Fatehgarh Sahib News: ਫਤਿਹਗੜ੍ਹ ਸਾਹਿਬ 'ਚ ਪੈਂਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਫਤਿਹਗੜ੍ਹ ਸਾਹਿਬ ਦੀ ਕੋਰਟ ਨੇ ਇੱਕ ਵਿਅਕਤੀ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਫੈਸਲਾ ਸੁਣਾਇਆ ਹੈ। ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਜਾਣਕਾਰੀ ਦਿੱਤੀ ।


COMMERCIAL BREAK
SCROLL TO CONTINUE READING

ਇਸ ਸਬੰਧੀ ਗੱਲਬਾਤ ਕਰਦੇ ਹੋਏ ਜਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ 12-10-2020 ਵਿੱਚ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ। ਜਿਸ ਮਾਮਲੇ ਵਿੱਚ ਸਹਿਜਵੀਰ ਦੇ ਖਿਲਾਫ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸਹਿਜਵੀਰ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10ਹਜ ਜੁਰਮਾਨਾ ਦੀ ਸਜ਼ਾ ਸੁਣਾਈ ਹੈ।