ਸਰਹੱਦੀ ਇਲਾਕਿਆਂ `ਚ ਪਾਕਿਸਤਾਨ ਡਰੋਨ ਦਾ ਸਿਲਸਿਲਾ ਜਾਰੀ, ਤਰਨਤਾਰਨ ਤੇ ਗੁਰਦਾਸਪੁਰ ਇਲਾਕਿਆਂ ਵਿੱਚ ਦੇਖੇ ਗਏ ਡਰੋਨ
ਬੀਤੇ ਦਿਨੀ ਗੁਰਦਾਸਪੁਰ ਤੇ ਤਰਨਤਾਨਰ ਦੋਵਾਂ ਸਰਹੱਦੀ ਇਲਾਕਿਆਂ ਵਿੱਚ ਪਾਕਿਸਤਾਨੀ ਡਰੋਨ ਦੇਖੇ ਗਏ। ਦੋਵਾ ਡਰੋਨਾਂ `ਤੇ ਬੀਐਸਐਫ ਦੇ ਜਵਾਨਾਂ ਨੇ ਫਾਈਰਿੰਗ ਕੀਤੀ ਜਿਸ ਤੋਂ ਬਾਅਦ ਡਰੋਨ ਵਾਪਸ ਚਲੇ ਗਏ। ਫਿਲਹਾਲ ਬੀਐਸਐਫ ਵੱਲੋਂ ਆਸ-ਪਾਸ ਦੇ ਇਲਾਕਿਆਂ ਵਿੱਚ ਸਰਚ ਅਭਿਆਨ ਜਾਰੀ ਹੈ।
ਚੰਡੀਗੜ੍ਹ- ਪੰਜਾਬ ਵਿੱਚ ਸਰਹੱਦੀ ਇਲਾਕੇ ਰਾਹੀ ਆਏ ਦਿਨ ਪਾਕਿਸਤਾਨ ਤੋਂ ਡਰੋਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਾਕਿਸਤਾਨ ਤੋਂ ਡਰੋਨ ਰਾਹੀ ਪੰਜਾਬ ਭਾਰਤ ਵਿੱਚ ਨਸ਼ਾ ਤੇ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਹੈ। ਪਾਕਿਸਤਾਨ ਵਿੱਚ ਬੈਠੇ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਜਿਹੀਆਂ ਗਤੀਵਿਧੀਆਂ ਨੂੰ ਅੰਜ਼ਾਮ ਦਿੰਦੇ ਹਨ। ਜ਼ਿਕਰਯੋਗ ਹੈ ਕਿ ਭਾਰਤ ਪਾਕਿ ਸਰਹੱਦ ਦੇ ਨਾਲ ਲੱਗਦੀਆਂ ਚੌਂਕੀਆਂ ਤੇ ਅਕਸਰ ਹੀ ਡਰੋਨ ਦੀ ਹਲਚਲ ਦਿਖਾਈ ਦਿੰਦੀ ਹੈ।