Coronavirus Lockdown in India 2023 news: ਜਿੱਥੇ ਦੁਨੀਆਂ ਭਰ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਦਾ ਹੋਇਆ ਦਿਖਾਈ ਦੇ ਰਿਹਾ ਹੈ ਉੱਥੇ ਕੋਰੋਨਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਉਦਾਹਰਣ ਲਈ, ਕੁਝ ਰਿਪੋਰਟਾਂ ਦਾ ਕਹਿਣਾ ਸੀ ਕਿ ਚੀਨ 'ਚ ਹਾਲਾਤ ਬਹੁਤ ਖ਼ਰਾਬ ਹਨ ਅਤੇ ਉੱਥੇ ਰੋਜ਼ਾਨਾ ਲੱਖਾਂ ਲੋਕਾਂ ਦੀ ਕੋਰੋਨਾ ਕਰਕੇ ਮੌਤ ਹੋ ਰਹੀ ਹੈ। ਹਾਲਾਂਕਿ ਬਾਅਦ ਵਿੱਚ ਇੱਕ ਵੀਡੀਓ ਸਾਹਮਣੇ ਆਈ ਜਿਸ ਵਿੱਚ ਇੱਕ ਇਨਸਾਨ ਦਾ ਦਾਅਵਾ ਸੀ ਕਿ ਉੱਥੇ ਕੁਝ ਅਜਿਹਾ ਹੈ ਹੀ ਨਹੀਂ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਜਿਹੜੇ ਅੰਕੜੇ ਸਾਹਮਣੇ ਆ ਰਹੇ ਹਨ ਉਸਦੇ ਮੁਤਾਬਕ ਕੋਰੋਨਾ ਨੇ ਚੀਨ ਸਣੇ ਦੁਨੀਆਂ ਭਰ ਦੇ ਕਈ ਇਲਾਕਿਆਂ ਵਿੱਚ ਰਫਤਾਰ ਫੜ੍ਹ ਲਈ ਹੈ। ਇਸ ਦੌਰਾਨ ਭਾਰਤ ਸਰਕਾਰ ਵੀ ਕੋਰੋਨਾ ਸਥਿਤੀ ਨੂੰ ਲੈ ਕੇ ਅਲਰਟ 'ਤੇ ਹੈ।  


ਭਾਰਤ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਕਈ ਗਾਈਡਲਾਈਨਜ਼ ਵੀ ਜਾਰੀ ਕੀਤੀਆਂ ਗਈਆਂ ਹਨ।  ਅਜਿਹੇ 'ਚ ਇੱਕ ਖ਼ਬਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿ ਭਾਰਤ ਸਰਕਾਰ ਵੱਲੋਂ ਲੌਕਡਾਊਨ ਦੇ ਆਦੇਸ਼ ਦੇ ਦਿੱਤੇ ਗਏ ਹਨ ਅਤੇ ਇਸ ਦੇ ਤਹਿਤ ਸਕੂਲ ਤੇ ਕਾਲੇਜ 15 ਦਿਨਾਂ ਲਈ ਬੰਦ ਰਹਿਣਗੇ।  


Coronavirus Lockdown in India 2023 news [Fact Check]


ਜੀ ਹਾਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਖ਼ਬਰ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਦੇ ਮੱਦੇਨਜ਼ਰ ਸਰਕਾਰ ਜਲਦ ਹੀ ਪੂਰੇ ਦੇਸ਼ 'ਚ ਲੌਕਡਾਊਨ ਲਗਾਉਣ ਜਾ ਰਹੀ ਹੈ ਅਤੇ ਨਾਲ ਹੀ 15 ਦਿਨਾਂ ਲਈ ਸਕੂਲ ਤੇ ਕਾਲੇਜ ਨੂੰ ਬੰਦ ਕੀਤਾ ਜਾਵੇਗਾ।  


ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਖ਼ਬਰ ਦੀ ਗੰਭੀਰਤਾ ਨੂੰ ਦੇਖਦਿਆਂ PIB Fact Check ਵੱਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਜਿਸ ਵਿੱਚ ਖੁਲਾਸਾ ਕੀਤਾ ਗਿਆ ਕਿ ਸਰਕਾਰ ਨੇ ਨਾ ਤਾਂ ਕੋਰੋਨਾ ਨੂੰ ਲੈ ਕੇ ਕੋਈ ਲੌਕਡਾਊਨ ਦਾ ਹੁਕਮ ਦਿੱਤਾ ਹੈ ਅਤੇ ਨਾ ਹੀ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ।


ਇਹ ਵੀ ਪੜ੍ਹੋ: ਰਾਤ ਨੂੰ ਕੰਮ ਕਰ ਕਰਨ ਵਾਲੀਆਂ ਔਰਤਾਂ ਨੂੰ ਕੈਬ ਸਹੂਲਤ ਦੇਣਾ ਲਾਜ਼ਮੀ


ਪੀਆਈਬੀ ਫੈਕਟ ਚੈਕ ਵੱਲੋਂ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ ਗਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਲਾਕਡਾਊਨ ਅਤੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਕਰਨ ਦਾ ਦਾਅਵਾ ਪੂਰੀ ਤਰ੍ਹਾਂ ਫਰਜ਼ੀ ਹੈ।


ਇਹ ਵੀ ਪੜ੍ਹੋ: Weather Update: ਪੰਜਾਬ 'ਚ ਤੀਜੇ ਦਿਨ ਵੀ ਰਿਕਾਰਡ ਤੋੜ ਠੰਡ, IMD ਵੱਲੋਂ ਰੇਡ ਅਲਰਟ ਜਾਰੀ


(For more news apart from Coronavirus Lockdown in India 2023, stay tuned to Zee PHH)