Jalandhar News: ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕਰੀਬ 12.5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।
Trending Photos
Jalandhar News: ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕਰੀਬ 12.5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ ਫੌਜੀ ਨੂੰ ਪੁਲਿਸ ਨੇ ਤਰਨਤਾਰਨ ਦੇ ਪਿੰਡ ਕਸੇਲ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਇਸੇ ਪਿੰਡ ਦਾ ਵਸਨੀਕ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਕਾਫੀ ਸਮੇਂ ਤੋਂ ਫ਼ਰਾਰ ਸੀ। ਪੁਲਿਸ ਟੀਮਾਂ ਉਸ ਦੀ ਭਾਲ ਵਿੱਚ ਜੁਟੀਆਂ ਹੋਈਆਂ ਸਨ। ਇਕ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਨੂੰ ਅੱਜ ਯਾਨੀ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਜਲਦ ਹੀ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਉਕਤ ਮੁਲਜ਼ਮ ਪਾਕਿਸਤਾਨ ਦੇ ਕਿਸੇ ਨਸ਼ਾ ਤਸਕਰ ਦੇ ਸੰਪਰਕ 'ਚ ਸੀ ਜਾਂ ਨਹੀਂ।
ਹੈਰੋਇਨ ਪਾਕਿਸਤਾਨ ਤੋਂ ਆਈ ਸੀ
ਉਸ ਕੋਲੋਂ 12.5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਹੈਰੋਇਨ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਆਈ ਸੀ। ਇਹ ਮੁਲਜ਼ਮ ਜੰਮੂ-ਕਸ਼ਮੀਰ ਪੁਲਿਸ ਨੂੰ 38 ਕਿਲੋ ਹੈਰੋਇਨ ਮਾਮਲੇ ਵਿੱਚ ਲੋੜੀਂਦਾ ਸੀ।
ਇਹ ਵੀ ਪੜ੍ਹੋ : Arvind Kejriwal News: ਵੱਡੀ ਖ਼ਬਰ ! ਅਰਵਿੰਦ ਕੇਜਰੀਵਾਲ ਦਾ ਐਲਾਨ- 2 ਦਿਨ ਬਾਅਦ CM ਦੇ ਅਹੁਦੇ ਤੋਂ ਦੇਵਾਂਗਾ ਅਸਤੀਫਾ
ਗਿਰੋਹ ਦੇ ਅੰਤਰਰਾਸ਼ਟਰੀ ਸਬੰਧਾਂ ਦਾ ਪਰਦਾਫਾਸ਼ ਹੋਇਆ ਹੈ। ਇਸ ਦੀ ਅਗਵਾਈ ਦੁਬਈ ਤੋਂ ਬਦਨਾਮ ਤਸਕਰ ਅੰਮ੍ਰਿਤਪਾਲ ਸਿੰਘ ਬਾਠ ਕਰ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੁਬਈ 'ਚ ਬੈਠੇ ਅੰਮ੍ਰਿਤਪਾਲ ਬਾਠ ਨੂੰ ਵੀ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ : Ravneet Singh Bittu: ਰਵਨੀਤ ਸਿੰਘ ਬਿੱਟੂ ਦਾ ਵਿਵਾਦਿਤ ਬਿਆਨ; ਕਿਹਾ ਰਾਹੁਲ ਗਾਂਧੀ ਦੇਸ਼ ਦੇ ਨੰਬਰ-1 ਅੱਤਵਾਦੀ ਹਨ