ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਵੀ ਜਾਂਚ ਕਰੇਗੀ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਸੀ ਕਿ ਮਨਪ੍ਰੀਤ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ। ਹੁਣ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।


COMMERCIAL BREAK
SCROLL TO CONTINUE READING

 


 


ਧੜਾਧੜ ਕਾਂਗਰਸੀਆਂ 'ਤੇ ਹੋ ਰਹੀ ਕਾਰਵਾਈ


ਇਸ ਤੋਂ ਪਹਿਲਾਂ ਜੰਗਲਾਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਅਨਾਜ ਟਰਾਂਸਪੋਰਟ ਘੁਟਾਲੇ ਦੇ ਮਾਮਲੇ ਵਿਚ ਭਾਰਤ ਭੂਸ਼ਣ ਆਸ਼ੂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਸਾਧੂ ਸਿੰਘ ਧਰਮਸੋਤ ਜੇਲ੍ਹ ਵਿਚ ਹੈ, ਜਦੋਂਕਿ ਆਸ਼ੂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਹੋਰ ਕਈ ਕਾਂਗਰਸੀ ਆਗੂ ਵਿਜੀਲੈਂਸ ਦੇ ਨਿਸ਼ਾਨੇ ’ਤੇ ਹਨ। ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਵੀ ਵਿਜੀਲੈਂਸ ਦੇ ਨਿਸ਼ਾਨੇ 'ਤੇ ਹਨ, ਹਾਲਾਂਕਿ ਗਿਲਜੀਆਂ ਨੇ ਅਦਾਲਤ 'ਚੋਂ ਜ਼ਮਾਨਤ ਲੈ ਲਈ ਹੈ।


 


ਮੁੱਖ ਮੰਤਰੀ ਭਗਵੰਤ ਮਾਨ ਦੀ ਸਿਆਸਤ ਵਿਚ ਮਨਪ੍ਰੀਤ ਬਾਦਲ ਨੇ ਕਰਵਾਈ ਸੀ ਐਂਟਰੀ


ਖਾਸ ਗੱਲ ਇਹ ਹੈ ਕਿ ਮਨਪ੍ਰੀਤ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸਤ ਵਿਚ ਲਿਆਂਦਾ ਸੀ। ਮਾਨ ਨੇ 2012 ਵਿਚ ਮਨਪ੍ਰੀਤ ਦੀ ਪੀਪਲਜ਼ ਪਾਰਟੀ ਆਫ਼ ਪੰਜਾਬ ਤੋਂ ਪਹਿਲੀ ਚੋਣ ਲੜੀ ਸੀ। ਇਸ ਤੋਂ ਬਾਅਦ ਮਨਪ੍ਰੀਤ ਕਾਂਗਰਸ ਅਤੇ ਮਾਨ ਆਮ ਆਦਮੀ ਪਾਰਟੀ ਵਿਚ ਚਲੇ ਗਏ।


 


WATCH LIVE TV