Nangal News: ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਰਾਮਲੀਲਾ ਸ਼ੁਰੂ ਹੋ ਚੁੱਕੀ ਹੈ ਅਤੇ 24 ਅਕਤੂਬਰ ਨੂੰ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ ਪਰ ਦੁਸਹਿਰੇ ਨੂੰ ਲੈ ਕੇ ਤਿਆਰੀਆਂ ਪਹਿਲਾਂ ਹੀ ਸ਼ੁਰੂ ਕੀਤੀਆਂ ਜਾਂਦੀਆਂ ਹਨ। ਦੁਸਹਿਰੇ ਵਾਲੇ ਦਿਨ ਜਲਾਏ ਜਾਣ ਵਾਲੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਬੁੱਤ ਕਾਰੀਗਰਾਂ ਵੱਲੋਂ ਬੜੀ ਮਿਹਨਤ ਤੇ ਸ਼ਿੱਦਤ ਦੇ ਨਾਲ ਤਿਆਰ ਕੀਤੇ ਜਾ ਰਹੇ।


COMMERCIAL BREAK
SCROLL TO CONTINUE READING

ਮਗਰ ਇਸ ਤਿਉਹਾਰ ਵਿੱਚ ਮੁਸਲਿਮ ਭਾਈਚਾਰੇ ਦਾ ਯੋਗਦਾਨ ਵੀ ਦੇਖਣ ਨੂੰ ਮਿਲਦਾ ਹੈ। ਦੁਸਹਿਰੇ ਵਾਲੇ ਦਿਨ ਲਾਏ ਜਾਣ ਵਾਲੇ ਰਾਵਣ ਕੁੰਭ ਕਰਨ ਉਤੇ ਮੇਘਨਾਥ ਦੇ ਪੁਤਲੇ ਮੁਸਲਿਮ ਕਾਰੀਗਰਾਂ ਵੱਲੋਂ ਤਿਆਰ ਕੀਤੇ ਜਾਂਦੇ ਹਨ ਜੋ ਕਿ ਆਪਸੀ ਭਾਈਚਾਰੇ, ਏਕਤਾ ਤੇ ਇਤਫਾਕ ਦਾ ਇੱਕ ਸੁਨੇਹਾ ਵੀ ਦਿੰਦੇ ਹਨ।


ਨੰਗਲ ਦੇ ਲਕਸ਼ਮੀ ਨਰਾਇਣ ਮੰਦਿਰ ਵਿੱਚ ਯੂਪੀ ਤੋਂ ਮੁਸਲਿਮ ਭਾਈਚਾਰੇ ਨਾਲ ਸਬੰਧਤ ਕਾਰੀਗਰ 2005 ਤੋਂ ਏਥੇ ਆ ਕੇ ਪੁਤਲੇ ਤਿਆਰ ਕਰਦੇ ਹਨ ਤੇ ਇਨ੍ਹਾਂ ਦੇ ਮੁਤਾਬਕ ਇਨ੍ਹਾਂ ਦੇ ਪੂਰਵਜ 1941 ਤੋਂ ਇਹ ਕੰਮ ਕਰ ਰਹੇ ਹਨ। ਇਨ੍ਹਾਂ ਮੁਸਲਿਮ ਕਾਰੀਗਰਾਂ ਦਾ ਕਹਿਣਾ ਹੈ ਬੇਸ਼ੱਕ ਇਹ ਹਿੰਦੂ ਧਰਮ ਦਾ ਤਿਉਹਾਰ ਹੈ ਪਰ ਇਹ ਕੰਮ ਕਰਕੇ ਇਨ੍ਹਾਂ ਦੀ ਰੂਹ ਨੂੰ ਤਸੱਲੀ ਤੇ ਖੁਸ਼ੀ ਮਿਲਦੀ ਹੈ। ਉਨ੍ਹਾਂ ਕਿਹਾ ਜਿੱਥੇ ਸਾਡੀ ਰੂਹ ਨੂੰ ਖੁਸ਼ੀ ਮਿਲਦੀ ਹੈ ਉੱਥੇ ਹੀ ਸਾਨੂੰ ਸਾਡੀ ਮਿਹਨਤ ਦਾ ਮੁੱਲ ਵੀ ਸਥਾਨਕ ਲੋਕਾਂ ਵੱਲੋਂ ਦਿੱਤਾ ਜਾਂਦਾ ਹੈ ਅਤੇ ਨਾਲ ਦੀ ਨਾਲ ਹਰ ਸਾਲ ਇਨ੍ਹਾਂ ਲੋਕਾਂ ਦਾ ਪਿਆਰ ਤੇ ਸਤਿਕਾਰ ਉਨ੍ਹਾਂ ਨੂੰ ਇਸ ਕੰਮ ਨੂੰ ਕਰਨ ਦੇ ਲਈ ਮਜਬੂਰ ਕਰਦਾ ਹੈ।


ਮੁਸਲਿਮ ਭਾਈਚਾਰੇ ਦੇ ਇਨ੍ਹਾਂ ਕਾਰੀਗਰਾਂ ਵੱਲੋਂ ਨੰਗਲ ਦੇ ਲਕਸ਼ਮੀ ਨਰਾਇਣ ਮੰਦਿਰ ਵਿੱਚ ਸੱਤ ਪੁਤਲੇ ਬਣਾਏ ਜਾ ਰਹੇ ਜੋ ਕੇ ਦੁਸਹਿਰੇ ਵਾਲੇ ਦਿਨ ਨੰਗਲ, ਸ੍ਰੀ ਅਨੰਦਪੁਰ ਸਾਹਿਬ ਤੇ ਆਸਪਾਸ ਦੇ ਪਿੰਡਾਂ ਵਿੱਚ ਜਲਾਏ ਜਾਣਗੇ। ਇਹ ਤਿਉਹਾਰ ਆਪਸੀ ਭਾਈਚਾਰੇ ਅਤੇ ਏਕਤਾ ਦਾ ਇੱਕ ਸੁਨੇਹਾ ਵੀ ਦਿੰਦਾ ਨਜ਼ਰ ਆਉਂਦਾ ਹੈ।


ਇਹ ਵੀ ਪੜ੍ਹੋ : Khanna News: ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ! ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ 'ਚ ਫ਼ਸਲਾਂ ਲਈ ਪੁਖ਼ਤਾ ਪ੍ਰਬੰਧ ਨਹੀਂ


ਇਨ੍ਹਾਂ ਨੇ ਕਿਹਾ ਕਿ ਬੇਸ਼ੱਕ ਸਮੇਂ ਦੇ ਬਦਲਣ ਦੇ ਨਾਲ ਬਹੁਤ ਸਾਰੀਆਂ ਤਬਦੀਲੀਆਂ ਆਈਆਂ ਹਨ ਪਰ ਲੋਕਾਂ ਵੱਲੋਂ ਇਨ੍ਹਾਂ ਦੇ ਕੰਮ ਨੂੰ ਉਸੇ ਤਰੀਕੇ ਦੇ ਨਾਲ ਤਰਜੀਹ ਦਿੱਤੀ ਜਾਂਦੀ ਅਤੇ ਇਹ ਵੀ ਇਸ ਕੰਮ ਨੂੰ ਕਰਕੇ ਖੁਸ਼ੀ ਮਹਿਸੂਸ ਕਰਦੇ ਹਨ। ਇਨ੍ਹਾਂ ਨੇ ਦੱਸਿਆ ਕਿ ਅਜੋਕੇ ਦੌਰ ਵਿੱਚ ਪੁਤਲਿਆਂ ਨੂੰ ਹੋਰ ਆਕਰਸ਼ਿਤ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰਯੋਗ ਵੀ ਇਨ੍ਹਾਂ ਵੱਲੋਂ ਕੀਤੇ ਜਾ ਰਹੇ ਹਨ।


ਇਹ ਵੀ ਪੜ੍ਹੋ : Punjab-Haryana High Court News: ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ 'ਚ ਦੋ ਮਹਿਲਾਵਾਂ ਹੋਣਗੀਆਂ ਜੱਜ


ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ