Corona Update in India: 24 ਘੰਟਿਆਂ 'ਚ 1500 ਨੂੰ ਪਾਰ ਕੀਤੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ; 6 ਲੋਕਾਂ ਦੀ ਮੌਤ!
Advertisement
Article Detail0/zeephh/zeephh1626250

Corona Update in India: 24 ਘੰਟਿਆਂ 'ਚ 1500 ਨੂੰ ਪਾਰ ਕੀਤੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ; 6 ਲੋਕਾਂ ਦੀ ਮੌਤ!

Corona Update in India: ਦੇਸ਼ ਵਿੱਚ ਕੋਰੋਨਾ ਦਾ ਇੱਕ ਨਵਾਂ ਕੇਸ ਦਰਜ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 1590 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ ਕਈ ਦਿਨਾਂ ਤੋਂ ਦੇਸ਼ ਵਿੱਚ ਇੱਕ ਦਿਨ ਵਿੱਚ ਕੋਰੋਨਾ ਦੇ 1000 ਜਾਂ ਇਸ ਤੋਂ ਵੱਧ ਪਾਜ਼ੇਟਿਵ ਮਰੀਜ਼ ਸਾਹਮਣੇ ਆ ਰਹੇ ਹਨ। 

Corona Update in India: 24 ਘੰਟਿਆਂ 'ਚ 1500 ਨੂੰ ਪਾਰ ਕੀਤੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ;  6 ਲੋਕਾਂ ਦੀ ਮੌਤ!

Corona Update in India: ਵਿਸ਼ਵਵਿਆਪੀ ਮਹਾਂਮਾਰੀ ਕੋਰੋਨਾ (ਕੋਵਿਡ 19) ਦਾ ਡਰ ਭਾਰਤ ਵਿੱਚ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਹਿਲਾਂ ਦੇਸ਼ 'ਚ ਕੋਰੋਨਾ ਹੌਲੀ-ਹੌਲੀ ਖ਼ਤਮ ਹੁੰਦਾ ਨਜ਼ਰ ਆ ਰਿਹਾ ਸੀ ਪਰ ਮੌਸਮ 'ਚ ਬਦਲਾਅ ਦੇ ਵਿਚਕਾਰ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਹਨ। 

ਦੱਸ ਦੇਈਏ ਕਿ ਪਿਛਲੇ 7 ਹਫ਼ਤਿਆਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੱਲ੍ਹ ਦੇ ਮੁਕਾਬਲੇ ਅੱਜ ਵੀ ਦੇਸ਼ ਵਿੱਚ ਕੋਰੋਨਾ ਦਾ ਇੱਕ ਨਵਾਂ ਕੇਸ ਦਰਜ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 1590 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ ਕਈ ਦਿਨਾਂ ਤੋਂ ਦੇਸ਼ ਵਿੱਚ ਇੱਕ ਦਿਨ ਵਿੱਚ ਕੋਰੋਨਾ ਦੇ 1000 ਜਾਂ ਇਸ ਤੋਂ ਵੱਧ ਪਾਜ਼ੇਟਿਵ ਮਰੀਜ਼ ਸਾਹਮਣੇ ਆ ਰਹੇ ਹਨ। 146 ਦਿਨਾਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਇੱਕ ਦਿਨ ਵਿੱਚ ਕੋਰੋਨਾ ਦੇ 1500 ਜਾਂ ਇਸ ਤੋਂ ਵੱਧ ਮਰੀਜ਼ ਪਾਜ਼ੀਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ: Cyber Crime: ਦੇਸ਼ ਦਾ ਸਭ ਤੋਂ ਵੱਡਾ ਡਾਟਾ ਲੀਕ ਸਕੈਂਡਲ; ਕਰੋੜਾਂ ਵੱਟਸਐਪ ਅਤੇ ਫੇਸਬੁੱਕ ਯੂਜ਼ਰ ਹੋਏ ਸ਼ਿਕਾਰ!

ਅੱਜ ਦੇਸ਼ ਵਿੱਚ ਕੋਰੋਨਾ ਦੇ 1590 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਕੋਰੋਨਾ ਇਨਫੈਕਸ਼ਨ ਕਾਰਨ 6 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਮਹਾਰਾਸ਼ਟਰ ਤੋਂ ਮੌਤ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ, ਕਰਨਾਟਕ, ਰਾਜਸਥਾਨ ਅਤੇ ਉੱਤਰਾਖੰਡ ਵਿੱਚ ਇੱਕ-ਇੱਕ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦੇਸ਼ 'ਚ ਕੋਰੋਨਾ ਦੇ 1249 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦਕਿ ਇਸ ਦੌਰਾਨ 2 ਲੋਕਾਂ ਦੀ ਮੌਤ ਵੀ ਹੋ ਗਈ ਸੀ। ਭਾਵ ਕੱਲ੍ਹ ਦੇ ਮੁਕਾਬਲੇ ਅੱਜ ਦੇਸ਼ ਵਿੱਚ ਕੋਰੋਨਾ ਦੇ 341 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿਹਤ ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ ਤਿਆਰੀ, ਦੇਸ਼ ਵਿੱਚ ਕੋਵਿਡ-19 ਅਤੇ ਫਲੂ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਇੱਕ ਮੀਟਿੰਗ ਦੀ ਆਯੋਜਿਤ ਵੀ ਕੀਤੀ ਸੀ। ਜਿਸ ਵਿੱਚ ਮੀਟਿੰਗ ਦੌਰਾਨ,ਦੇਸ਼ ਲਈ, ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਦੁਆਰਾ ਭਾਰਤ ਵਿੱਚ ਵੱਧ ਰਹੇ ਕੇਸਾਂ ਸਮੇਤ ਵਿਸ਼ਵਵਿਆਪੀ ਕੋਵਿਡ-19 ਦੀ ਸਥਿਤੀ ਨੂੰ ਕਵਰ ਕਰਨ ਲਈ ਇੱਕ ਰਿਪੋਰਟ ਕੀਤੀ ਗਈ ਸੀ।

ਦੇਸ਼ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੇ ਸਿਹਤ ਮੰਤਰਾਲੇ ਦੀ ਚਿੰਤਾ ਵਧਾ ਦਿੱਤੀ ਹੈ। ਦਿਸ਼ਾ-ਨਿਰਦੇਸ਼ ਜਾਰੀ ਕਰਕੇ, ਮੰਤਰਾਲੇ ਨੇ ਲੋਕਾਂ ਨੂੰ ਕਈ ਚੀਜ਼ਾਂ ਪ੍ਰਤੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਦੇਸ਼ ਇੱਕ ਵਾਰ ਫਿਰ ਕੋਰੋਨਾ ਨੂੰ ਲੈ ਕੇ ਅਲਰਟ 'ਤੇ ਹੈ।

Trending news