Ravneet Bittu News: ਗ਼ੈਰਕਾਨੂੰਨੀ ਢੰਗ ਨਾਲ ਸਰਕਾਰੀ ਰਿਹਾਇਸ਼ `ਚ ਰਹਿ ਰਹੇ ਸਨ ਰਵਨੀਤ ਬਿੱਟੂ; ਦੋ ਮੁਲਾਜ਼ਮਾਂ ਉਪਰ ਡਿੱਗੀ ਗਾਜ਼
Ravneet Bittu News: ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ਇਸ ਸਮੇਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
Ravneet Bittu News (ਤਰਸੇਮ ਲਾਲ ਭਾਰਦਵਾਜ): ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ਇਸ ਸਮੇਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਸ ਨੂੰ ਬੇਸ਼ੱਕ ਕਾਰਪੋਰੇਸ਼ਨ ਵੱਲੋਂ ਕੁਝ ਦਿਨ ਪਹਿਲਾਂ ਖਾਲੀ ਕਰਵਾਇਆ ਗਿਆ ਹੈ ਅਤੇ ਟੈਕਸ ਵਜੋਂ ਜੁਰਮਾਨਾ ਵੀ ਰਵਨੀਤ ਸਿੰਘ ਬਿੱਟੂ ਨੇ ਇੱਕ ਕਰੋੜ 83 ਲੱਖ ਰੁਪਏ ਕਾਰਪੋਰੇਸ਼ਨ ਨੂੰ ਅਦਾ ਕਰ ਦਿੱਤਾ ਹੈ। ਨਿਗਮ ਕਮਿਸ਼ਨਰ ਦੇ ਖੁਲਾਸੇ ਮਗਰੋਂ ਇਹ ਮਾਮਲਾ ਹੋਰ ਭਖਦਾ ਹੋਇਆ ਨਜ਼ਰ ਆ ਰਿਹਾ ਹੈ।
ਰਵਨੀਤ ਸਿੰਘ ਬਿੱਟੂ ਵੱਲੋਂ ਮੌਜੂਦਾ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਤੇ ਸਾਜਿਸ਼ ਦੇ ਦੋਸ਼ ਲਗਾਏ ਹਨ ਤੇ ਉਨ੍ਹਾਂ ਨੂੰ ਸਰਕਾਰੀ ਰਿਹਾਇਸ਼ ਵਿੱਚੋਂ ਕੱਢਣ ਦੇ ਇਲਜ਼ਾਮ ਲਗਾਏ ਸਨ। ਇਸ ਮਾਮਲੇ ਵਿੱਚ ਕਾਰਪੋਰੇਸ਼ਨ ਕਮਿਸ਼ਨਰ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਕਾਰਪੋਰੇਸ਼ਨ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਇਸ ਕੋਠੀ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਸਨ।
ਰਵਨੀਤ ਬਿੱਟੂ ਵੱਲੋਂ ਇਸ ਮੁੱਦੇ 'ਤੇ ਮੌਜੂਦਾ ਸਰਕਾਰ ਅਤੇ ਪ੍ਰਸਾਸ਼ਨ 'ਤੇ ਸਾਜਿਸ਼ ਦੇ ਇਲਜ਼ਾਮ ਲਗਾ ਕੇ ਉਹਨਾਂ ਨੂੰ ਸਰਕਾਰੀ ਰਿਹਾਇਸ਼ ਵਿੱਚੋਂ ਕੱਢਣ ਦੀ ਗੱਲ ਕਹੀ ਸੀ। ਇਸ ਮਾਮਲੇ ਵਿੱਚ ਕਾਰਪੋਰੇਸ਼ਨ ਕਮਿਸ਼ਨਰ ਦੁਆਰਾ ਵੱਡੇ ਖੁਲਾਸੇ ਕੀਤੇ ਗਏ ਹਨ।
ਅਲਾਟਮੈਂਟ ਦਾ ਕੋਈ ਵੀ ਰਿਕਾਰਡ ਨਹੀਂ ਮਿਲਿਆ। ਨਿਗਮ ਵੱਲੋਂ ਦੋ ਮੁਲਾਜ਼ਮਾਂ ਉਪਰ ਕਾਰਵਾਈ ਵੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਇਸ ਦਾ ਨਕਸ਼ਾ ਪਾਸ ਕਰਵਾਇਆ ਤੇ ਕਿਰਾਏ ਦੇ ਹਿਸਾਬ ਨਾਲ ਜੁਰਮਾਨਾ ਲਗਾ ਕੇ ਬਣਦੀ ਰਕਮ ਦਾ ਰਿਕਾਰਡ ਭੇਜਿਆ ਤੇ ਰਾਤ ਨੂੰ ਮੇਲ ਵੀ ਕੀਤੀ।
ਇਹ ਵੀ ਪੜ੍ਹੋ : Amritsar News: ਹਵਾਲਾ ਰੈਕੇਟ ਦਾ ਪਰਦਾਫਾਸ਼, 19 ਲੱਖ ਰੁਪਏ ਦੀ ਹਵਾਲਾ ਰਾਸ਼ੀ ਤੇ ਨੋਟ ਕਾਊਂਟਿੰਗ ਮਸ਼ੀਨ ਸਣੇ ਮੁਲਜ਼ਮ ਗ੍ਰਿਫ਼ਤਾਰ
ਉਨ੍ਹਾਂ ਨੇ ਕਿਹਾ ਕਿ ਗੈਰ ਕਾਨੂੰਨੀ ਤਰੀਕੇ ਨਾਲ ਰਵਨੀਤ ਸਿੰਘ ਬਿੱਟੂ ਇਸ ਕੋਠੀ ਵਿੱਚ ਰਹਿ ਰਹੇ ਸਨ। ਇਸ ਦਾ ਕੋਈ ਵੀ ਰਿਕਾਰਡ ਉਨ੍ਹਾਂ ਨੂੰ ਹੁਣ ਤੱਕ ਨਹੀਂ ਮਿਲਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਨੂੰ ਲੈ ਕੇ ਅਧਿਕਾਰੀਆਂ ਉੱਪਰ ਬਣਦੀ ਕਾਰਵਾਈ ਕੀਤੀ ਗਈ ਹੈ ਤੇ ਮਾਮਲੇ ਦੀ ਜਾਂਚ ਚਲ ਰਹੀ ਹੈ।
ਇਹ ਵੀ ਪੜ੍ਹੋ : Barnala Bandh News: ਕਾਰੋਬਾਰੀਆਂ ਦੇ ਸੱਦੇ 'ਤੇ ਬਰਨਾਲਾ ਰਿਹੈ ਮੁਕੰਮਲ ਬੰਦ; ਧਰਨਾਕਾਰੀ ਕਿਸਾਨਾਂ ਉਤੇ ਕਾਰਵਾਈ ਲਈ ਅੜੇ