ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਕਾਂਗਰਸੀ ਵਰਕਰ ਨੂੰ ਤਾੜਨਾ ਕੀਤੀ ਹੈ। ਕਾਂਗਰਸੀ ਵਰਕਰ ਕਰਮਜੀਤ ਸਿੰਘ ਗਿੱਲ 1984 ਦੇ ਸਿੱਖ ਕਤਲੇਆਮ ਦੇ ਕਥਿਤ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਹਰਿਮੰਦਰ ਸਾਹਿਬ ਨਤਮਸਤਕ ਹੋਏ ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ। ਕਰਮਜੀਤ ਸਿੰਘ ਨੇ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਗੁਰਦੁਆਰਾ ਸਾਹਿਬ ਦੀ ਹਦੂਦ ਵਿਚ ਆਪਣੀ ਤਸਵੀਰ ਖਿੱਚੀ।


COMMERCIAL BREAK
SCROLL TO CONTINUE READING

 


ਹਰਜਿੰਦਰ ਸਿੰਘ ਨੇ ਕਿਹਾ ਕਿ ਜਗਦੀਸ਼ ਟਾਈਟਲਰ 1984 ਦੇ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ ਅਤੇ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਅੰਮ੍ਰਿਤਸਰ ਪੁਲੀਸ ਨੇ ਟਾਈਟਲਰ ਦੀਆਂ ਤਸਵੀਰਾਂ ਵਾਲੀ ਟੀ-ਸ਼ਰਟ ਪਾ ਕੇ ਹਰਿਮੰਦਰ ਸਾਹਿਬ ਜਾਣ ਵਾਲੇ ਕਰਮਜੀਤ ਸਿੰਘ ਗਿੱਲ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਸ਼ਿਕਾਇਤ ਦੇ ਆਧਾਰ ’ਤੇ ਐਫ. ਆਈ. ਆਰ. ਦਰਜ ਕੀਤੀ ਹੈ। SGPC ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਗੁਰਦੁਆਰਿਆਂ ਦਾ ਪ੍ਰਬੰਧ ਕਰਦੀ ਹੈ। ਜਗਦੀਸ਼ ਟਾਈਟਲਰ ਇੱਕ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਹਨ ਜੋ ਕਈ ਸਰਕਾਰੀ ਅਹੁਦਿਆਂ 'ਤੇ ਵੀ ਸੇਵਾ ਨਿਭਾ ਚੁੱਕੇ ਹਨ।


 


'1984 ਸਿੱਖ ਕਤਲੇਆਮ ਲਈ ਕਾਂਗਰਸ ਜ਼ਿੰਮੇਵਾਰ'


ਕਰਮਜੀਤ ਸਿੰਘ ਗਿੱਲ ਕਾਂਗਰਸ ਦੇ ਐਸਸੀ ਸੈੱਲ ਦੇ ਮੀਤ ਪ੍ਰਧਾਨ ਹਨ ਅਤੇ ਜਗਦੀਸ਼ ਟਾਈਟਲਰ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਦੰਗਿਆਂ ਦਾ ਮੁੱਖ ਦੋਸ਼ੀ ਮੰਨਦੀ ਹੈ। ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਵੀ ਉਨ੍ਹਾਂ ਦੀ ਆਲੋਚਨਾ ਹੋਈ ਸੀ ਅਤੇ ਵਿਰੋਧੀ ਧਿਰ ਨੇ ਉਨ੍ਹਾਂ 'ਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਰਹੀ ਹੈ ਅਤੇ ਇਸ ਵੱਲੋਂ 1984 ਵਿੱਚ ਸੱਚਖੰਡ ਸ੍ਰੀ ਹਮਿੰਦਰ ਸਾਹਿਬ ’ਤੇ ਹੋਏ ਹਮਲੇ ਅਤੇ ਦਿੱਲੀ ਕਤਲੇਆਮ ਨੂੰ ਭੁਲਾਇਆ ਨਹੀਂ ਜਾ ਸਕਦਾ।


 


 


ਉਨ੍ਹਾਂ ਕਿਹਾ ਕਿ ਅੱਜ ਕਾਂਗਰਸੀ ਆਗੂ ਨੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਿੱਖ ਕਤਲੇਆਮ ਅਤੇ ਸ੍ਰੀ ਸੱਚਖੰਡ ਸਾਹਿਬ ‘ਤੇ ਹਮਲੇ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੀ ਤਸਵੀਰ ਨਾਲ ਸੱਚਖੰਡ ਸਾਹਿਬ ਦੇ ਦਰਸ਼ਨ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼੍ਰੋਮਣੀ ਕਮੇਟੀ ਦੇ ਮੀਡੀਆ ਉਪ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਆਪਣੇ ਖ਼ਿਲਾਫ਼ ਐਫ. ਆਈ. ਆਰ. ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਭੜਕਾਉਣ ਵਾਲੇ ਵਿਅਕਤੀ ਖ਼ਿਲਾਫ਼ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਉਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੱਸਿਆ ਕਿ ਕਾਂਗਰਸੀ ਵਰਕਰ ਆਟਾ ਮੰਡੀ ਦੀ ਤਰਫੋਂ ਪਰਕਰਮਾ ’ਚ ਦਾਖਲ ਹੋਇਆ ਅਤੇ ਤਸਵੀਰ ਖਿਚਵਾਉਣ ਤੋਂ ਬਾਅਦ ਬਿਨਾਂ ਸਿਰ ਝੁਕਾ ਕੇ ਵਾਪਸ ਚਲਾ ਗਿਆ।


 


WATCH LIVE TV