Bharat Bhushan Ashu: ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ।
Trending Photos
Bharat Bhushan Ashu: ਖੁਰਾਕ ਸਪਲਾਈ ਵਿਭਾਗ ਪੰਜਾਬ ਦੇ ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ। ਈ.ਡੀ. ਅਧਿਕਾਰੀਆਂ ਵੱਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।
ਰਿਮਾਂਡ ਖ਼ਤਮ ਹੋਣ ਉਪਰੰਤ ਸੋਮਵਾਰ ਨੂੰ ਈਡੀ ਦੀ ਟੀਮ ਵਁਲੋਂ ਭਾਰਤ ਭੂਸ਼ਣ ਆਸ਼ੂ ਨੂੰ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਈਡੀ ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਉਪਰੰਤ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ਭੇਜਣ ਦੇ ਹੁਕਮ ਦੇ ਦਿੱਤੇ ਹਨ।
ਅਦਾਲਤ ਨੇ ਈਡੀ ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹੀ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਆਸ਼ੂ ਪੰਜਾਬ ਵਿਚ ਕਾਂਗਰਸ ਸਰਕਾਰ ਸਮੇਂ ਫੂਡ ਸਪਲਾਈ ਮੰਤਰੀ ਸਨ ਅਤੇ ਉਸ ਵੇਲੇ ਹੋਏ ਟੈਂਡਰ ਘਪਲਾ ਮਾਮਲੇ ਵਿਚ ਉਨ੍ਹਾਂ ਦਾ ਨਾਮ ਗੂੰਜਿਆ ਸੀ। ਇਸਦੇ ਚੱਲਦਿਆਂ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਵਲੋਂ ਲੰਘੀ 1 ਅਗਸਤ ਨੂੰ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ ਤੇ ਅਧਿਕਾਰੀਆਂ ਨੇ ਆਸ਼ੂ ਨੂੰ 10 ਦਿਨਾਂ ਦੇ ਰਿਮਾਂਡ ’ਤੇ ਲਿਆ ਹੋਇਆ ਸੀ ।
ਇਹ ਵੀ ਪੜ੍ਹੋ : Punjab News: ਜੇਲ੍ਹ ਚੋਂ 43 ਹਜ਼ਾਰ ਫੋਨ ਕਾਲਾਂ ਦੇ ਮਾਮਲੇ ਸਬੰਧੀ ਹਾਈਕੋਰਟ 'ਚ ਸੁਣਵਾਈ ਹੋਈ
ਈਡੀ ਅਧਿਕਾਰੀ ਆਸ਼ੂ ਦੇ ਬੈਂਕ ਖਾਤਿਆਂ ਸਮੇਤ ਵਿਦੇਸ਼ੀ ਲੈਣ-ਦੇਣ ਦੇ ਰਿਕਾਰਡ 'ਤੇ ਕੰਮ ਕਰ ਰਹੇ ਹਨ। ਸੂਤਰਾਂ ਮੁਤਾਬਕ ਟਰਾਂਸਪੋਰਟ ਟੈਂਡਰ ਘੁਟਾਲੇ ਤੋਂ ਇਲਾਵਾ ਹੁਣ ਈਡੀ ਅਧਿਕਾਰੀਆਂ ਨੇ ਐਲਡੀਪੀ ਮਾਮਲੇ ਦਾ ਰਿਕਾਰਡ ਵੀ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਦੀ ਜਾਂਚ ਵੀ ਸ਼ੁਰੂ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : Vikas Baga Murder Case: ਹਿੰਦੂ ਨੇਤਾ ਵਿਕਾਸ ਬੱਗਾ ਕਤਲ ਮਾਮਲੇ ਵਿੱਚ ਭਗੌੜਾ ਮੁਕੁਲ ਮਿਸ਼ਰਾ ਪੁਲਿਸ ਨੇ ਕੀਤਾ ਕਾਬੂ