Tender Scam News: ਟੈਂਡਰ ਘਪਲੇ `ਚ ਘਿਰੇ ਭਾਰਤ ਭੂਸ਼ਣ ਆਸ਼ੂ ਦੀ ਨਜ਼ਦੀਕੀ ਸੁਰਿੰਦਰ ਕੁਮਾਰ ਨੂੰ ਅਦਾਲਤ ਨੇ ਭਗੌੜਾ ਐਲਾਨਿਆ
Tender Scam News: ਕਾਂਗਰਸ ਸਰਕਾਰ ਦੇ ਸਾਬਕਾ ਫੂਡ ਤੇ ਸਪਲਾਈ ਮਨਿਸਟਰ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਮੁੱਲਾਂ ਦਾਖਾਂ ਵਾਸੀ ਸ਼ੈਲਰ ਮਾਲਕ ਸੁਰਿੰਦਰ ਕੁਮਾਰ ਨੂੰ ਅਦਾਲਤ ਵੱਲੋਂ ਭਗੌੜਾ ਐਲਾਨ ਕਰ ਦਿੱਤਾ ਗਿਆ ਹੈ।
Tender Scam News: ਕਾਂਗਰਸ ਸਰਕਾਰ ਦੇ ਸਾਬਕਾ ਫੂਡ ਤੇ ਸਪਲਾਈ ਮਨਿਸਟਰ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਮੁੱਲਾਂ ਦਾਖਾਂ ਵਾਸੀ ਸ਼ੈਲਰ ਮਾਲਕ ਸੁਰਿੰਦਰ ਕੁਮਾਰ ਜੋ ਫੂਡ ਐਂਡ ਸਪਲਾਈ ਡਿਪਾਰਟਮੈਂਟ ਦੇ ਟਰਾਂਸਪੋਰਟ ਟੈਂਡਰ ਘਪਲੇ ਵਿੱਚ ਦੋਸ਼ੀ ਸੀ, ਨੂੰ ਅਦਾਲਤ ਵੱਲੋਂ ਭਗੌੜਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : India vs Canada: ਕੈਨੇਡੀਅਨ ਕੂਟਨੀਤਕ ਨੂੰ ਭਾਰਤ ਸਰਕਾਰ ਨੇ ਹਟਾਇਆ, 5 ਦਿਨਾਂ 'ਚ ਭਾਰਤ ਛੱਡਣ ਦੇ ਦਿੱਤੇ ਨਿਰਦੇਸ਼
ਵਿਜੀਲੈਂਸ ਬਿਊਰੋ ਦੇ ਵਕੀਲਾਂ ਵੱਲੋਂ ਇਸ ਮਾਮਲੇ ਵਿੱਚ ਲੰਬੀ ਪੈਰਵੀ ਕੀਤੀ ਗਈ, ਜਿਸ ਤੋਂ ਬਾਅਦ ਭਗੌੜਾ ਐਲਾਨ ਦਿੱਤਾ ਗਿਆ ਹੈ। ਸੁਰਿੰਦਰ ਕੁਮਾਰ ਵੱਲੋਂ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਲਗਾਈ ਗਈ ਸੀ, ਉਸ ਨੂੰ ਅਦਾਲਤ ਨੇ ਖ਼ਾਰਿਜ ਕਰ ਦਿੱਤਾ ਸੀ। ਉਸ ਤੋਂ ਬਾਅਦ ਉਹ ਨਾ ਤਾਂ ਜਾਂਚ ਵਿੱਚ ਸ਼ਾਮਲ ਹੋ ਰਿਹਾ ਸੀ ਅਤੇ ਨਾ ਹੀ ਅਦਾਲਤ ਦੇ ਅੱਗੇ ਪੇਸ਼ ਹੋਇਆ ਸੀ।
ਕਾਬਿਲੇਗੌਰ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਟੈਂਡਰ ਅਲਾਟਮੈਂਟ ਘੁਟਾਲੇ 'ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਉਤੇ ਹੋਈ ਦੋਹਰੀ ਐਫਆਈਆਰ ਦੀ ਸਕੁਐਸ਼ਿੰਗ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ ਸੀ। ਇੱਕੋ ਅਪਰਾਧ ਲਈ ਦੋ ਅਲੱਗ-ਅਲੱਗ ਜਗ੍ਹਾ ਮੋਹਾਲੀ ਤੇ ਨਵਾਂਸ਼ਹਿਰ ਵਿੱਚ ਦਰਜ ਕੀਤੀ ਗਈ FIR ਮਾਮਲੇ ਵਿੱਚ ਹਾਈ ਕੋਰਟ ਨੇ ਸਰਕਾਰ ਨੂੰ ਤਲਬ ਕੀਤਾ ਸੀ। ਪੰਜਾਬ ਸਰਕਾਰ 9 ਨਵੰਬਰ ਤੱਕ ਜਵਾਬ ਦੇਵੇਗੀ।
ਪਿਛਲੇ ਸਾਲ 16 ਅਗਸਤ 2022 ਨੂੰ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਨੇ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦੱਸ ਦੇਈਏ ਕਿ ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਨੇ ਪਿਛਲੇ ਸਾਲ 16 ਅਗਸਤ ਨੂੰ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ 22 ਸਤੰਬਰ ਨੂੰ ਉਨ੍ਹਾਂ ਵਿਰੁੱਧ ਇੱਕ ਹੋਰ ਐੱਫ.ਆਈ.ਆਰ. ਦਰਜ ਕੀਤਾ ਗਿਆ ਸੀ। ਆਸ਼ੂ ਨੂੰ ਦੋਵਾਂ ਐੱਫਆਈਆਰਜ਼ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ।
ਇਹ ਵੀ ਪੜ੍ਹੋ : Canada News: ਕੈਨੇਡਾ ਨੇ ਸਿੱਖ ਕਾਰਕੁਨ ਦੀ ਹੱਤਿਆ 'ਚ ਭਾਰਤ ਦੇ ਸੰਭਾਵੀ ਸਬੰਧ ਦੀ ਜਾਂਚ ਦੇ ਤਹਿਤ ਭਾਰਤੀ ਡਿਪਲੋਮੈਟ ਨੂੰ ਕੱਢਿਆ