਹੋਈ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।
ਇਸ ਮਾਮਲੇ ’ਚ ਟਵੀਟ ਕਰਦਿਆਂ ਮੁੱਖ ਮੰਤਰੀ ਭਗੰਵਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਲਿਖਿਆ, "ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਸ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ।