Coronavirus Punjab Update: ਪੰਜਾਬ `ਚ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਖਤਮ!
Coronavirus Punjab Update: ਮਿਲੀ ਜਾਣਕਾਰੀ ਮੁਤਾਬਕ 1 ਅਪ੍ਰੈਲ 2022 ਤੋਂ ਹੁਣ ਤੱਕ ਪੂਰੇ ਪੰਜਾਬ ਵਿੱਚ 24,67,642 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ ਅਤੇ ਇਨ੍ਹਾਂ `ਚੋਂ 28,171 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
Coronavirus Punjab News Update: Coronavirus Punjab Update: ਪੰਜਾਬ 'ਚ ਕੋਰੋਨਾ ਦੇ ਮਾਮਲੇ ਵਧਣ ਨੂੰ ਲੈ ਕੇ ਭਾਵੇਂ ਸਿਹਤ ਵਿਭਾਗ ਪੂਰੀ ਤਿਆਰੀ ਵਿੱਚ ਹੈ ਪਰ ਅੱਜ ਦੇ ਸਮੇਂ ਵਿੱਚ ਪੰਜਾਬ ਸਰਕਾਰ ਕੋਲ ਕੋਰੋਨਾ ਵੈਕਸੀਨ (Punjab Covid-19 vaccine update) ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ।
ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਸਿਹਤ ਵਿਭਾਗ ਤੋਂ 37,000 ਖੁਰਾਕਾਂ ਦਾ ਆਰਡਰ ਦੇਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦਾ ਸਿਹਤ ਵਿਭਾਗ ਵੀ ਵੈਕਸੀਨ (Punjab Covid-19 vaccine update) ਬਣਾਉਣ ਵਾਲੀਆਂ ਕੰਪਨੀਆਂ ਨਾਲ ਡੀਲ ਕਰ ਰਿਹਾ ਹੈ ਤਾਂ ਜੋ ਵੈਕਸੀਨ ਨੂੰ ਜਲਦੀ ਤੋਂ ਜਲਦੀ ਲਿਆਂਦਾ ਜਾ ਸਕੇ।
ਇਸ ਦੌਰਾਨ ਪੰਜਾਬ ਦੀ ਸਿਹਤ ਸੇਵਾਵਾਂ ਡਾਇਰੈਕਟਰ ਡਾ: ਆਦਰਸ਼ਪਾਲ ਕੌਰ ਨੇ ਦੱਸਿਆ ਕਿ ਕਿਸੇ ਵੀ ਹਾਲ ਵਿੱਚ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਖਾਰ ਹੋਣ 'ਤੇ ਡਾਕਟਰ ਨਾਲ ਮਿਲਣਾ ਚਾਹੀਦਾ ਹੈ ਅਤੇ ਜਿੱਥੇ ਜ਼ਿਆਦਾ ਮਰੀਜ਼ ਹੋਣ, ਉੱਥੇ ਮਾਸਕ ਪਹਿਨਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨਾਲ ਜੁੜੇ ਲੋਕਾਂ ਨੂੰ ਮਾਸਕ ਪਹਿਨਣ ਦੀ ਹਦਾਇਤ ਕੀਤੀ ਹੈ।
Coronavirus Punjab Update:
ਮਿਲੀ ਜਾਣਕਾਰੀ ਮੁਤਾਬਕ 1 ਅਪ੍ਰੈਲ 2022 ਤੋਂ ਹੁਣ ਤੱਕ ਪੂਰੇ ਪੰਜਾਬ ਵਿੱਚ 24,67,642 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ ਅਤੇ ਇਨ੍ਹਾਂ 'ਚੋਂ 28,171 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ 'ਚੋਂ 227 ਲੋਕਾਂ ਦੀ ਮੌਤ ਹੋ ਗਈ ਹੈ।
ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 271 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ ਹੁਣ 1,546 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਜਾਂਚ ਤੇਜ਼ ਕਰਦੇ ਹੋਏ 4,600 ਸੈਂਪਲ ਲਏ ਗਏ ਹਨ।
ਇਹ ਵੀ ਪੜ੍ਹੋ: Liquor Rate: ਪੰਜਾਬ ਸਰਕਾਰ ਦੀ ਅਗਵਾਈ ’ਚ ਐਕਸਾਈਜ਼ ਵਿਭਾਗ ਨੇ ਲਿਆ ਵੱਡਾ ਫ਼ੈਸਲਾ; ਸ਼ਰਾਬ ਦੇ ਰੇਟ ਕੀਤੇ ਫਿਕਸ
ਪਿਛਲੇ 24 ਘੰਟਿਆਂ ਦੌਰਾਨ ਮੋਹਾਲੀ ਵਿੱਚ ਸਭ ਤੋਂ ਵੱਧ 69, ਪਟਿਆਲਾ ਵਿੱਚ 45, ਲੁਧਿਆਣਾ ਵਿੱਚ 43, ਫਾਜ਼ਿਲਕਾ ਵਿੱਚ 18, ਬਠਿੰਡਾ ਵਿੱਚ 17, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 14, ਪਠਾਨਕੋਟ ਵਿੱਚ 9, ਜਲੰਧਰ ਅਤੇ ਮੋਗਾ ਵਿੱਚ 8-8 ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ 7, ਫਰੀਦਕੋਟ ਵਿੱਚ 6, ਫਿਰੋਜ਼ਪੁਰ ਅਤੇ ਗੁਰਦਾਸਪੁਰ ਵਿੱਚ 3-3, ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਨਵਾਂਸ਼ਹਿਰ ਵਿੱਚ 2-2, ਮਲੇਰਕੋਟਲਾ ਵਿੱਚ 1 ਮਰੀਜ਼ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਬਦਲੇਗਾ ਮੌਸਮ, ਕੜਾਕੇ ਦੀ ਗਰਮੀ ਤੋਂ ਬਾਅਦ ਹੁਣ ਭਾਰੀ ਮੀਂਹ ਦੀ ਚਿਤਾਵਨੀ