Coronavirus India: ਕੋਰੋਨਾ ਦੇ ਵੱਧਦੇ ਮਾਮਲੇ! ਕੇਂਦਰ ਦਾ ਇੱਕ ਹੋਰ ਸਖ਼ਤ ਫ਼ੈਸਲਾ
ਭਾਰਤ ਸਰਕਾਰ ਵੱਲੋਂ ਲੋਕਾਂ ਨੂੰ ਜਨਤਕ ਥਾਵਾਂ `ਤੇ ਮਾਸਕ ਪਹਿਨਣ ਦੀ ਅਪੀਲ ਵੀ ਕੀਤੀ ਗਈ ਹੈ।
Coronavirus India Update: ਦੁਨੀਆਂ ਭਰ ਵਿੱਚ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਫ਼ੈਸਲਾ ਲਿਆ ਹੈ ਕਿ ਚੀਨ, ਜਾਪਾਨ, ਹਾਂਗਕਾਂਗ, ਬੈਂਕਾਕ ਅਤੇ ਦੱਖਣੀ ਕੋਰੀਆ ਤੋਂ ਭਾਰਤ ਆਉਣ ਵਾਲੇ ਲੋਕਾਂ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਹੋਵੇਗਾ।
ਮਨਸੁਖ ਮਾਂਡਵੀਆ ਨੇ ਕਿਹਾ ਕਿ ਇਸ ਸਬੰਧੀ ਜਲਦੀ ਹੀ ਵਿਸਥਾਰਤ ਹੁਕਮ ਜਾਰੀ ਕੀਤਾ ਜਾਵੇਗਾ ਅਤੇ ਭਾਰਤ ਸਰਕਾਰ ਇਸ ਸੰਬੰਧੀ ਹਵਾਬਾਜ਼ੀ ਮੰਤਰਾਲੇ ਨਾਲ ਗੱਲਬਾਤ ਕਰ ਰਹੀ ਹੈ।
ਇਸ ਦੌਰਾਨ ਜਿਨ੍ਹਾਂ ਯਾਤਰੀਆਂ ਦੀ RT-PCR ਰਿਪੋਰਟ ਪਾਜ਼ਿਟਿਵ ਆਵੇਗੀ ਜਾਂ ਜਿਨ੍ਹਾਂ ਲੋਕਾਂ ਵਿੱਚ ਬੁਖ਼ਾਰ ਵਰਗੇ ਲੱਛਣ ਦਿਖਾਈ ਦੇਣਗੇ ਤਾਂ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾਵੇਗਾ।
ਦੱਸ ਦਈਏ ਕਿ ਮਾਂਡਵੀਆ ਨੇ ਕਿਹਾ ਕਿ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਇਨ੍ਹਾਂ ਦੇਸ਼ਾਂ ਤੋਂ ਆ ਰਹੇ ਕਿਸੇ ਯਾਤਰੀ ਵਿੱਚ ਕੋਰੋਨਾ ਦੇ ਲੱਛਣ ਪਾਏ ਜਾਂਦੇ ਹਨ ਜਾਂ ਉਨ੍ਹਾਂ ਦੀ ਰਿਪੋਰਟ ਪਾਜ਼ਿਟਿਵ ਆਉਂਦੀ ਹੈ ਤਾਂ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਭੇਜਿਆ ਜਾਵੇਗਾ।
ਹੋਰ ਪੜ੍ਹੋ: Coronavirus India Update: अगर फिर बेकाबू हुआ कोरोना, तो क्या निपट पाएगा भारत?
ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਭਾਰਤ ਪਰਤਣ ਤੋਂ ਬਾਅਦ ਪਾਜ਼ਿਟਿਵ ਆਏ ਲੋਕਾਂ ਜਾਂ ਜਿਨ੍ਹਾਂ ਵਿੱਚ ਬੁਖਾਰ ਦੇ ਲੱਛਣ ਦਿਖਾਈ ਦਿੱਤੇ ਤਾਂ ਉਨ੍ਹਾਂ ਨੂੰ ਇਕਾਂਤਵਾਸ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣਗੇ। ਦੁਨੀਆਂ ਵਿੱਚ ਕੋਰੋਨਾ ਦੀ ਨਵੀਂ ਲਹਿਰ ਨੂੰ ਦੇਖਦਿਆਂ ਕੇਂਦਰ ਵੱਲੋਂ ਦੇਸ਼ ਦੇ ਸਾਰੇ ਕੋਰੋਨਾ ਸਬੰਧਤ ਹਸਪਤਾਲਾਂ ਤੇ ਯੂਨਿਟਾਂ 'ਚ ਮੌਕ ਡਰਿੱਲ ਕੀਤੀ ਜਾਵੇਗੀ।
ਭਾਰਤ ਸਰਕਾਰ ਵੱਲੋਂ ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਦੀ ਅਪੀਲ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੱਲੋਂ ਸਾਰੇ ਸੂਬਿਆਂ ਨੂੰ ਪੱਤਰ ਲਿਖ ਕੇ ਆਉਣ ਵਾਲੇ ਤਿਉਹਾਰਾਂ ਨੂੰ ਦੇਖਦਿਆਂ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ ਲਈ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
(For more news related to Coronavirus India Update, stay tuned to Zee PHH)