Ludhiana News:  ਲੁਧਿਆਣਾ ਵਿੱਚ ਮੁੱਲਾਂਪੁਰ ਦਾਖਾ ਦੇ ਨਜ਼ਦੀਕੀ ਪਿੰਡ ਦੇ ਇੱਕ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਦਾਖ਼ਲ ਕਰਵਾਉਣ ਉਪਰੰਤ ਹਸਪਤਾਲ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪੋਸਟਮਾਰਟਮ ਲਿਜਾਉਣ ਉਪਰੰਤ ਵੇਖਿਆ ਕਿ ਮਰੀਜ਼ ਦੇ ਸਾਹ ਚੱਲ ਰਹੇ ਸਨ।


COMMERCIAL BREAK
SCROLL TO CONTINUE READING

ਪਿੰਡ ਲੇਹ ਦੇ ਏਐਸਆਈ ਰਾਮ ਦੇ ਬੇਟੇ ਪੁਲਿਸ ਮੁਲਾਜ਼ਮ ਮਨਪ੍ਰੀਤ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਮਨਪ੍ਰੀਤ ਨੂੰ ਕਿਸੇ ਜ਼ਹਿਰੀਲੀ ਚੀਜ਼ ਦੇ ਕੱਟਣ ਕਰਕੇ ਦਾਖ਼ਲ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ। ਇਸ ਤੋਂ ਬਾਅਦ ਪੁਲਿਸ ਨੇ ਕਿਹਾ ਕਿ ਹਸਪਤਾਲ ਵੱਲੋਂ ਉਸ ਨੂੰ ਮ੍ਰਿਤਕ ਦੱਸ ਕੇ ਪਰਿਵਾਰ ਨੂੰ ਲਿਜਾਣ ਲਈ ਕਹਿ ਦਿੱਤਾ ਜਦੋਂ ਪੁਲਿਸ ਮੁਲਾਜ਼ਮ ਮੌਕੇ ਉਤੇ ਉਸ ਦਾ ਪੋਸਟਮਾਰਟਮ ਕਰਵਾਉਣ ਲਈ ਗਏ ਤਾਂ ਪਤਾ ਲੱਗਾ ਕੇ ਮਨਪ੍ਰੀਤ ਦੇ ਸਾਹ ਚੱਲ ਰਹੇ ਹਨ। ਇਸ ਤੋਂ ਬਾਅਦ ਉਸ ਨੂੰ ਡੀਐੱਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਥੇ ਉਹ ਜ਼ੇਰੇ ਇਲਾਜ ਹੈ।


ਪਰਿਵਾਰ ਨੇ ਮਰੀਜ਼ ਨੂੰ 15 ਸਤੰਬਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਹਸਪਤਾਲ 'ਚ ਡਾਕਟਰਾਂ ਨੇ ਮਨਪ੍ਰੀਤ ਦੀ ਬਾਂਹ 'ਤੇ ਕੋਈ ਦਵਾਈ ਲਗਾਈ ਤਾਂ ਉਸ ਨੂੰ ਜਲਣ ਹੋਣ ਲੱਗੀ ਤੇ ਬਾਅਦ ਵਿੱਚ ਬਾਂਹ ਫੁੱਲ ਗਈ। ਉਸ ਦੀ ਹਾਲਤ ਇੰਨੀ ਵਿਗੜ ਗਈ ਕਿ ਅਗਲੀ ਸਵੇਰ ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ ਉਤੇ ਪਾ ਦਿੱਤਾ ਸੀ। ਪਰਿਵਾਰ ਅਨੁਸਾਰ ਮਨਪ੍ਰੀਤ ਨੂੰ 2 ਤੋਂ 3 ਦਿਨ ਤੱਕ ਵੈਂਟੀਲੇਟਰ 'ਤੇ ਰੱਖਿਆ ਗਿਆ। 18 ਸਤੰਬਰ ਨੂੰ ਪਰਿਵਾਰ ਨੇ ਡਾਕਟਰ ਨੂੰ ਕਿਹਾ ਕਿ ਜੇ ਪੁੱਤ ਦਾ ਇਲਾਜ ਨਹੀਂ ਹੋ ਰਿਹਾ ਹੈ ਤਾਂ ਉਹ ਉਸ ਨੂੰ ਰੈਫ਼ਰ ਕਰ ਦੇਣ ਤਾਂ ਜੋ ਉਹ ਪੁੱਤ ਨੂੰ ਪੀਜੀਆਈ ਲਿਜਾ ਕੇ ਬਿਹਤਰ ਇਲਾਜ ਕਰਵਾ ਸਕਣ। ਇਸ ਮਗਰੋਂ ਹਸਪਤਾਲ ਦੇ ਸਟਾਫ਼ ਨੇ ਦੱਸਿਆ ਕਿ ਮਨਪ੍ਰੀਤ ਦੀ ਮੌਤ ਹੋ ਗਈ ਹੈ। ਪੁੱਤ ਦੀ ਮੌਤ ਦੀ ਖ਼ਬਰ ਸੁਣਦਿਆਂ ਪਰਿਵਾਰ ਤੇ ਰਿਸ਼ਤੇਦਾਰਾਂ 'ਚ ਚੀਕ-ਚਿਹਾੜਾ ਪੈ ਗਿਆ। 


ਇਹ ਵੀ ਪੜ੍ਹੋ : Canada News: 'ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ'


ਜਦੋਂ ਕਿ ਦੂਜੇ ਪਾਸੇ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਮਰੀਜ਼ ਨੂੰ ਮ੍ਰਿਤਕ ਨਹੀਂ ਐਲਾਨਿਆ ਗਿਆ ਸੀ। ਪਰਿਵਾਰ ਆਪਣੀ ਮਰਜ਼ੀ ਨਾਲ ਮਰੀਜ਼ ਨੂੰ ਨਾਲ ਲੈ ਕੇ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਰੋਜ਼ਾਨਾ ਹਜ਼ਾਰਾਂ ਮਰੀਜ਼ਾਂ ਨੂੰ ਵੇਖਦੇ ਹਨ। ਉਨ੍ਹਾਂ ਦੇ ਹਸਪਤਾਲ ਦਾ ਵੱਡਾ ਨਾਮ ਹੈ ਕੋਈ ਡਾਕਟਰ ਇਸ ਤਰ੍ਹਾਂ ਦੀ ਗ਼ਲਤੀ ਕਿਉਂ ਕਰ ਦੇਵੇਗਾ। ਜਦੋਂ ਕਿ ਦੂਜੇ ਪਾਸੇ ਲੁਧਿਆਣਾ ਡੀਐਮਸੀ ਚੌਕੀ ਇੰਚਾਰਜ ਕਸ਼ਮੀਰ ਸਿੰਘ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਹਿਲਾਂ ਮਨਪ੍ਰੀਤ ਦਾ ਇਲਾਜ ਕਰਵਾਉਣਾ ਜ਼ਰੂਰੀ ਹੈ।


ਇਹ ਵੀ ਪੜ੍ਹੋ : Punjab News: ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਚੋਰੀ ਦੀ ਗੁੱਥੀ ਸੁਲਝਾਈ, ਦੋਸ਼ੀ ਗ੍ਰਿਫਤਾਰ


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ