Coronavirus Punjab: ਕੋਰੋਨਾ ਦੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੀਟਿੰਗ
ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਕਿ ਕੋਰੋਨਾ ਦੀ ਜਾਂਚ, ਨਿਗਰਾਨੀ, ਟੀਕਾਕਰਨ ਸਣੇ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Coronavirus Punjab Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ Covid-19 ਦੀ ਮੌਜੂਦਾ ਸਥਿਤੀ ਨੂੰ ਲੈ ਕੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਜਲਦ ਹੀ ਚੰਡੀਗੜ੍ਹ ਸਕੱਤਰੇਤ ਵਿਖੇ ਹੋਵੇਗੀ।
ਦੱਸ ਦਈਏ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ।
ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਸਟਾਫ਼ ਵੱਲੋਂ ਦੱਸਿਆ ਗਿਆ ਕਿ ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਕਿ ਕੋਰੋਨਾ ਦੀ ਜਾਂਚ, ਨਿਗਰਾਨੀ, ਟੀਕਾਕਰਨ ਸਣੇ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਹੋਰ ਪੜ੍ਹੋ: Punjab Coronavirus Update: ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ Covid-19 ਦੀ ਮੌਜੂਦਾ ਸਥਿਤੀ ਨੂੰ ਲੈ ਕੇ ਇੱਕ ਮੀਟਿੰਗ ਸੱਦੀ ਗਈ ਹੈ। ਦੱਸਣਯੋਗ ਹੈ ਕਿ ਵੀਰਵਾਰ ਯਾਨੀ ਦਸੰਬਰ 22 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ India ਵਿੱਚ Covid-19 ਦੀ ਸਥਿਤੀ ਅਤੇ ਇਸ ਨਾਲ ਸਬੰਧਤ ਪਹਿਲੂਆਂ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਗਈ ਹੈ।
ਇਸ ਮੀਟਿੰਗ ਦੌਰਾਨ ਭਾਰਤ ਵਿੱਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਕੋਰੋਨਾ ਦੇ ਸਬੰਧਤ ਪਹਿਲੂਆਂ ਦੀ ਸਮੀਖਿਆ ਵੀ ਕੀਤੀ ਜਾਵੇਗੀ।