Fazilka News: ਫਾਜ਼ਿਲਕਾ ਵਿੱਚ ਸਰਕਾਰੀ ਐਮਆਰ ਕਾਲਜ ਵਿੱਚ ਪ੍ਰਧਾਨਗੀ ਦੀ ਚੋਣ ਲੈ ਕੇ ਵਿਵਾਦ ਦੀ ਤਸਵੀਰ ਸਾਹਮਣੇ ਆਈ ਹੈ। ਇਸ ਦੌਰਾਨ ਝਗੜਾ ਹੋਇਆ ਹੈ। ਸੂਚਨਾ ਮਿਲਣ ਉਤੇ ਮੌਕੇ ਉਪਰ ਪੁਲਿਸ ਮੁਲਾਜ਼ਮ ਪੁੱਜੇ। ਇਸ ਦੌਰਾਨ ਤਿੰਨ ਚਾਰ ਲੋਕਾਂ ਨਾ 30 ਤੋਂ 35 ਸ਼ਰਾਰਤੀ ਅਨਸਰ ਕੁੱਟਮਾਰ ਕਰ ਰਹੇ ਸਨ।


COMMERCIAL BREAK
SCROLL TO CONTINUE READING

ਇਸ ਤੋਂ ਬਾਅਦ ਪੁਲਿਸ ਨੇ ਪਿਸਤੌਲ ਕੱਢਿਆ ਤਾਂ ਮੁਲਜ਼ਮ ਮੌਕੇ ਤੋਂ ਭੱਜ ਗਏ। ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ, ਗੁਰਪਾਲ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਵਾਈਸ ਪ੍ਰਧਾਨ ਬਣਾਉਣ ਨੂੰ ਲੈ ਕੇ ਉਹ ਇਕੱਠੇ ਹੋਏ ਸਨ ਕਿ ਵਾਈਸ ਪ੍ਰਧਾਨ ਬਣਾ ਕੇ ਉਹ ਬਾਹਰ ਨਿਕਲ ਰਹੇ ਸਨ।


ਉਦੋਂ ਅਚਾਨਕ ਵੱਡੀ ਗਿਣਤੀ ਵਿੱਚ ਨੌਜਵਾਨ ਆਏ ਅਤੇ ਉਨ੍ਹਾਂ ਉਪਰ ਹਮਲਾ ਬੋਲ ਦਿੱਤਾ। ਤੇਜ਼ਧਾਰ ਹਥਿਆਰਾਂ ਦੇ ਜ਼ੋਰ ਉਤੇ ਕਰੀਬ ਤਿੰਨ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਨੇ ਉਨ੍ਹਾਂ ਬਚਾਇਆ।


ਉਨ੍ਹਾਂ ਨੇ ਦੱਸਿਆ ਕਿ ਕਾਲਜ ਵਿੱਚ ਗੁੰਡਾਗਰਦੀ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਵਿਸ਼ਾਲ, ਪਵਨ ਅਤੇ ਵਾਈਸ ਪ੍ਰਧਾਨ ਹਰਮਿੰਦਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜੇਕਰ ਮੌਕੇ ਉਤੇ ਪੁਲਿਸ ਮੁਲਾਜ਼ਮ ਨਾ ਪਹੁੰਚਦੇ ਤਾਂ ਸ਼ਾਇਦ ਉਨ੍ਹਾਂ ਵਿਚੋਂ ਕਿਸੇ ਇਕ ਨੂੰ ਉਨ੍ਹਾਂ ਲੋਕਾਂ ਨੇ ਮਾਰ ਹੀ ਦੇਣਾ ਸੀ।


ਉਧਰ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ ਜੁਲੀਅਸ ਨੇ ਦੱਸਿਆ ਕਿ ਉਹ ਕਿਸੇ ਮਾਮਲੇ ਵਿੱਚ ਅਦਾਲਤ ਵਿੱਚ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਾਲਜ ਦੇ ਬਾਹਰ ਝਗੜਾ ਹੋਇਆ ਹੈ ਤਾਂ ਜਦ ਉਹ ਮੌਕੇ ਉਪਰ ਪੁੱਜੇ ਤਾਂ ਦੇਖਿਆ ਕਿ ਤਿੰਨ ਤੋਂ ਚਾਰ ਨੌਜਵਾਨਾਂ ਨੂੰ 30 ਤੋਂ 35 ਨੌਜਵਾਨ ਕੁੱਟਮਾਰ ਕਰ ਰਹੇ ਹਨ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ।


ਹਾਲਾਂਕਿ ਉਨ੍ਹਾਂ ਦੇ ਨਾਲ ਪੁਲਿਸ ਫੋਰਸ ਨਾ ਹੋਣ ਕਾਰਨ ਉਨ੍ਹਾਂ ਨੇ ਮੌਕੇ ਉਤੇ ਪਿਸਤੌਲ ਕੱਢ ਲਈ। ਉਕਤ ਨੌਜਵਾਨ ਫ਼ਰਾਰ ਹੋ ਗਏ। ਇਸ ਤੋਂ ਬਾਅਦ ਜ਼ਖ਼ਮੀ ਹੋਏ ਤਿੰਨ ਲੋਕਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਪੁੱਜੇ ਐਸਐਚਓ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਉਹ ਹਸਪਤਾਲ ਵਿੱਚ ਪੁੱਜੇ ਹਨ। ਜ਼ਖ਼ਮੀਆਂ ਦੇ ਬਿਆਨ ਲੈਣ ਤੋਂ ਮਾਮਲੇ ਵਿੱਚ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Punjab Politics: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ