Coronavirus India: ਬਿਹਾਰ 'ਚ ਦਲਾਈ ਲਾਮਾ ਦੇ ਪ੍ਰੋਗਰਾਮ 'ਚ ਪਹੁੰਚੇ 11 ਵਿਦੇਸ਼ੀ ਕੋਰੋਨਾ ਨਾਲ ਸੰਕ੍ਰਮਿਤ
Advertisement
Article Detail0/zeephh/zeephh1503327

Coronavirus India: ਬਿਹਾਰ 'ਚ ਦਲਾਈ ਲਾਮਾ ਦੇ ਪ੍ਰੋਗਰਾਮ 'ਚ ਪਹੁੰਚੇ 11 ਵਿਦੇਸ਼ੀ ਕੋਰੋਨਾ ਨਾਲ ਸੰਕ੍ਰਮਿਤ

ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਹਵਾਈ ਅੱਡਿਆਂ 'ਤੇ ਅੰਤਰਰਾਸ਼ਟਰੀ ਯਾਤਰੀਆਂ ਦੀ ਕੋਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ। 

 

Coronavirus India: ਬਿਹਾਰ 'ਚ ਦਲਾਈ ਲਾਮਾ ਦੇ ਪ੍ਰੋਗਰਾਮ 'ਚ ਪਹੁੰਚੇ 11 ਵਿਦੇਸ਼ੀ ਕੋਰੋਨਾ ਨਾਲ ਸੰਕ੍ਰਮਿਤ

Coronavirus India Updates: ਜਿੱਥੇ ਬਿਹਾਰ ਵਿੱਚ ਕੋਰੋਨਾ ਨੂੰ ਲੈ ਕੇ ਅਲਰਟ ਦੀ ਸਥਿਤੀ ਬਣੀ ਹੋਈ ਹੈ ਉੱਥੇ ਬੋਧ ਗਯਾ 'ਚ ਚੱਲ ਰਹੇ ਦਲਾਈ ਲਾਮਾ ਦੇ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਵੱਖ-ਵੱਖ ਦੇਸ਼ਾਂ ਤੋਂ ਸ਼ਰਧਾਲੂ ਪਹੁੰਚ ਰਹੇ ਹਨ। ਇਸ ਦੌਰਾਨ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਬੋਧ ਗਯਾ ਵਿਖੇ 7 ਵਿਦੇਸ਼ੀ ਸੈਲਾਨੀਆਂ ਵਿੱਚ ਕੋਰੋਨਾ ਪਾਇਆ ਗਿਆ ਹੈ ਅਤੇ ਹੁਣ ਇੱਥੇ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ 24 ਦਸੰਬਰ ਨੂੰ ਕਈ ਵਿਦੇਸ਼ੀ ਸੈਲਾਨੀ ਬਿਹਾਰ ਦੇ ਬੋਧ ਗਯਾ ਵਿਖੇ ਪਹੁੰਚੇ ਅਤੇ ਇਨ੍ਹਾਂ ਵਿੱਚੋਂ ਇੱਕ ਇੰਗਲੈਂਡ ਤੋਂ ਅਤੇ 10 ਮਿਆਂਮਾਰ ਤੇ ਬੈਂਕਾਕ ਤੋਂ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੇ ਵਿਦੇਸ਼ੀ ਸੈਲਾਨੀਆਂ ਦਾ RT-PCR ਟੈਸਟ ਕੀਤਾ ਗਿਆ ਸੀ, ਜਿਸ ਵਿੱਚ ਪਹਿਲਾਂ ਸੱਤ ਸੈਲਾਨੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਅਤੇ ਹੁਣ ਬਾਕੀ ਮਾਮਲੇ ਸਾਹਮਣੇ ਆਏ ਹਨ। 

ਬੋਧ ਗਯਾ ਦੇ ਸਿਵਲ ਸਰਜਨ ਡਾ. ਰੰਜਨ ਕੁਮਾਰ ਸਿੰਘ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਅਤੇ ਜਾਣਕਾਰੀ ਦਿੱਤੀ ਗਈ ਕਿ ਇਨ੍ਹਾਂ ਸਾਰੇ ਸੈਲਾਨੀਆਂ ਨੂੰ ਹੋਟਲ ਵਿੱਚ ਅਲੱਗ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਸ਼ਨੀਵਾਰ ਤੋਂ ਦਿੱਲੀ, ਮੁੰਬਈ, ਹੈਦਰਾਬਾਦ, ਬੈਂਗਲੁਰੂ, ਚੇਨਈ, ਅਹਿਮਦਾਬਾਦ, ਪੁਣੇ, ਇੰਦੌਰ ਅਤੇ ਗੋਆ ਸਣੇ ਕਈ ਹਵਾਈ ਅੱਡਿਆਂ 'ਤੇ ਅੰਤਰਰਾਸ਼ਟਰੀ ਯਾਤਰੀਆਂ ਦੀ ਕੋਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ। 

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਸ਼ਨੀਵਾਰ ਨੂੰ ਦੱਸਿਆ ਗਿਆ ਕਿ ਚੀਨ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਦੇ ਯਾਤਰੀਆਂ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਕੀਤਾ ਜਾਵੇਗਾ ਅਤੇ ਇਨ੍ਹਾਂ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ, ਜਿਨ੍ਹਾਂ ਵਿੱਚ ਕੋਰੋਨਾ ਪਾਇਆ ਜਾਂਦਾ ਹੈ ਜਾਂ ਬੁਖਾਰ ਦੇ ਲੱਛਣ ਦਿਖਾਈ ਦਿੰਦੇ ਹਨ, ਉਨ੍ਹਾਂ ਨੂੰ ਅਲੱਗ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਨਵਾਂ ਸਾਲ ਤੇ ਧੁੰਦ ਦਾ ਕਹਿਰ; ਪਠਾਨਕੋਟ ਪੁਲਿਸ ਡਰੰਕ ਐਂਡ ਡਰਾਈਵ ਖਿਲਾਫ਼ ਸਖ਼ਤ, ਲੋਕਾਂ ਨੂੰ ਦਿੱਤੀ ਚੇਤਾਵਨੀ

ਦੱਸ ਦਈਏ ਕਿ ਚੀਨ ਵਿੱਚ ਕੋਰੋਨਾ ਕਰਕੇ ਵਿਗੜਦੀ ਸਥਿਤੀ ਦੇ ਵਿਚਕਾਰ ਹੁਣ ਇਸ ਦਾ ਖ਼ਤਰਾ ਦੁਨੀਆ ਭਰ ਦੇ ਦੇਸ਼ਾਂ 'ਤੇ ਮੰਡਰਾ ਰਿਹਾ ਹੈ। ਚੀਨ ਦੇ ਨਾਲ ਜਾਪਾਨ, ਦੱਖਣੀ ਕੋਰੀਆ ਅਤੇ ਅਮਰੀਕਾ ਵਿੱਚ ਵੀ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ। 

ਇਸ ਦੌਰਾਨ ਯੂਐਸ ਮਹਾਂਮਾਰੀ ਵਿਗਿਆਨੀਆਂ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਕੋਰੋਨਾ ਮਹਾਂਮਾਰੀ ਦੀ ਇੱਕ ਨਵੀਂ ਅਤੇ ਬੇਹੱਦ ਖ਼ਤਰਨਾਕ ਲਹਿਰ, ਚੀਨ ਅਤੇ ਬਾਕੀ ਦੁਨੀਆਂ ਵਿੱਚ ਮੁੜ ਤਬਾਹੀ ਮਚਾਉਣ ਲਈ ਤਿਆਰ ਹੈ। ਇਸ ਦੇ ਨਾਲ ਹੀ ਇਹ ਵੀ ਭਵਿੱਖਬਾਣੀ ਕੀਤੀ ਗਈ ਹੈ ਕਿ ਇਹ ਨਵੀਂ ਲਹਿਰ ਅਗਲੇ ਤਿੰਨ ਮਹੀਨਿਆਂ ਵਿੱਚ ਲੱਖਾਂ ਲੋਕਾਂ ਦੀ ਜਾਨ ਲੈ ਸਕਦੀ ਹੈ।

ਇਹ ਵੀ ਪੜ੍ਹੋ: ਦਿੱਲ ਦਹਿਲਾ ਦੇਵੇਗਾ ਇਹ ਵੀਡੀਓ! ਚੀਨ 'ਚ ਕੋਰੋਨਾ ਦਾ ਕਹਿਰ, ਸ਼ਮਸ਼ਾਨ ਘਾਟ ਦੇ ਬਾਹਰ ਲਾਸ਼ਾਂ ਦੀ ਲੰਬੀ ਕਤਾਰ

(For more news related to Coronavirus India Updates, stay tuned to Zee PHH)

 

Trending news