Coronavirus India Update: ਚੀਨ ਅਤੇ ਅਮਰੀਕਾ ਸਣੇ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਸੰਕਰਮਣ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਭਾਰਤ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਹਰ ਹਫ਼ਤੇ ਸਿਹਤ ਮੰਤਰਾਲੇ ਵਿੱਚ ਕੋਵਿਡ ਦੀ ਸਥਿਤੀ ਬਾਰੇ ਇੱਕ ਸਮੀਖਿਆ ਮੀਟਿੰਗ ਹੋਵੇਗੀ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਸਿਹਤ ਮੰਤਰਾਲੇ ਵੱਲੋਂ ਇਹ ਫੈਸਲਾ ਬੁੱਧਵਾਰ ਨੂੰ ਸਿਹਤ ਮੰਤਰੀ ਮਨਸੁਖ ਮਾਂਡਵੀਆ (Health Minister Mansukh Mandaviya) ਦੀ ਅਗੁਵਾਈ ਹੇਠ ਮਾਹਿਰਾਂ ਨਾਲ ਕੀਤੀ ਗਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਤੋਂ ਬਾਅਦ ਨੀਤੀ ਆਯੋਗ ਦੇ ਮੈਂਬਰ ਵੀਕੇ ਪਾਲ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ।


ਮੀਡੀਆ ਨਾਲ ਗੱਲਬਾਤ ਕਰਦਿਆਂ ਵੀਕੇ ਪਾਲ ਨੇ ਕਿਹਾ ਕਿ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋੜੀਂਦੀ ਮਾਤਰਾ ਵਿੱਚ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਸਿਹਤ ਮੰਤਰਾਲੇ ਵੱਲੋਂ ਫ਼ੈਸਲਾ ਲਿਆ ਜਾਵੇਗਾ ਕਿ ਅੱਗੇ ਕੀ ਕਦਮ ਚੁੱਕਣੇ ਹਨ।


ਵੀਕੇ ਪਾਲ ਨੇ ਅੱਗੇ ਦੱਸਿਆ ਕਿ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਿਹਾ ਗਿਆ ਹੈ ਕਿ ਕੋਰੋਨਾ ਫ਼ਿਲਹਾਲ ਖ਼ਤਮ ਨਹੀਂ ਹੋਇਆ ਹੈ ਪਰ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਚੀਨ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧੇ ਹਨ, ਪਰ ਭਾਰਤ ਕੋਰੋਨਾ ਨੂੰ ਲੈ ਕੇ ਸਾਵਧਾਨ ਹੈ, ਉਨ੍ਹਾਂ ਨੇ ਕਿਹਾ।


ਹੋਰ ਪੜ੍ਹੋ: Punjab School Winter Holidays 2022: ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ


ਮੀਟਿੰਗ ਵਿੱਚ ਚੀਨ ਦੇ ਨਵੇਂ ਕੋਰੋਨਾ ਵੇਰੀਐਂਟ 'ਤੇ ਵੀ ਚਰਚਾ ਕੀਤੀ ਗਈ ਅਤੇ ਹਰ ਕਿਸੇ ਨੂੰ ਕੋਰੋਨਾ ਵੈਕਸੀਨ ਦੀ ਖੁਰਾਕ ਲੈਣ ਲਈ ਅਪੀਲ ਕੀਤੀ ਗਈ। ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਕਿ ਖੰਘ ਅਤੇ ਜ਼ੁਕਾਮ ਦੀ ਸਥਿਤੀ ਵਿੱਚ ਟੈਸਟ ਜ਼ਰੂਰ ਕਰਵਾਉਣ। ਮਿਲੀ ਜਾਣਕਾਰੀ ਮੁਤਾਬਕ ਕੋਵਿਡ 19 ਸਾਵਧਾਨੀ ਦੀ ਖੁਰਾਕ (Covid 19 Precaution Dose) ਹੁਣ ਤੱਕ ਮਹਿਜ਼ 27 ਫ਼ੀਸਦੀ ਲੋਕਾਂ ਵੱਲੋਂ ਹੀ ਲਈ ਗਈ ਹੈ। 


ਦੱਸਣਯੋਗ ਹੈ ਕਿ ਫਿਲਹਾਲ ਭਾਰਤ ਸਰਕਾਰ ਵੱਲੋਂ ਕੋਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ। 


ਹੋਰ ਪੜ੍ਹੋ: HSGPC elections 2022: ਮਹੰਤ ਕਰਮਜੀਤ ਸਿੰਘ HSGPC ਦੇ ਨਵੇਂ ਪ੍ਰਧਾਨ ਬਣੇ


(For more news related to Coronavirus India Update, stay tuned to Zee PHH)