Coronavirus Punjab Updates: ਚੀਨ ਸਣੇ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਚੀਨ ਵਿੱਚ ਲੱਖਾਂ ਲੋਕਾਂ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ ਹੈ। ਇਸ ਦੌਰਾਨ ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਤੇ ਕੋਰੋਨਾ ਦਾ ਪ੍ਰਕੋਪ ਜਾਰੀ ਹੈ। 


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਮੁਤਾਬਕ, ਮੰਗਲਵਾਰ ਨੂੰ ਪੰਜਾਬ ਵਿੱਚ ਇੱਕ ਦਿਨ ਵਿੱਚ ਕੋਰੋਨਾ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦਈਏ ਕਿ ਲੁਧਿਆਣਾ ਵਿੱਚ 3 ਕੋਰੋਨਾ ਦੇ ਨਵੇਂ ਮਾਮਲੇ, ਬਠਿੰਡਾ ਵਿੱਚ ਤਿੰਨ ਮਾਮਲੇ, ਅੰਮ੍ਰਿਤਸਰ ਅਤੇ ਰੋਪੜ ਵਿੱਚ ਇੱਕ-ਇੱਕ ਕੇਸ ਸਾਹਮਣੇ ਆਇਆ ਹੈ। 


ਇਸ ਦੌਰਾਨ ਪੰਜਾਬ ਵਿੱਚ ਕੋਰੋਨਾ ਦੀ ਪਾਜ਼ਿਟਿਵ ਦਰ 0.16 ਫੀਸਦੀ ਦਰਜ ਕੀਤੀ ਗਈ ਹੈ ਅਤੇ ਨਾਲ ਹੀ ਕੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।


ਦੱਸਣਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਮੁਤਾਬਕ ਲੋਕਾਂ ਨੂੰ ਭੀੜ-ਭੜਾਕੇ ਵਾਲੀਆਂ ਥਾਵਾਂ 'ਤੇ ਜਾਣ ਸਮੇਂ ਮਾਸਕ ਪਾ ਕੇ ਰੱਖਣ ਦੀ ਅਪੀਲ ਕੀਤੀ ਗਈ ਹੈ ਅਤੇ ਵਿਭਾਗ ਦਾ ਕਹਿਣਾ ਹੈ ਕਿ ਅਜਿਹੀਆਂ ਥਾਵਾਂ 'ਤੇ ਸਮਾਜਿਕ ਦੂਰੀ ਬਣਾਈ ਰੱਖਣਾ ਵੀ ਲਾਜ਼ਮੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਕੋਰੋਨਾ ਵੈਕਸੀਨ ਲਗਾਉਣ ਦੀ ਵੀ ਹਦਾਇਤ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Covid-19 iNCOVACC Nasal Vaccine Price: ਜਾਣੋ ਭਾਰਤ ਬਾਇਓਟੈੱਕ ਦੀ ਨੇਜ਼ਲ ਵੈਕਸੀਨ ਦੀ ਕੀਮਤ


ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਈ ਗਈ ਅਤੇ ਸਰਕਾਰ ਵੱਲੋਂ ਕੋਰੋਨਾ ਦੇ ਵੱਧਦੇ ਮਾਮਲਿਆਂ ਨਾਲ ਨਜਿੱਠਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। 


ਭਾਰਤ ਸਰਕਾਰ ਦੇ ਮੁਤਾਬਕ 24 ਦਸੰਬਰ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਹਵਾਈ ਅੱਡਿਆਂ ’ਤੇ ਪਹੁੰਚਣ ਵਾਲੇ ਕੌਮਾਂਤਰੀ ਯਾਤਰੀਆਂ ਦੀ ਰੈਂਡੰਮ ਟੈਸਟਿੰਗ ਵੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 24, 25 ਅਤੇ 26 ਦਸੰਬਰ ਨੂੰ ਕੁੱਲ 498 ਯਾਤਰੀਆਂ ਦੀ ਜਾਂਚ ਕੀਤੀ ਗਈ। ਲੱਗਭਗ 1780 ਯਾਤਰੀਆਂ ਦੇ ਸੈਂਪਲ ਲਏ ਗਏ ਹਨ ਜਿਸ ਵਿੱਚ 39 ਲੋਕਾਂ 'ਚ ਕੋਰੋਨਾ ਪਾਇਆ ਗਿਆ ਹੈ। 


ਇਹ ਵੀ ਪੜ੍ਹੋ: ਲੁਧਿਆਣਾ ਦੇ ਪ੍ਰਸਿੱਧ ਹਯਾਤ ਹੋਟਲ ਨੂੰ ਬੰਬ ਧਮਾਕੇ 'ਚ ਉਡਾਉਣ ਦੀ ਧਮਕੀ


(For more news related to Punjab's Coronavirus Updates, stay tuned to Zee PHH)