ਪੰਜਾਬ ਵਿੱਚ ਕੋਰੋਨਾ-19 ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਕੋਵਿਡ -19 ਜੀਨੋਮ ਸਿਕਿਊਐਂਸਿੰਗ ਫੈਸਿਲਟੀ ਸ਼ੁਰੂ : ਬਲਬੀਰ ਸਿੱਧੂ
X

ਪੰਜਾਬ ਵਿੱਚ ਕੋਰੋਨਾ-19 ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਕੋਵਿਡ -19 ਜੀਨੋਮ ਸਿਕਿਊਐਂਸਿੰਗ ਫੈਸਿਲਟੀ ਸ਼ੁਰੂ : ਬਲਬੀਰ ਸਿੱਧੂ

ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ.ਆਰ.ਡੀ.ਐਲ. ਜੀ.ਐਮ.ਸੀ.  ਪਟਿਆਲਾ ਲੈਬ ਵਿਖੇ ਸੂਬੇ ਵੱਲੋਂ ਚਲਾਈ ਜਾਣ ਵਾਲੀ ਪਹਿਲੀ ਕੋਵਿਡ-19 ਜੀਨੋਮ ਸਿਕਿਊਐਂਸਿੰਗ ਫੈਸਿਲਟੀ ਦੀ ਸ਼ੁਰੂਆਤ ਕੀਤੀ ਗਈ। 

ਪੰਜਾਬ ਵਿੱਚ ਕੋਰੋਨਾ-19 ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਕੋਵਿਡ -19 ਜੀਨੋਮ ਸਿਕਿਊਐਂਸਿੰਗ ਫੈਸਿਲਟੀ ਸ਼ੁਰੂ : ਬਲਬੀਰ ਸਿੱਧੂ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ.ਆਰ.ਡੀ.ਐਲ. ਜੀ.ਐਮ.ਸੀ.  ਪਟਿਆਲਾ ਲੈਬ ਵਿਖੇ ਸੂਬੇ ਵੱਲੋਂ ਚਲਾਈ ਜਾਣ ਵਾਲੀ ਪਹਿਲੀ ਕੋਵਿਡ-19 ਜੀਨੋਮ ਸਿਕਿਊਐਂਸਿੰਗ ਫੈਸਿਲਟੀ ਦੀ ਸ਼ੁਰੂਆਤ ਕੀਤੀ ਗਈ। ਲੈਬ ਵਿੱਚ ਹੁਣ ਤੱਕ ਲਗਭਗ 150 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵਿੱਚ ਵੀ ਕੋਰੋਨਾ ਵਾਇਰਸ ਦੇ ਕਿਸੇ ਨਵੇਂ ਰੂਪ ਦੀ ਪਛਾਣ ਨਹੀਂ ਹੋਈ।


ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਕੋਵਿਡ ਦੇ ਨਵੇਂ ਰੂਪਾਂ ਦੇ ਸ਼ੱਕੀ ਮਰੀਜ਼ਾਂ ਦੇ ਸਾਰੇ ਨਮੂਨੇ ਐਨਸੀਡੀਐਸ ਦਿੱਲੀ ਵਿਖੇ ਭੇਜੇ ਸਨ ਜਿੱਥੇ ਕੋਵਿਡ ਦੇ ਨਵੇਂ ਰੂਪਾਂ ਦੀ ਪੁਸ਼ਟੀ ਕਰਨ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਲੱਗ ਜਾਂਦਾ ਸੀ। ਮਾਹਰਾਂ ਦੇ ਅਨੁਸਾਰ ਜੇਕਰ ਕਿਸੇ ਵਿਸ਼ੇਸ਼ ਖੇਤਰ ਵਿੱਚ ਕੋਵਿਡ ਦੇ ਨਵੇਂ ਰੂਪ ਦਾ ਕੋਈ ਮਾਮਲਾ ਪਾਇਆ ਜਾਂਦਾ ਹੈ ਤਾਂ ਵਾਇਰਸ ਦੇ ਫੈਲਣ ਨੂੰ ਹੋਰ ਅੱਗੇ ਰੋਕਣ ਲਈ ਸਾਰੇ ਸ਼ੱਕੀ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਅਤੇ ਟੈਸਟਿੰਗ ਕਰਨ ਦੀ ਤੁਰੰਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੀਐਮਸੀ ਪਟਿਆਲਾ ਵਿਖੇ ਜੀਨੋਮ ਸਿਕਿਊਐਂਸਿੰਗ ਫੈਸਿਲਟੀ ਦੀ ਉਪਲਬਧਤਾ ਨਾਲ ਰਿਪੋਰਟਾਂ ਹੁਣ 5 ਤੋਂ 6 ਦਿਨਾਂ ਵਿੱਚ ਮਿਲ ਰਹੀਆਂ ਹਨ।


ਇਸ ਸਹੂਲਤ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੈਬਾਰਟਰੀ ਨੂੰ ਯੂ.ਕੇ. ਅਧਾਰਤ ਨਿਰਮਾਤਾ- ਆਕਸਫੋਰਡ ਨੈਨੋਪੋਰ ਵੱਲੋਂ ਵਿਕਸਤ ਕੀਤੀ ਮਿਨਆਈਓਐਨ ਐਮ.ਕੇ. 1 ਸੀ ਪ੍ਰਾਪਤ ਹੋਈ ਹੈ। ਮਿਨਆਈਓਐਨ ਇੱਕ ਵਿਸ਼ੇਸ਼ ਸੰਖੇਪ ਅਤੇ ਪੋਰਟੇਬਲ ਯੂ.ਐਸ.ਬੀ. ਦੁਆਰਾ ਸੰਚਾਲਿਤ ਉਪਕਰਣ ਹੈ ਜੋ ਡੀ.ਐਨ.ਏ. ਅਤੇ ਆਰ.ਐਨ.ਏ. ਦੋਵਾਂ ਦੇ ਰੀਅਲ-ਟਾਈਮ ਵਿਸ਼ਲੇਸ਼ਣ ਜ਼ਰੀਏ ਨਤੀਜਿਆਂ ਤੱਕ ਤੁਰੰਤ ਪਹੁੰਚ ਕਰਨ ਦੀ ਸਹੂਲਤ ਦਿੰਦਾ ਹੈ। ਜੀਨੋਮ ਸੀਕਵੈਂਸਰ ਅਤੇ ਸਹਾਇਕ ਉਪਕਰਣ ਇੱਕ ਯੂ.ਐਸ. ਅਧਾਰਤ ਗੈਰ-ਮੁਨਾਫ਼ਾ ਸੰਗਠਨ, ਪਾਥ ਵੱਲੋਂ ਸੂਬੇ ਵਿੱਚ ਚੱਲ ਰਹੇ ਕੋਵਿਡ -19 ਰਿਸਪਾਂਸ ਸਪੋਰਟ ਦੇ ਹਿੱਸੇ ਵਜੋਂ ਦਾਨ ਕੀਤੇ ਗਏ ਹਨ।


ਵੀ.ਆਰ.ਡੀ.ਐਲ. ਜੀ.ਐਮ.ਸੀ. ਪਟਿਆਲਾ ਦੇ ਇੰਚਾਰਜ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਡਾ. ਰੁਪਿੰਦਰ ਬਖਸ਼ੀ ਅਤੇ ਉਨ੍ਹਾਂ ਦਾ ਸਟਾਫ ਪਿਛਲੇ ਸਾਲ ਮਾਰਚ ਵਿੱਚ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਸੂਬੇ ਦੀ ਅਣਥੱਕ ਸੇਵਾ ਕਰ ਰਿਹਾ ਹੈ। ਆਈ.ਸੀ.ਐਮ.ਆਰ. ਵੱਲੋਂ ਸਮੁੱਚੇ ਭਾਰਤ ਵਿੱਚ ਕੋਵਿਡ -19 ਆਰ.ਟੀ.-ਪੀ.ਸੀ.ਆਰ. ਟੈਸਟਿੰਗ ਸਮਰੱਥਾ ਵਿੱਚ ਲੈਬ ਨੂੰ ਸਿਖ਼ਰਲੀਆਂ 5 ਲੈਬਾਂ ਵਿੱਚ ਮਾਨਤਾ ਦਿੱਤੀ ਗਈ ਹੈ। ਲੈਬ ਦੀ ਮੌਜੂਦਾ ਸਮਰੱਥਾ ਨੂੰ ਵਧਾਉਣ ਲਈ, ਇੰਚਾਰਜ ਡਾ. ਬਖਸ਼ੀ ਸਮੇਤ ਰਿਸਰਚ ਅਸਿਸਟੈਂਟਸ ਅਤੇ ਮਾਈਕਰੋਬਾਇਓਲੋਜਿਸਟਸ ਦੀ ਇੱਕ ਟੀਮ, ਬੰਗਲੌਰ ਅਧਾਰਤ ਸੀਕੁਨੈਸਿੰਗ ਰਿਸਰਚ ਹੱਬ, ਜੀਨੋਟਾਈਪਿਕਸ ਦੇ ਮਾਹਰਾਂ ਦੀ ਟੀਮ ਵੱਲੋਂ ਕੋਵਿਡ -19 ਜੀਨੋਮ ਸਿਕਵੈਂਸਿੰਗ ਸਬੰਧੀ ਸਿਖਲਾਈ ਪ੍ਰਾਪਤ ਕਰ ਚੁੱਕੀ ਹੈ। ਸੂਬੇ ਨੇ ਕੇਂਦਰੀ ਸਿਕਵੈਂਸਿੰਗ ਕੋਨਸੋਰਟਿਅਮ, ਆਈ.ਸੀ.ਐਸ.ਏ.ਸੀ.ਓ.ਜੀ. ਦਾ ਹਿੱਸਾ ਬਣਨ ਲਈ ਗੱਲਬਾਤ ਸ਼ੁਰੂ ਕਰ ਦਿੱਤੀ ਹੈ।

Trending news