ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਧਰਮ ਪ੍ਰਚਾਰ ਕਮੇਟੀ ਐਕਸ਼ਨ ਵਿੱਚ ਆਈ। ਜਿਸ ਤੋਂ ਬਾਅਦ ਲਗਾਤਾਰ ਧਰਮ ਪਰਿਵਰਤਨ ਕਰ ਚੁੱਕੇ ਪਰਿਵਾਰਾਂ ਨੂੰ ਘਰ ਵਾਪਸੀ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਸਨ। ਇਸੇ ਤਹਿਤ ਹੀ ਦਿੱਲੀ ਧਰਮ ਪ੍ਰਚਾਰ ਕਮੇਟੀ ਵੱਲੋਂ 45 ਪਰਿਵਾਰਾਂ ਦੀ ਘਰ ਵਾਪਸੀ ਕਰਵਾਈ ਗਈ।
Trending Photos
ਚੰਡੀਗੜ੍ਹ- ਪੰਜਾਬ ਵਿੱਚ ਧਰਮ ਪਰਿਵਰਤਨ ਦਾ ਮਸਲਾ ਨਵਾਂ ਨਹੀਂ ਹੈ। ਸਮੇਂ-ਸਮੇਂ 'ਤੇ ਇਹ ਮਾਮਲਾ ਉੱਠਦਾ ਰਿਹਾ ਹੈ। ਕੁਝ ਦਿਨ ਪਹਿਲਾ ਅੰਮ੍ਰਿਤਸਰ ਦੇ ਇਲਾਕੇ ਵਿੱਚ ਧਰਮ ਪਰਿਵਰਤਨ ਨੂੰ ਲੈ ਕੇ ਸਿੱਖ ਤੇ ਈਸਾਈ ਭਾਈਚਾਰੇ ਵਿੱਚ ਤਕਰਾਰ ਵੀ ਹੋਇਆ ਸੀ। ਇਸ ਤੋਂ ਬਾਅਦ ਇਸ ਮੁੱਦੇ 'ਤੇ ਸਿਆਸਤ ਵੀ ਖੂਬ ਹੋਈ। ਸ੍ਰੀ ਅਕਾਲ ਤਖਤ ਸਾਹਿਬ ਜੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਜ਼ਬਰਨ ਧਰਮ ਪਰਿਵਰਤਨ 'ਤੇ ਸਵਾਲ ਚੁੱਕੇ ਸਨ। ਸਿੱਖ ਧਰਮ ਦੇ ਲੋਕਾਂ ਦਾ ਇਲਜ਼ਾਮ ਸੀ ਕਿ ਈਸਾਈ ਭਾਈਚਾਰੇ ਦੇ ਕੁਝ ਲੋਕਾਂ ਵੱਲੋਂ ਪਿੰਡਾਂ ਵਿੱਚ ਜ਼ਬਰਨ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ।
ਇਸ ਤੋਂ ਬਾਅਦ ਈਸਾਈ ਭਾਈਚਾਰੇ ਨਾਲ ਸਬੰਧਤ ਕੁਝ ਆਗੂਆਂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਕਿਹਾ ਗਿਆ ਸੀ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਈਸਾਈ ਭਾਈਚਾਰੇ ਨੂੰ ਬਦਨਾਮ ਕਰਨ ਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖਤਮ ਕਰਨ ਲਈ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।
ਉਧਰ ਦੂਜੇ ਪਾਸੇ ਧਰਮ ਪਰਿਵਰਤਨ ਕਰਕੇ ਗਏ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ। ਇਸ ਦੇ ਤਹਿਤ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਅੰਮ੍ਰਿਤਸਰ ਵਿੱਚ 45 ਪਰਿਵਾਰਾਂ ਦੀ ਘਰ ਵਾਪਸੀ ਕਰਵਾਈ ਹੈ। ਇਸ ਮੌਕੇ ਚੇਅਰਮੈਨ ਭੋਮਾ ਨੇ ਕਿਹਾ ਕਿ ਜਿਹੜੇ ਨਕਲੀ ਪਾਦਰੀ ਬਣ ਕੇ ਪਿੰਡਾਂ ਵਿੱਚ ਅਜਿਹਾ ਕੰਮ ਕਰ ਰਹੇ ਹਨ ਉਨ੍ਹਾਂ ਖਿਲਾਫ ਮਾਮਲਾ ਦਰਜ ਹੋਣਾ ਚਾਹੀਦਾ ਹੈ।
WATCH LIVE TV