ਪੰਜਾਬ ਵਿਚ ਮੁੜ ਲੱਗੀਆਂ ਕੋਰੋਨਾ ਪਾਬੰਦੀਆਂ, 15 ਜਨਵਰੀ ਤੱਕ ਨਾਈਟ ਕਰਫਿਊ
Advertisement

ਪੰਜਾਬ ਵਿਚ ਮੁੜ ਲੱਗੀਆਂ ਕੋਰੋਨਾ ਪਾਬੰਦੀਆਂ, 15 ਜਨਵਰੀ ਤੱਕ ਨਾਈਟ ਕਰਫਿਊ

ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ।

ਪੰਜਾਬ ਵਿਚ ਮੁੜ ਲੱਗੀਆਂ ਕੋਰੋਨਾ ਪਾਬੰਦੀਆਂ, 15 ਜਨਵਰੀ ਤੱਕ ਨਾਈਟ ਕਰਫਿਊ

ਚੰਡੀਗੜ: ਪੰਜਾਬ ਦੇ ਵਿਚ ਕੋਰੋਨਾ ਕੇਸ ਲਗਾਤਾਰ ਵੱਧ ਰਹੇ ਹਨ ਜਿਸਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਅੰਦਰ ਪਾਬੰਦੀਆਂ ਲਗਾ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ 15 ਜਨਵਰੀ ਤੱਕ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਅਤੇ ਹੋਰ ਸਾਰੇ ਵਿਦਿਅਕ ਅਦਾਰੇ ਵੀ ਬੰਦ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਹੁਣ ਬੱਸਾਂ, ਸਿਨੇਮਾ ਹਾਲ, ਜਿੰਮ, ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਹੀ ਚੱਲ ਸਕਣਗੇ।

 

WATCH LIVE TV

 

ਓਮੀਕ੍ਰੋਨ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਬੰਦੀਆਂ ਵਧਾਉਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਪਾਬੰਦੀਆਂ 15 ਜਨਵਰੀ ਤੱਕ ਹੀ ਲਾਗੂ ਕੀਤੀਆਂ ਹਨ। ਪਰ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਪਾਬੰਦੀਆਂ ਨੂੰ ਵੀ ਵਧਾਇਆ ਜਾ ਸਕਦਾ ਹੈ।

ਸਕੂਲ, ਕਾਲਜ ਸਮੇਤ ਸਾਰੇ ਵਿਦਿਅਕ ਅਦਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਹੋਰ ਜਨਤਕ ਥਾਵਾਂ 'ਤੇ ਵੀ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਇਨ੍ਹਾਂ ਸਾਰੀਆਂ ਪਾਬੰਦੀਆਂ ਸਬੰਧੀ ਫੈਸਲੇ ਲਏ ਗਏ ਅਤੇ ਕਿਹਾ ਗਿਆ ਕਿ ਸਹੀ ਸਮਾਂ ਆਉਣ ’ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ।

Trending news