ਇੱਕ ਪਾਸੇ ਉਦੈਪੁਰ 'ਚ ਚਿੰਤਨ ਕੈਂਪ, ਦੂਜੇ ਪਾਸੇ ਪੰਜਾਬ 'ਚ ਝਟਕਾ, ਸੁਨੀਲ ਜਾਖੜ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
Advertisement

ਇੱਕ ਪਾਸੇ ਉਦੈਪੁਰ 'ਚ ਚਿੰਤਨ ਕੈਂਪ, ਦੂਜੇ ਪਾਸੇ ਪੰਜਾਬ 'ਚ ਝਟਕਾ, ਸੁਨੀਲ ਜਾਖੜ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ 12 ਵਜੇ ਆਪਣੇ ਫੇਸਬੁੱਕ ਪੇਜ 'ਤੇ ਦਿਲ ਕੀ ਗੱਲ ਕੀਤੀ।

 

ਇੱਕ ਪਾਸੇ ਉਦੈਪੁਰ 'ਚ ਚਿੰਤਨ ਕੈਂਪ, ਦੂਜੇ ਪਾਸੇ ਪੰਜਾਬ 'ਚ ਝਟਕਾ, ਸੁਨੀਲ ਜਾਖੜ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ 12 ਵਜੇ ਆਪਣੇ ਫੇਸਬੁੱਕ ਪੇਜ 'ਤੇ ਦਿਲ ਕੀ ਗੱਲ ਕੀਤੀ। ਇਸ ਵਿੱਚ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ। ਕਾਂਗਰਸ ਨੇ ਹਾਲ ਹੀ ਵਿਚ ਜਾਖੜ 'ਤੇ ਅਨੁਸ਼ਾਸਨੀ ਕਾਰਵਾਈ ਕੀਤੀ ਸੀ ਤੇ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। 

 

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਾਂਗਰਸ 'ਚ ਜਾਤੀ ਸਮੀਕਰਨਾਂ ਨੂੰ ਧਿਆਨ 'ਚ ਰੱਖ ਕੇ ਕੀਤੀ ਜਾ ਰਹੀ ਸਿਆਸਤ 'ਤੇ ਸਵਾਲ ਖੜ੍ਹੇ ਕਰਦਿਆਂ ਹਾਈਕਮਾਂਡ 'ਤੇ ਨਿਸ਼ਾਨਾ ਸਾਧਿਆ। ਅੰਬਿਕਾ ਸੋਨੀ ਦਾ ਨਾਂ ਲੈਂਦਿਆਂ ਸੁਨੀਲ ਜਾਖੜ ਨੇ ਸੋਨੀਆ ਗਾਂਧੀ ਤੋਂ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।

 

ਦੱਸ ਦੇਈਏ ਕਿ ਕਾਂਗਰਸ ਨੇ ਹਾਲ ਹੀ 'ਚ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਪੰਜਾਬ ਕਾਂਗਰਸ ਨੇ ਉਨ੍ਹਾਂ ਨੂੰ ਦੋ ਸਾਲ ਲਈ ਪਾਰਟੀ ਤੋਂ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਸੀ, ਜਿਸ 'ਤੇ ਸੋਨੀਆ ਗਾਂਧੀ ਨੂੰ ਫੈਸਲਾ ਲੈਣਾ ਪਿਆ। ਸੁਨੀਲ ਜਾਖੜ ਨੇ ਇਸ ਤੋਂ ਪਹਿਲਾਂ 13 ਮਈ ਨੂੰ ਉਦੈਪੁਰ 'ਚ ਪ੍ਰੈੱਸ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਲਈ ਫਲਾਈਟ ਦੀਆਂ ਟਿਕਟਾਂ ਵੀ ਬੁੱਕ ਕਰਵਾਈਆਂ ਗਈਆਂ ਸਨ ਪਰ ਬਾਅਦ 'ਚ ਉਨ੍ਹਾਂ ਨੇ ਆਪਣਾ ਮਨ ਬਦਲ ਲਿਆ ਅਤੇ 14 ਮਈ ਨੂੰ ਦੁਪਹਿਰ 12 ਵਜੇ ਫੇਸਬੁੱਕ ਲਾਈਵ 'ਤੇ ਆਪਣੇ ਮਨ ਦੀ ਗੱਲ ਕਹੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਹਰ ਪਾਸੇ ਬਦਤਰ ਹਨ। ਕੁਝ ਕਾਂਗਰਸੀ ਆਗੂਆਂ ਦਾ ਪਰਦਾਫਾਸ਼ ਕਰਨਾ ਜ਼ਰੂਰੀ ਹੈ। ਪਾਰਟੀ ਨੂੰ ਆਪਣੇ ਆਪ ਨੂੰ ਸੁਧਾਰਨਾ ਪਵੇਗਾ। ਚਿੰਤਾ ਕਰਨ ਦੀ ਕੋਈ ਲੋੜ ਨਹੀਂ।

Trending news