Bathinda News: ਅਦਾਲਤ ਨੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਦੇ ਪੁਲਿਸ ਰਿਮਾਂਡ `ਚ ਕੀਤਾ ਦੋ ਦਿਨ ਦਾ ਵਾਧਾ
Bathinda News: ਪੰਜ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਬਠਿੰਡਾ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
Bathinda News: ਪੰਜ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਬਠਿੰਡਾ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁੜ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਦਾ ਤਿੰਨ ਦਿਨਾਂ ਦਾ ਹੋਰ ਪੁਲਿਸ ਰਿਮਾਂਡ ਵਧਾ ਦਿੱਤਾ ਹੈ। ਬਠਿੰਡਾ ਦੇ ਮਾਲ ਰੋਡ ਉਤੇ ਕੁਲਚਿਆਂ ਦਾ ਕੰਮ ਕਰਨ ਵਾਲੇ ਵਪਾਰੀ ਹਰਜਿੰਦਰ ਸਿੰਘ ਮੇਲਾ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਨੂੰ ਬਠਿੰਡਾ ਪੁਲਿਸ ਨੇ ਫਰੀਦਕੋਟ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਤੇ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਵੱਲੋਂ ਉਨ੍ਹਾਂ ਨੂੰ ਪੰਜ ਦਿਨਾਂ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਇਸ ਗੋਲੀ ਕਾਂਡ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨ ਜਿਨ੍ਹਾਂ ਨੂੰ ਬੀਤੇ ਦਿਨੇ ਮੋਹਾਲੀ ਵਿਖੇ ਇੱਕ ਹੋਟਲ ਵਿੱਚ ਪੁਲਿਸ ਨਾਲ ਮੁੱਠਭੇੜ ਵਿੱਚ ਫੜਿਆ ਗਿਆ ਸੀ ਜੋ ਬਠਿੰਡਾ ਦੇ ਵਪਾਰੀ ਕਤਲ ਕਾਂਡ ਵਿੱਚ ਨਾਮਜ਼ਦ ਸਨ ਦੇ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰਨ ਦੇ ਨਾਮ ਉਤੇ ਚਰਨਜੀਤ ਸਿੰਘ ਦਾ ਮੁੜ ਪੁਲਿਸ ਰਿਮਾਂਡ ਲਿਆ ਗਿਆ ਹੈ।
ਐਡਵੋਕੇਟ ਹਰਪਾਲ ਸਿੰਘ ਖਾਰਾ ਦਾ ਕਹਿਣਾ ਹੈ ਕਿ ਅਰਸ਼ ਡੱਲੇ ਦੇ ਪਿਤਾ ਚਰਨਜੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਦਾਲਤ ਸਾਹਮਣੇ ਆਪਣਾ ਪੱਖ ਰੱਖਿਆ ਸੀ। ਅਦਾਲਤ ਵੱਲੋਂ ਪੁਲਿਸ ਨੂੰ ਚਰਨਜੀਤ ਸਿੰਘ ਦਾ ਤਿੰਨ ਦਿਨਾਂ ਦਾ ਹੋਰ ਰਿਮਾਂਡ ਦੇ ਦਿੱਤਾ ਹੈ। ਦੂਜੇ ਪਾਸੇ ਐਸਪੀਡੀ ਅਜੈ ਗਾਂਧੀ ਨੇ ਦੱਸਿਆ ਕਿ 28 ਅਕਤੂਬਰ ਨੂੰ ਬਠਿੰਡਾ ਦੇ ਮਾਲ ਰੋਡ ਉੱਪਰ ਇੱਕ ਵਪਾਰੀ ਦੀ ਹੱਤਿਆ ਕੀਤੀ ਗਈ ਸੀ, ਜਿਸ ਵਿੱਚ ਅਰਸ਼ ਡੱਲਾ ਦਾ ਨਾਮ ਆਇਆ ਸੀ।
ਇਹ ਵੀ ਪੜ੍ਹੋ : Gurmeet Ram Rahim News: ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ FIR ਰੱਦ
ਇਸ ਅਧੀਨ ਹੀ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਨੂੰ ਰਿਮਾਂਡ ਉਤੇ ਲਿਆ ਹੈ ਅਤੇ ਉਨ੍ਹਾਂ ਤਿੰਨ ਮੁਲਜ਼ਮਾਂ ਨੂੰ ਵੀ ਪੁਲਿਸ ਨੇ ਪਹਿਲਾ ਰਿਮਾਂਡ ਉਤੇ ਲਿਆ ਹੋਇਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਦੁਬਾਰਾ ਰਿਮਾਂਡ ਲੈਣ ਦਾ ਕਾਰਨ ਸੀ ਕਿ ਚਰਨਜੀਤ ਸਿੰਘ ਦੇ ਸਾਹਮਣੇ ਬਿਠਾ ਕੇ ਤਿੰਨੇ ਲੋਕਾਂ ਦੀ ਆਹਮੋ-ਸਾਹਮਣੇ ਪੁੱਛਗਿੱਛ ਕਰਨੀ ਹੈ ਉਨ੍ਹਾਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਮੀਡੀਆ ਸਾਹਮਣੇ ਸਾਰਾ ਮਾਮਲਾ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ : High Court News: ਹੁਣ ਕੁੱਤੇ ਦੇ ਵੱਢਣ 'ਤੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ 'ਚ ਮਿਲੇਗਾ ਮੁਆਵਜ਼ਾ
ਬਠਿੰਡਾ ਤੋਂ ਕੁਲਬੀਰ ਬੀਰਾ ਦੀ ਰਿਪੋਰਟ