Sukhpal Singh Khaira News: ਮਨੀ ਲਾਂਡਰਿੰਗ ਮਾਮਲੇ ਵਿੱਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ ਕੀਤਾ ਗਿਆ। ਜਿੱਥੇ ਅੱਜ ਗਵਾਹਾਂ ਵਜੋਂ ਬੈਂਕਾਂ ਦੇ ਕਰਮਚਾਰੀ ਗਵਾਹੀ ਦੇਣ ਲਈ ਪੇਸ਼ ਹੋਏ ਸਨ। ਮੋਹਾਲੀ ਅਦਾਲਤ ਵੱਲੋਂ ਸਬੰਧਤ ਅਥਾਰਿਟੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਅਗਲੀ ਤਰੀਕ ਉਤੇ ਵਿਧਾਇਕ ਨੂੰ ਫਿਜੀਕਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।


COMMERCIAL BREAK
SCROLL TO CONTINUE READING

ਕੀ ਹੈ ਪੂਰਾ ਮਾਮਲਾ
ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਸਾਲ 2015 ਵਿੱਚ ਜਲਾਲਾਬਾਦ ਥਾਣੇ ਵਿੱਚ ਐਫਆਈਆਰ ਨੰਬਰ 35 ਦਰਜ ਕੀਤੀ ਗਈ ਸੀ। ਇਹ ਮਾਮਲਾ ਨਸ਼ਾ ਤਸਕਰੀ ਨਾਲ ਸਬੰਧਤ ਸੀ। ਸਾਲ 2017 ਵਿੱਚ ਈਡੀ ਨੇ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਵਿੱਚ ਖਹਿਰਾ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਸੀ। ਉਸ ਨੂੰ ਇਸ ਵਿੱਚ ਗ੍ਰਿਫਤਾਰ ਵੀ ਕੀਤਾ ਗਿਆ ਸੀ ਕਿਉਂਕਿ ਉਸ ਦੀ ਆਮਦਨ ਸ੍ਰੋਤਾਂ ਤੋਂ ਵੱਧ ਸੀ। ਇਸ ਮਾਮਲੇ ਵਿੱਚ ਜਦੋਂ ਹੋਰ ਲੋਕਾਂ ਨੂੰ ਸਜ਼ਾ ਹੋਈ ਤਾਂ ਸੁਖਪਾਲ ਖਹਿਰਾ ਨੇ ਸੁਪਰੀਮ ਕੋਰਟ ਦਾ ਰੁਖ ਕਰ ਲਿਆ ਸੀ। 2022 'ਚ ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਨੂੰ ਰਾਹਤ ਦਿੱਤੀ ਸੀ ਪਰ ਅਦਾਲਤ ਨੇ ਆਪਣੇ ਹੁਕਮਾਂ 'ਚ ਸਾਫ਼ ਲਿਖਿਆ ਸੀ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਮੁੜ ਤੋਂ ਜਾਂਚ ਕਰ ਸਕਦੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੇ ਆਧਾਰ 'ਤੇ ਪੰਜਾਬ ਪੁਲਿਸ ਦੀ ਐਸਆਈਟੀ ਨੇ ਇਸ ਮਾਮਲੇ ਦੀ ਮੁੜ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪਿਛਲੇ ਮਹੀਨੇ ਸੁਖਪਾਲ ਖਹਿਰਾ ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਸੀ।


ਭੁਲੱਥ ਤੋਂ ਤਿੰਨ ਵਾਰ ਰਹਿ ਚੁੱਕੇ ਵਿਧਾਇਕ
ਸੁਖਪਾਲ ਖਹਿਰਾ ਕਾਂਗਰਸ ਦੇ ਵਿਧਾਇਕ ਹਨ। ਸੁਖਪਾਲ ਖਹਿਰਾ ਭੁੱਲਥ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਦਸੰਬਰ 2014 ਵਿੱਚ ਖਹਿਰਾ ਨੇ ਕਾਂਗਰਸ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਸੀ। ਉਨ੍ਹਾਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ। ਬਾਅਦ ਵਿਚ ਉਨ੍ਹਾਂ ਨੇ ਅਧਿਕਾਰਤ ਤੌਰ 'ਤੇ 'ਆਪ' ਦੀ ਮੈਂਬਰਸ਼ਿਪ ਵੀ ਲਈ। 


ਸੁਖਪਾਲ ਸਿੰਘ ਜੁਲਾਈ 2017 ਤੋਂ ਜੁਲਾਈ 2018 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ। ਹਾਲਾਂਕਿ, 'ਆਪ' ਨਾਲ ਉਨ੍ਹਾਂ ਦਾ ਸਫ਼ਰ ਲੰਬਾ ਨਹੀਂ ਚੱਲਿਆ ਅਤੇ 2018 ਵਿੱਚ, ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ 'ਆਪ' ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਜਨਵਰੀ 2019 ਵਿੱਚ ਖਹਿਰਾ ਨੇ 'ਆਪ' ਨੂੰ ਅਲਵਿਦਾ ਕਹਿ ਦਿੱਤਾ ਅਤੇ ਪੰਜਾਬ ਏਕਤਾ ਪਾਰਟੀ ਨਾਮ ਦੀ ਆਪਣੀ ਪਾਰਟੀ ਬਣਾਈ। ਜੂਨ 2021 ਵਿੱਚ ਕਾਂਗਰਸ ਵਿੱਚ ਵਾਪਸੀ ਕੀਤੀ। ਸੁਖਪਾਲ ਖਹਿਰਾ ਦੋ ਹੋਰ ਵਿਧਾਇਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪਿਛਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਉਨ੍ਹਾਂ ਨੇ ਜੇਲ੍ਹ ਵਿੱਚੋਂ ਕਾਗਜ਼ ਭਰੇ ਸਨ। ਇਸ ਤੋਂ ਬਾਅਦ ਉਹ ਚੋਣ ਜਿੱਤ ਗਏ।


ਇਹ ਵੀ ਪੜ੍ਹੋ : International News: ਕੈਨੇਡਾ ਜਾਣ ਦੇ ਸੁਪਨੇ ਦੇਖਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ; GIC ਫੰਡ ਕੀਤਾ ਦੁੱਗਣਾ