ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਦੇ ਵਾਰਡ ਨੰ. 18 ਦੇ ਕੌਂਸਲਰ ਮੁਹੰਮਦ ਅਕਬਰ ਉਰਫ਼ ਭੋਲੀ ਦੀ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ।
Trending Photos
ਚੰਡੀਗੜ੍ਹ: ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਦੇ ਵਾਰਡ ਨੰ. 18 ਦੇ ਕੌਂਸਲਰ ਮੁਹੰਮਦ ਅਕਬਰ ਉਰਫ਼ ਭੋਲੀ ਦੀ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਸਵੇਰ ਮੌਕੇ ਉਹ ਘਰ ਤੋਂ ਜਿੰਮ ਲਈ ਨਿਕਲੇ ਸਨ, ਰਾਹ ’ਚ 2 ਅਣਪਛਾਤੇ ਹਮਲਾਵਰਾਂ ਦੁਆਰਾ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਕੌਂਸਲਰ ਦੇ ਵੱਡੇ ਭਰਾ ਦੀ ਵੀ ਇਸੇ ਤਰ੍ਹਾਂ ਹੋਈ ਸੀ ਹੱਤਿਆ
ਘਟਨਾ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੂੰ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕੁਝ ਅਰਸਾ ਪਹਿਲਾਂ ਕੌਂਸਲਰ ਅਕਬਰ ਦੇ ਵੱਡੇ ਭਰਾ ਦੀ ਵੀ ਗੋਲੀਆਂ ਮਾਰਕੇ ਹੱਤਿਆ ਕਰ ਦਿੱਤੀ ਗਈ ਸੀ।
ਕਾਂਗਰਸ ਛੱਡ ਆਮ ਆਦਮੀ ਪਾਰਟੀ ’ਚ ਹੋਏ ਸਨ ਸ਼ਾਮਲ
ਦੱਸਿਆ ਜਾ ਰਿਹਾ ਹੈ ਅਕਬਰ ਨੇ ਕਾਂਗਰਸ ਪਾਰਟੀ ਤੋਂ ਕੌਂਸਲਰ ਦੀ ਚੋਣ ਜਿੱਤੀ ਸੀ। ਇਸ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਉਹ ਕਾਂਗਰਸ ਪਾਰਟੀ ਛੱਡਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ।
ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਬਣਵਾਇਆ ਸੀ ਜਿੰਮ
ਕੌਂਸਲਰ ਅਕਬਰ ਭੋਲੀ ਇੱਕ ਕਾਰੋਬਾਰੀ ਹੋਣ ਦੇ ਨਾਲ ਨਾਲ ਸਮਾਜਸੇਵੀ ਸੀ। ਉਸਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਮਲੇਰਕੋਟਲਾ-ਲੁਧਿਆਣਾ ਬਾਈਪਾਸ ’ਤੇ ਇਕ ਜਿੰਮ ਬਣਵਾਇਆ ਸੀ, ਜਿੱਥੇ ਨੌਜਵਾਨਾਂ ਦੀ ਐਂਟਰੀ ਬਿਲਕੁਲ ਮੁਫ਼ਤ ਸੀ।ਸਮਾਜ ਭਲਾਈ ਲਈ ਕੀਤੇ ਗਏ ਕਾਰਜਾਂ ਸਦਕਾ ਸਥਾਨਕ ਲੋਕਾਂ ਵਿਚ ਉਹ ਹਮੇਸ਼ਾ ਯਾਦ ਰੱਖੇ ਜਾਣਗੇ।