Mohali News/ਮਨੀਸ਼ ਸ਼ੰਕਰ: ਮੋਹਾਲੀ ਪੁਲਿਸ ਦੇ ਐਨਕਾਊਂਟਰ ਸਪੈਸ਼ਲਿਸਟ ਮੰਨੇ ਜਾਂਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਖਿਲਾਫ ਪੰਜਾਬ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਧੋਖਾਧੜੀ ਅਤੇ ਜਾਅਲਸਾਜ਼ੀ ਦੀ ਐਫਆਈਆਰ ਦਰਜ ਕੀਤੀ ਗਈ ਹੈ। ਭ੍ਰਿਸ਼ਟਾਚਾਰ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐਫਆਈਆਰ ਅਨੁਸਾਰ ਡੀਐਸਪੀ ਸੰਧੂ ’ਤੇ ਵਿਵਾਦਤ ਜ਼ਮੀਨਾਂ ਸਸਤੇ ਭਾਅ ਖਰੀਦ ਕੇ ਮਹਿੰਗੇ ਭਾਅ ’ਤੇ ਵੇਚਣ ਅਤੇ ਆਪਣੇ ਹੀ ਜਾਣਕਾਰਾਂ ਰਾਹੀਂ ਝੂਠੀਆਂ ਸ਼ਿਕਾਇਤਾਂ ਦੇ ਕੇ ਲੋਕਾਂ ਤੋਂ ਪੈਸੇ ਵਸੂਲਣ ਦਾ ਦੋਸ਼ ਹੈ। ਇਸ ਝਗੜੇ ਤੋਂ ਬਾਅਦ ਸੰਧੂ ਨੇ ਜਿਸ ਮੁਖਬਰ ਨਾਲ ਵੱਖ-ਵੱਖ ਲੋਕਾਂ ਖਿਲਾਫ ਝੂਠੀਆਂ ਸ਼ਿਕਾਇਤਾਂ ਕੀਤੀਆਂ ਸਨ, ਉਸੇ ਮੁਖਬਰ ਨੇ ਸੰਧੂ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਹੀ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ। 


COMMERCIAL BREAK
SCROLL TO CONTINUE READING

ਬਲਜਿੰਦਰ ਸਿੰਘ ਉਰਫ ਟਾਹਲਾ ਨੇ ਹਾਈਕੋਰਟ ਵਿੱਚ ਸ਼ਿਕਾਇਤ ਕੀਤੀ ਕਿ ਉਸ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨਾਲ ਬਹੁਤ ਚੰਗੇ ਸਬੰਧ ਸਨ। ਡੀਐਸਪੀ ਦੀਆਂ ਹਦਾਇਤਾਂ ’ਤੇ ਉਸ ਨੇ ਵੱਖ-ਵੱਖ ਵਿਅਕਤੀਆਂ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਈਆਂ। ਉਨ੍ਹਾਂ ਮਾਮਲਿਆਂ ਦੀ ਜਾਂਚ ਵੀ ਡੀਐਸਪੀ ਸੰਧੂ ਨੂੰ ਸੌਂਪੀ ਗਈ ਸੀ। ਉਨ੍ਹਾਂ ਮਾਮਲਿਆਂ ਵਿੱਚ ਸੰਧੂ ਨੇ ਸਮਝੌਤੇ ਦੇ ਬਦਲੇ ਧਿਰਾਂ ਤੋਂ ਲੱਖਾਂ ਰੁਪਏ ਵਸੂਲੇ। ਹਾਈ ਕੋਰਟ ਵਿੱਚ ਦਿੱਤੀ ਸ਼ਿਕਾਇਤ ਵਿੱਚ ਟਾਹਲਾ ਨੇ ਇਹ ਵੀ ਕਿਹਾ ਹੈ ਕਿ ਸੰਧੂ ਤੋਂ ਜਾਨ-ਮਾਲ ਨੂੰ ਖਤਰਾ ਹੈ। ਇਸ 'ਤੇ ਹਾਈਕੋਰਟ ਨੇ ਡੀਜੀਪੀ ਪੰਜਾਬ ਨੂੰ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।


ਇਹ ਵੀ ਪੜ੍ਹੋ: Salman Khan Threat: ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ! ਲਿਖਿਆ-'ਬਾਬਾ ਸਿੱਦੀਕੀ ਤੋਂ ਵੀ ਮਾੜਾ ਹੋਵੇਗਾ'

ਕੇਸ ਦਰਜ 
ਸਾਬਕਾ ਡੀਐਸਪੀ ਖਰੜ ਸੀਆਈਏ ਗੁਰਸ਼ੇਰ ਸਿੰਘ ਸੰਧੂ, ਜੋ ਕਿ ਮੁਹਾਲੀ ਵਿੱਚ ਆਪਣੀ ਤਾਇਨਾਤੀ ਦੌਰਾਨ ਕਥਿਤ ਤੌਰ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸੀ, ਵਿਰੁੱਧ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਮੋਹਾਲੀ ਵਿਖੇ ਗੰਭੀਰ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਨੰਬਰ 33 ਵਿੱਚ ਸੰਧੂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 417, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13/2 ਤਹਿਤ ਕੇਸ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ:Punjab Breaking Live Updates: CM ਭਗਵੰਤ ਮਾਨ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਕਰਨਗੇ ਮੁਲਾਕਾਤ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ