Coronavirus India Update: ਕੋਰੋਨਾ ਦੀ ਸਥਿਤੀ ਨੂੰ ਦੇਖਦਿਆਂ ਭਾਰਤ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ
ਇਸ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਅੰਤਰਰਾਸ਼ਟਰੀ ਉਡਾਣਾਂ ਦੇ 2 ਫ਼ੀਸਦੀ ਯਾਤਰੀਆਂ ਦੇ ਰੈਂਡਮ ਨਮੂਨੇ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ ਅਤੇ ਇਹ ਹਦਾਇਤਾਂ 24 ਦਸੰਬਰ ਤੋਂ ਲਾਗੂ ਹੋਣਗੀਆਂ।
Coronavirus India Update and new Covid-19 guidelines: ਚੀਨ ਸਣੇ ਹੋਰ ਦੇਸ਼ਾਂ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਕੇਂਦਰ ਸਰਕਾਰ ਵੱਲੋਂ ਸਥਿਤੀ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਸਿਹਤ ਮੰਤਰਾਲੇ ਵੱਲੋਂ ਭਾਰਤ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਪੂਰੀ ਤਰ੍ਹਾਂ ਟੀਕਾਕਰਨ ਹੋਣਾ ਲਾਜ਼ਮੀ ਹੈ ਅਤੇ ਹਵਾਈ ਅੱਡੇ 'ਤੇ ਫਲਾਈਟ ਦੌਰਾਨ ਜਾਂ ਐਂਟਰੀ ਅਤੇ ਐਗਜ਼ਿਟ ਪੁਆਇੰਟ 'ਤੇ ਮਾਸਕ ਲਗਾਉਣਾ ਅਤੇ ਸਮਾਜਿਕ ਦੂਰੀ ਬਣਾਏ ਰੱਖਣਾ ਲਾਜ਼ਮੀ ਹੈ।
ਇਸ ਦੌਰਾਨ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਅੰਤਰਰਾਸ਼ਟਰੀ ਉਡਾਣਾਂ ਦੇ 2 ਫ਼ੀਸਦੀ ਯਾਤਰੀਆਂ ਦੇ ਰੈਂਡਮ ਨਮੂਨੇ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ ਅਤੇ ਇਹ ਹਦਾਇਤਾਂ 24 ਦਸੰਬਰ ਤੋਂ ਲਾਗੂ ਹੋਣਗੀਆਂ।
ਸਿਹਤ ਮੰਤਰਾਲੇ ਵੱਲੋਂ ਕਿਹਾ ਗਿਆ ਕਿ ਜੇਕਰ ਯਾਤਰਾ ਦੌਰਾਨ ਕਿਸੇ ਯਾਤਰੀ ਵਿੱਚ ਕੋਰੋਨਾ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਸਟੈਂਡਰਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਅਲੱਗ ਕਰ ਦਿੱਤਾ ਜਾਵੇਗਾ ਅਤੇ ਅਜਿਹੇ ਯਾਤਰੀ ਨੂੰ ਆਈਸੋਲੇਸ਼ਨ ਸੁਵਿਧਾ ਕੇਂਦਰ ਵਿੱਚ ਇਲਾਜ ਕਰਵਾਉਣ ਲਈ ਭੇਜਿਆ ਜਾਵੇਗਾ। ਸਰਕਾਰ ਦੇ ਮੁਤਾਬਕ ਸਬੰਧਤ ਏਅਰਲਾਈਨਾਂ ਵੱਲੋਂ ਕੋਵਿਡ ਟੈਸਟਿੰਗ ਲਈ ਹਰੇਕ ਫਲਾਈਟ ਵਿੱਚ ਯਾਤਰੀਆਂ ਨੂੰ ਰੈਂਡਮ ਤੌਰ 'ਤੇ ਚੁਣਿਆ ਜਾਵੇਗਾ।
ਹੋਰ ਪੜ੍ਹੋ: ਕੋਰੋਨਾ ਦਾ ਖਤਰਾ: ਮਨਸੁਖ ਮੰਡਾਵੀਆ ਅੱਜ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਕਰਨਗੇ ਮੀਟਿੰਗ, ਲੱਗ ਸਕਦਾ ਲੌਕਡਾਊਨ
ਦੱਸਣਯੋਗ ਹੈ ਕਿ ਇੱਕ ਫਲਾਈਟ ਵਿੱਚ ਕੁੱਲ ਯਾਤਰੀਆਂ ਵਿੱਚੋਂ 2 ਫ਼ੀਸਦੀ ਲੋਕਾਂ ਦੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਰੈਂਡਮ ਟੈਸਟਿੰਗ ਕੀਤੀ ਜਾਵੇਗੀ। ਸੈਂਪਲ ਲੈਣ ਤੋਂ ਬਾਅਦ ਯਾਤਰੀਆਂ ਨੂੰ ਏਅਰਪੋਰਟ ਤੋਂ ਬਾਹਰ ਜਾਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ ਅਤੇ ਸਕਾਰਾਤਮਕ ਰਿਪੋਰਟਾਂ ਵਾਲੇ ਨਮੂਨੇ ਜੀਨੋਮ ਸੀਕਵੈਂਸਿੰਗ ਲਈ ਭੇਜੇ ਜਾਣਗੇ।
ਦੱਸ ਦਈਏ ਕਿ ਚੀਨ ਅਤੇ ਕੁਝ ਹੋਰ ਦੇਸ਼ਾਂ ਵਿੱਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿੱਚ ਅਚਾਨਕ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਇਸ ਕਰਕੇ ਭਾਰਤ ਦੇਸ਼ ਵਿੱਚ ਕੋਵਿਡ ਦੀ ਸਥਿਤੀ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ।
ਹੋਰ ਪੜ੍ਹੋ: ਪੰਜਾਬ 'ਚ ਪਵੇਗੀ ਹੋਰ ਕੜਾਕੇ ਦੀ ਠੰਢ, ਇਨ੍ਹਾਂ ਇਲਾਕਿਆਂ 'ਚ ਸੀਤ ਲਹਿਰ ਦਾ ਅਲਰਟ, ਜਨਜੀਵਨ ਪ੍ਰਭਾਵਿਤ
(For more news related to news related to Coronavirus India and new Covid-19 guidelines in India, stay tuned to Zee PHH)